Breaking News

ਹੁਣੇ ਹੁਣੇ ਪੰਜਾਬ ਦੇ ਸਾਬਕਾ ਮੰਤਰੀ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ ਜਿਸ ਕਾਰਨ ਪੰਜਾਬ ਦੀ ਰਾਜਨੀਤੀ ਦੇ ਵਿਚ ਕਾਫੀ ਹਲਚਲ ਮੱਚੀ ਹੋਈ ਹੈ। ਇਸ ਲਈ ਮੌਜੂਦਾ ਸਮੇ ਵਿਚ ਹਰ ਇਕ ਵਿਅਕਤੀ ਦੀ ਨਿਗ੍ਹਾ ਹੁਣ ਰਾਜਨੀਤਿਕ ਪਾਰਟੀਆਂ ਅਤੇ ਰਾਜਨੀਤਕ ਨੇਤਾਵਾਂ ਤੇ ਟਿਕੀ ਹੋਈ ਹੈ। ਜਿਸ ਦੇ ਚਲਦਿਆ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਬਹੁਤ ਸਾਰੀਆਂ ਚੰਗੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ ਅਤੇ ਕੁਝ ਮੰਦਭਾਗੀ ਖਬਰ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਹੁਣ ਰਾਜਨੀਤਿਕ ਹਲਕਿਆਂ ਤੋਂ ਅਜਿਹੀ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਦੇ ਰਾਜਨੀਤਿਕ ਹਲਕਿਆਂ ਨੇ ਵਿਚ ਸੋਗ ਦੀ ਲਹਿਰ ਦੌੜ ਪਈ ਹੈ।

ਦੱਸ ਦੇਈਏ ਕਿ ਇਹ ਮੰਦਭਾਗੀ ਖ਼ਬਰ ਵਿਧਾਨ ਸਭਾ ਹਲਕਾ ਨਥਾਣਾ ਤੋਂ ਸਾਹਮਣੇ ਆ ਰਹੀ ਹੈ ਜਿਥੇ ਵਿਧਾਨ ਸਭਾ ਹਲਕਾ ਨਥਾਣਾ ਤੋਂ ਵਿਧਾਇਕ ਅਤੇ ਮੰਤਰੀ ਗੁਲਜ਼ਾਰ ਸਿੰਘ ਜਿੰਦਗੀ ਤੇ ਮੌਤ ਦੀ ਜੰਗ ਵਿੱਚੋ ਹਰ ਗਏ ਤੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਿਛਲੇ ਕੁਝ ਸਮੇਂ ਤੋਂ ਗੁਲਜ਼ਾਰ ਸਿੰਘ ਦਿਲ ਦੀ ਬਿਮਾਰੀ ਤੋਂ ਪੀੜਤ ਸਨ ਪਰ ਹੁਣ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਨੇ ਆਖਰੀ ਸਾਹ ਲਈ। ਦੱਸ ਦੇਈਏ ਕਿ ਗੁਲਜ਼ਾਰ ਸਿੰਘ ਚੰਡੀਗੜ੍ਹ ਵਿੱਚ ਪਿਛਲੇ ਲੰਬੇ ਸਮੇਂ ਤੋਂ ਰਹਿ ਰਹੇ ਸਨ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਣ ਗੁਲਜ਼ਾਰ ਸਿੰਘ ਦਾ ਅੰਤਿਮ ਸਸਕਾਰ ਵੀ ਚੰਡੀਗੜ੍ਹ ਵਿੱਚ ਹੀ ਕੀਤਾ ਜਾਵੇਗਾ। ਦੱਸ ਦੇਈਏ ਕਿ ਗੁਲਜ਼ਾਰ ਸਿੰਘ ਦੋ ਵਾਰ ਚੋਣ ਜਿੱਤ ਕੇ ਵਿਧਾਨ ਸਭਾ ਹਲਕਾ ਨਥਾਣਾ ਵਿਚ ਤੋਂ ਵਿਧਾਇਕ ਅਤੇ ਮੰਤਰੀ ਰਹਿ ਚੁਕੇ ਹਨ 1980 ਵਿੱਚ ਪਹਿਲੀ ਵਾਰ ਨਥਾਣਾ ਰਾਖਵੇਂ ਹਲਕੇ ਤੋਂ ਵਿਧਾਇਕ ਬਣੇ ਅਤੇ ਉਹ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ 1980 ਤੋਂ 1985 ਤਕ ਰਹੇ ਹਨ।

ਦੱਸ ਦੇਈਏ ਕਿ 1980 ਵਿਚ ਵਿਧਾਇਕ ਰਹਿਣ ਤੋਂ ਬਾਅਦ ਉਨ੍ਹਾਂ ਨੇ ਸਾਬਕਾ ਵਿਧਾਇਕ ਅਕਾਲੀ ਦਲ ਦੇ ਉਮੀਦਵਾਰ ਜਸਮੇਲ ਸਿੰਘ ਨੂੰ 1992 ਵਿੱਚ ਹਰਾਇਆ ਸੀ। ਦੱਸ ਦੇਈਏ ਕਿ ਉਹ ਲੋਕ ਨਿਰਮਾਣ ਵਿਭਾਗ ਦੇ ਕੈਬਨਿਟਮੰਤਰੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਰਕਾਰ ਵਿੱਚ ਰਹੇ ਹਨ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਵਿਧਾਨ ਸਭਾ ਹਲਕਾ ਨਥਾਣਾ ਭੁੱਚੋ ਮੰਡੀ ਦੇ ਵਿਕਾਸ ਵਿਚ ਗੁਲਜ਼ਾਰ ਸਿੰਘ ਦਾ ਵੱਡਾ ਯੋਗਦਾਨ ਰਿਹਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …