ਆਈ ਤਾਜਾ ਵੱਡੀ ਖਬਰ
ਸਾਰੇ ਦੇਸ਼ਾਂ ਵਿੱਚ ਫੈਲਣ ਵਾਲੀ ਕਰੋਨਾ ਨੇ ਲੋਕਾਂ ਨੂੰ ਆਰਥਿਕ ਪੱਖੋਂ ਬਹੁਤ ਜ਼ਿਆਦਾ ਕਮਜ਼ੋਰ ਕਰ ਦਿੱਤਾ ਹੈ। ਭਾਰਤ ਵਿੱਚ ਵੀ ਕੀਤੀ ਗਈ ਤਾਲਾਬੰਦੀ ਕਰਨ ਲੋਕਾਂ ਦੇ ਰੁਜ਼ਗਾਰ ਛੁੱਟ ਜਾਣ ਕਾਰਨ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਹਨ , ਜਿਸ ਕਾਰਨ ਲੋਕਾਂ ਨੂੰ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਬੜੀ ਮੁਸ਼ਕਲ ਨਾਲ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਪਰ ਕਰੋਨਾ ਦੀ ਦੂਜੀ ਲਹਿਰ ਨੇ ਫਿਰ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਅਤੇ ਘਰਾਂ ਅੰਦਰ ਰਹਿਣ ਲਈ ਮਜਬੂਰ ਕਰ ਦਿੱਤਾ। ਜਿੱਥੇ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਸੀ ਉਥੇ ਹੀ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ।
ਹੁਣ ਮੁਫ਼ਤ ਵੀਜ਼ੇ ਬਾਰੇ ਐਲਾਨ ਹੋ ਗਿਆ ਹੈ ਜਿਥੇ ਪੰਜ ਲੱਖ ਲੋਕਾਂ ਨੂੰ ਮੁਫਤ ਵੀਜ਼ਾ ਦਿੱਤਾ ਜਾਵੇਗਾ ਜਿਸ ਬਾਰੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਭਾਰਤ ਵਿੱਚ ਇੱਕ ਵਾਰ ਫਿਰ ਤੋਂ ਟੂਰਿਜ਼ਮ ਨੂੰ ਵਧਾਉਣ ਲਈ ਅਤੇ ਆਰਥਿਕ ਮੰਦੀ ਦੇ ਦੌਰ ਵਿਚੋਂ ਉਭਰਨ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋ ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਜਾਣਕਾਰੀ ਦਿੱਤੀ ਗਈ ਹੈ ਕਿ ਭਾਰਤ ਸਰਕਾਰ ਵੱਲੋਂ ਟੂਰਿਜ਼ਮ ਨੂੰ ਵਧਾਉਣ ਲਈ 5 ਲੱਖ ਵੀਜ਼ਾ ਜਾਰੀ ਕੀਤੇ ਜਾਣਗੇ।
ਜਿਸ ਦੇ ਤਹਿਤ ਭਾਰਤ ਆਉਣ ਵਾਲੇ ਯਾਤਰੀਆਂ ਨੂੰ ਇਹ ਸੁਵਿਧਾ 31 ਮਾਰਚ 2022 ਤਕ ਮੁਹਈਆ ਕਰਵਾਈ ਜਾਵੇਗੀ। ਇਹ ਸੁਵਿਧਾ ਸਿਰਫ ਪਹਿਲੇ ਪੰਜ ਲੱਖ ਯਾਤਰੀਆਂ ਲਈ ਹੋਵੇਗੀ। ਇਸ ਸਕੀਮ ਦਾ ਫਾਇਦਾ ਇਕ ਯਾਤਰੀ ਇਕ ਵਾਰ ਹੀ ਲੈ ਸਕਦਾ ਹੈ। ਕੇਂਦਰ ਨੇ ਗਿਆਰਾਂ ਹਜ਼ਾਰ ਤੋਂ ਵੱਧ ਰਜਿਸਟਰ ਸੈਲਾਨੀ ਗਾਈਡ ਯਾਤਰਾ ਅਤੇ ਟੂਰਿਜ਼ਮ ਹਿੱਸੇਦਾਰਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ ਹੈ। ਉਥੇ ਹੀ ਵਿਤੀ ਪ੍ਰਭਾਵ ਦੇ 100 ਕਰੋੜ ਹੋਣ ਦੀ ਉਮੀਦ ਹੈ। ਉਥੇ ਹੀ ਮੰਤਰਾਲੇ ਨੇ ਕਿਹਾ ਹੈ ਕੇ ਕੋਈ ਵੀ ਪ੍ਰੋਸੈਸਿੰਗ ਚਾਰਜ ਨਹੀਂ ਲਿਆ ਜਾਵੇਗਾ।
ਭਾਰਤ ਵਿੱਚ ਵਿਦੇਸ਼ੀ ਸੈਲਾਨੀ ਔਸਤਨ ਇਕ ਕੇ ਦਿੱਲੀ ਸ਼ਹਿਰ ਦੇ ਹਨ ਜਦ ਕਿ ਔਸਤ ਰੋਜ਼ਾਨਾ ਖਰਚ 34 ਡਾਲਰ ਦੇ 2400 ਹੁੰਦਾ ਹੈ। ਉਥੇ ਹੀ ਦੱਸਿਆ ਗਿਆ ਹੈ ਕਿ 2019 ਦਰਮਿਆਨ 10.93 ਮਿਲੀਅਨ ਵਿਦੇਸ਼ੀ ਸੈਲਾਨੀ ਭਾਰਤ ਆਏ ਸਨ। ਜਿਨ੍ਹਾਂ ਵੱਲੋਂ ਮਨੋਰੰਜਨ ਅਤੇ ਕਾਰੋਬਾਰ ਉਪਰ 30.098 ਅਰਬ ਡਾਲਰ ਖਰਚ ਕੀਤੇ ਗਏ ਸਨ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਟੂਰਿਜ਼ਮ ਨੂੰ ਫਿਰ ਤੋਂ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …