ਆਈ ਤਾਜਾ ਵੱਡੀ ਖਬਰ
ਕਰੋਨਾ ਕਾਲ ਦੌਰਾਨ ਭਾਰਤ ਦੇ ਨਾਲ-ਨਾਲ ਬਹੁਤ ਸਾਰੇ ਦੇਸ਼ਾਂ ਵਿਚ ਕਰੋਨਾ ਨਾਲ ਨਜਿੱਠਣ ਲਈ ਵੈਕਸੀਨ ਤਿਆਰ ਕੀਤੀ ਗਈ ਹੈ। ਵਿਸ਼ਵ ਭਰ ਵਿੱਚ ਇਸ ਵੈਕਸਿੰਗ ਦਾ ਲਗਾਇਆ ਜਾਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਕਰੋਨਾ ਵੈਕਸੀਨ ਲੱਗਣ ਦਾ ਪ੍ਰਮਾਣ ਲੈ ਕੇ ਹੀ ਲੋਕਾਂ ਨੂੰ ਵੀਜ਼ੇ ਦਿੱਤੇ ਜਾ ਰਹੇ ਹਨ। ਜੇਕਰ ਕਿਸੇ ਵਿਅਕਤੀ ਨੇ ਕਰੋਨਾ ਦਾ ਇੰਜੈਕਸ਼ਨ ਨਹੀਂ ਲਗਵਾਇਆ ਹੈ ਤਾਂ ਉਸ ਦੇ ਹਵਾਈ ਯਾਤਰਾ ਕਰਨ ਤੇ ਪਾਬੰਦੀ ਲਗਾਈ ਗਈ ਹੈ। ਬਹੁਤ ਸਾਰੇ ਦੇਸ਼ਾਂ ਵਿਚ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਦਾ ਕਰੋਨਾ ਟੀਕਾਕਰਨ ਲਾਜ਼ਮੀ ਕਰ ਦਿੱਤਾ ਗਿਆ ਹੈ ਤਾਂ ਜੋ ਇਸ ਨਾਲ ਕਰੋਨਾ ਇਨਫੈਕਸ਼ਨ ਦਾ ਖਤਰਾ ਟਲ ਜਾਵੇ। ਕਰੋਨਾ ਟੀਕਾਕਰਨ ਦਾ ਸਰਟੀਫਿਕੇਟ ਅੰਬੈਸੀ ਵਿਚ ਦਿਖਾਉਣਾ ਸਰਕਾਰਾਂ ਵੱਲੋਂ ਜਰੂਰੀ ਐਲਾਨਿਆ ਗਿਆ ਹੈ।
ਫਿਲੀਪੀਂਜ਼ ਦੇ ਰਾਸ਼ਟਰਪਤੀ ਰੋਡਰਿਗੋ ਦੁਤਰੇਤੇ ਵੱਲੋਂ ਕਰੋਨਾ ਵੈਕਸੀਨ ਨਾਲ ਜੁੜੀ ਇਕ ਵੱਡੀ ਜਾਣਕਾਰੀ ਦਾ ਐਲਾਨ ਕੀਤਾ ਗਿਆ ਹੈ। ਫਿਲੀਪੀਂਜ਼ ਵਿੱਚ ਇਸ ਸਾਲ ਮਾਰਚ ਤੋਂ ਹੀ ਕਰੋਨਾ ਦਾ ਟੀਕਾਕਰਨ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ ਪਰ ਇਸ ਦੌਰਾਨ ਅਜਿਹੀਆਂ ਬਹੁਤ ਸਾਰੀਆਂ ਖਬਰਾਂ ਆ ਰਹੀਆਂ ਸਨ ਜਿਸ ਵਿੱਚ ਕਿਹਾ ਜਾ ਰਿਹਾ ਸੀ ਕਿ ਇਸ ਫਾਈਬਰ ਦੀ ਵੈਕਸੀਨ ਲਗਵਾਉਣ ਲਈ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਫਿਲੀਪੀਨ ਦੇ ਰਾਸ਼ਟਰਪਤੀ ਵੱਲੋਂ ਇਹ ਖ਼ਬਰ ਫੈਲਾਉਣ ਵਾਲੇ ਲੋਕਾਂ ਨੂੰ ਮੂਰਖ ਕਿਹਾ ਗਿਆ ਅਤੇ ਇਹਨਾਂ ਲੋਕਾਂ ਨੂੰ ਸੂਰ ਨੂੰ ਲਗਾਉਣ ਵਾਲਾ ਟੀਕਾ ਲਗਵਾ ਦੇਣ ਲਈ ਆਖਿਆ।
ਫਿਲੀਪੀਂਸ ਦੇ ਰਾਸ਼ਟਰਪਤੀ ਅਕਸਰ ਆਪਣੇ ਦਿੱਤੇ ਬਿਆਨਾਂ ਕਾਰਨ ਸੁਰਖੀਆਂ ਵਿਚ ਛਾਏ ਰਹਿੰਦੇ ਹਨ। ਫਿਲੀਪੀਂਸ ਦੇ 1.95 ਕਰੋੜ ਲੋਕਾਂ ਨੇ ਹੀ ਟੀਕਾਕਰਨ ਕਰਵਾਇਆ ਹੈ ਜਦਕਿ ਫਿਲੀਪੀਨ ਦੀ ਕੁੱਲ ਜਨਸੰਖਿਆ 11 ਕਰੋੜ ਹੈ, ਜਿਸ ਤੇ ਰਾਸ਼ਟਰਪਤੀ ਵੱਲੋਂ ਬਿਆਨ ਦਿੱਤਾ ਗਿਆ ਕਿ ਜਿਹਨਾਂ ਲੋਕਾਂ ਨੇ ਵੈਕਸੀਨ ਨਹੀਂ ਲਗਵਾਈ ਉਨ੍ਹਾਂ ਨੂੰ ਜੇਲ ਭੇਜ ਦਿੱਤਾ ਜਾਵੇਗਾ।
ਫ਼ਿਲੀਪੀਂਨ ਵਿਚ ਕਰੋਨਾ ਵਾਇਰਸ ਦਾ ਡੈਲਟਾ ਵੈਰੀਐਂਟ ਬਹੁਤ ਤੇਜ਼ ਗਤੀ ਨਾਲ ਵਧ ਰਿਹਾ ਹੈ ਜਿਸ ਕਾਰਨ ਰਾਸ਼ਟਰਪਤੀ ਰੋਡਰਿਗੋ ਨੇ ਕੜੇ ਸ਼ਬਦਾਂ ਵਿੱਚ ਲੋਕਾਂ ਨੂੰ ਵੈਕਸੀਨ ਲਗਾਉਣ ਲਈ ਆਖਿਆ ਅਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਹ ਫਿਲੀਪੀਂਨ ਛੱਡ ਕੇ ਅਮਰੀਕਾ,ਭਾਰਤ ਜਾਂ ਕਿਸੇ ਹੋਰ ਦੇਸ਼ ਚਲੇ ਜਾਣ। ਇਹ ਪਹਿਲੀ ਵਾਰ ਨਹੀਂ ਹੋਇਆ ਜਦੋਂ ਫਿਲੀਪੀਂਨ ਦੇ ਰਾਸ਼ਟਰਪਤੀ ਦੁਆਰਾ ਅਜਿਹਾ ਕੋਈ ਬਿਆਨ ਦਿੱਤਾ ਗਿਆ ਹੈ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਬਾਰੇ ਅਪਮਾਨਜਨਕ ਭਾਸ਼ਾ ਦਾ ਪ੍ਰਯੋਗ ਕੀਤਾ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …