ਆਈ ਤਾਜਾ ਵੱਡੀ ਖਬਰ
ਦੇਸ਼ ਭਰ ਵਿੱਚ ਸੜਕ ਹਾਦਸਿਆਂ ਨਾਲ ਜੁੜੀਆਂ ਮੰ-ਦ-ਭਾ-ਗੀ-ਆਂ ਖ਼ਬਰਾਂ ਰੋਜ਼ਾਨਾ ਹੀ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ ਜਿਹਨਾਂ ਵਿੱਚ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਦਿੰਦੇ ਹਨ। ਸਰਕਾਰ ਵੱਲੋਂ ਲੋਕਾਂ ਦੇ ਬਚਾਓ ਲਈ ਬਹੁਤ ਸਾਰੇ ਸੜਕ ਨਿਯਮ ਬਣਾਏ ਗਏ ਹਨ ਤਾਂ ਜੋ ਲੋਕ ਇਨ੍ਹਾਂ ਸੜਕ ਨਿਯਮਾਂ ਦੀ ਪਾਲਣਾ ਕਰਕੇ ਆਪਣੇ ਆਪ ਨੂੰ ਸੁਰੱਖਿਅਤ ਰੱਖ ਸਕਣ, ਪਰ ਵਾਹਨ ਚਾਲਕਾਂ ਦੀ ਲਾਪ੍ਰਵਾਹੀ ਅਤੇ ਸੜਕਾਂ ਦੇ ਖਰਾਬ ਹਾਲਤ ਦੇ ਚਲਦਿਆਂ ਬਹੁਤ ਸਾਰੇ ਲੋਕ ਇਨ੍ਹਾਂ ਦੁਰਘਟਨਾਵਾਂ ਦੀ ਚਪੇਟ ਵਿਚ ਆ ਜਾਂਦੇ ਹਨ।
ਸੜਕ ਤੇ ਆਵਾਜਾਈ ਵਿਭਾਗ ਸਮੇਂ-ਸਮੇਂ ਤੇ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਸਿਰਫ ਵਾਹਨ ਚਲਾਉਣ ਤੇ ਹੀ ਧਿਆਨ ਦੇਣ ਲਈ ਅਪੀਲ ਕਰਦਾ ਰਹਿੰਦਾ ਹੈ। ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਤੋਂ ਇਕ ਮਾੜੀ ਘਟਨਾ ਦੀ ਜਾਣਕਾਰੀ ਸਾਹਮਣੇ ਆਈ ਹੈ ਜਿਸ ਵਿਚ 10 ਲੋਕਾਂ ਦੀ ਦ-ਰ-ਦ-ਨਾ-ਕ ਮੌਤ ਦੀ ਬੁਰੀ ਖਬਰ ਮਿਲ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚਰੇਊ ਤੋਂ ਬਕਰਾਸ ਜਾ ਰਹੀ ਬਰਾਤੀਆਂ ਨਾਲ ਭਰੀ ਬਲੈਰੋ ਕੈਪਰ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਸਵਾਰੀਆਂ ਸਮੇਤ ਹੀ ਬਲੈਰੋ ਇਕ ਡੂੰਘੀ ਖਾਈ ਵਿਚ ਜਾ ਡਿੱਗੀ।
ਇਲਾਕਾ ਵਾਸੀਆਂ ਨੂੰ ਜਦ ਇਸ ਹਾਦਸੇ ਦੀ ਖਬਰ ਲੱਗੀ ਤਾਂ ਉਨ੍ਹਾਂ ਨੇ ਤੁਰੰਤ ਰੇਸਕਿਊ ਅਪਰੇਸ਼ਨ ਸ਼ੁਰੂ ਕਰ ਦਿੱਤਾ ਜਿੱਥੇ ਜ਼ਖਮੀ ਲੋਕਾਂ ਚੋਂ 10 ਲੋਕਾਂ ਨੇ ਘਟਨਾਸਥਲ ਤੇ ਹੀ ਆਪਣੀ ਜਾਨ ਗਵਾ ਦਿੱਤੀ। ਸ਼ਿਲਾਈ ਦੇ ਥਾਣਾ ਇੰਚਾਰਜ ਅਤੇ ਐਸ ਡੀ ਐਮ ਵੀ ਸੂਚਨਾ ਮਿਲਣ ਤੇ ਘਟਨਾ ਵਾਲੀ ਜਗ੍ਹਾ ਤੇ ਪੁੱਜੇ। ਪਾਉਂਟਾ ਸਾਹਿਬ ਦੇ ਡੀ ਐਸ ਪੀ ਬੀਰ ਬਹਾਦੁਰ ਨੇ ਦਸ ਲੋਕਾਂ ਦੇ ਮਰਨ ਦੀ ਪੁਸ਼ਟੀ ਕੀਤੀ ਹੈ ਅਤੇ ਦਸਿਆ ਹੈ ਕਿ ਇਸ ਕਾਰ ਵਿਚ ਜ਼ਿਆਦਾਤਰ ਨੌਜਵਾਨ ਹੀ ਮੌਜੂਦ ਸਨ ਪਰ ਸਵਾਰੀਆਂ ਦੀ ਕੁੱਲ ਗਿਣਤੀ ਅਜੇ ਸਪੱਸ਼ਟ ਨਹੀਂ ਹੋ ਰਹੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਲਈ ਸੋਮਵਾਰ ਨੂੰ ਟਵੀਟ ਕਰਕੇ ਗਮ ਜ਼ਾਹਿਰ ਕੀਤਾ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਪੀ.ਐਮ.ਐੱਨ.ਆਰ.ਐੱਫ ਰਾਹਤ ਫੰਡ ਵਿੱਚੋਂ ਦੋ-ਦੋ ਲੱਖ ਰੁਪਏ ਮ੍ਰਿਤਕ ਦੇ ਪਰਿਵਾਰਾਂ ਲਈ ਅਤੇ 50-50 ਹਜ਼ਾਰ ਰੁਪਏ ਜ਼ਖ਼ਮੀਆਂ ਲਈ ਦੇਣ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਮੋਦੀ ਵੱਲੋਂ ਪੀੜਤਾਂ ਲਈ ਇਹ ਰਾਸ਼ੀ ਦੇਣ ਦੀ ਜਾਣਕਾਰੀ ਟਵਿਟਰ ਰਾਹੀਂ ਸਾਂਝੀ ਕੀਤੀ ਗਈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …