ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਮੌਨਸੂਨ ਦੇ ਸਮੇਂ ਤੋਂ ਪਹਿਲਾ ਆਉਣ ਕਾਰਨ ਵੀ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ ਅਤੇ ਲੂ ਕਾਰਨ ਲੋਕਾਂ ਦਾ ਬੁਰਾ ਹਾਲ ਹੋਇਆ ਹੈ। ਪੰਜਾਬ ਦੇ ਬਹੁਤ ਸਾਰੇ ਖੇਤਰਾਂ ਵਿਚ ਭਾਰੀ ਮੀਂਹ ਤੇ ਤੂਫ਼ਾਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਪਰ ਉਥੇ ਬਹੁਤ ਸਾਰੇ ਖੇਤਰਾਂ ਵਿੱਚ ਅਜੇ ਵੀ ਮੌਨਸੂਨ ਦੇ ਕੋਈ ਛਿੱਟੇ ਨਹੀਂ ਪਏ। ਪੰਜਾਬ ਵਿੱਚ ਗਰਮੀ ਦਾ ਪਾਰਾ 40 ਡਿਗਰੀ ਤੋਂ ਵੀ ਟੱਪ ਜਾਂਦਾ ਹੈ ਜਿਸ ਕਾਰਨ ਇਨਸਾਨਾਂ ਦੇ ਨਾਲ-ਨਾਲ ਪੰਛੀ ਅਤੇ ਜਾਨਵਰ ਵੀ ਬੇਹਾਲ ਹੋਏ ਹਨ। ਮੌਸਮ ਵਿਭਾਗ ਵੱਲੋਂ 25 ਜੂਨ ਤੋਂ ਮੁੜ ਮੌਨਸੂਨ ਦੇ ਸ਼ੁਰੂ ਹੋਣ ਦੀ ਖ਼ਬਰ ਦਿੱਤੀ ਜਾ ਰਹੀ ਸੀ ਪਰ ਅਜੇ ਤੱਕ ਪੰਜਾਬ ਵਿੱਚ ਮਾਨਸੂਨ ਦਾ ਕੋਈ ਨਾਂ-ਨਿਸ਼ਾਨ ਦੇਖਣ ਨੂੰ ਨਹੀਂ ਮਿਲਿਆ।
ਇੰਡੀਆ ਮੈਟਰੋਲੋਜੀਕਲ ਡਿਪਾਰਟਮੇਂਟ ਵੱਲੋਂ ਅਗਲੇ ਦੋ ਦਿਨਾਂ ਵਿੱਚ ਪੰਜਾਬ ਦੇ ਮੌਸਮ ਦੇ ਬਦਲਣ ਨੂੰ ਲੈ ਕੇ ਇੱਕ ਜਾਣਕਾਰੀ ਦਿੱਤੀ ਜਾ ਰਹੀ ਹੈ। ਮਾਹਿਰਾਂ ਨੇ ਲੋਕਾਂ ਨੂੰ 11:00 ਤੋਂ ਸ਼ਾਮ 4 ਵਜੇ ਤੱਕ ਧੁੱਪ ਵਿਚ ਜਾਣ ਤੋਂ ਮਨਾ ਕੀਤਾ ਹੈ ਤਾਂ ਜੋ ਲੋਕਾਂ ਨੂੰ ਡੀਹਾਈਡਰੇਸ਼ਨ, ਹੀਟ ਸਟਰੋਕ ਅਤੇ ਲੂ ਲੱਗਣ ਕਾਰਨ ਬਿਮਾਰ ਹੋਣ ਤੋਂ ਰੋਕਿਆ ਜਾ ਸਕੇ, ਅਤੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਸਰੀਰ ਵਿਚ ਐਨਰਜੀ ਬਣਾਉਣ ਲਈ ਅਤੇ ਸਰੀਰ ਨੂੰ ਹਾਈਡ੍ਰੇਟ ਰੱਖਣ ਲਈ ਤਰਲ ਪਦਾਰਥਾਂ ਜਿਵੇਂ ਫਲਾਂ ਦਾ ਜੂਸ, ਨਾਰੀਅਲ ਪਾਣੀ, ਲੱਸੀ ਅਤੇ ਨਿੰਬੂ ਪਾਣੀ ਆਦਿ ਦਾ ਜ਼ਿਆਦਾ ਮਾਤਰਾ ਵਿੱਚ ਇਸਤੇਮਾਲ ਕਰਨ ਨੂੰ ਕਿਹਾ ਹੈ।
ਚੰਡੀਗੜ੍ਹ ਦੇ ਇੰਡੀਆ ਮੈਟਰੋਲਾਜ਼ੀਕਲ ਡਿਪਾਰਟਮੈਂਟ ਮੌਸਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਲੇ ਦੋ ਦਿਨ ਲੋਕਾਂ ਨੂੰ ਕਾਫੀ ਤੇਜ਼ ਧੁੱਪ ਦਾ ਸਾਹਮਣਾ ਕਰਨਾ ਪਵੇਗਾ ਪਰ 2 ਜੁਲਾਈ ਤੋਂ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ।
ਮੌਸਮ ਵਿਭਾਗ ਨੇ ਦਸਿਆ ਹੈ ਕਿ 1 ਜੁਲਾਈ ਦੀ ਸ਼ਾਮ ਤੋਂ ਪੰਜਾਬ ਦੇ ਕਈ ਜ਼ਿਲ੍ਹੇ ਜਿਵੇਂ ਅਨੰਦਪੁਰ ਸਾਹਿਬ, ਪਟਿਆਲਾ, ਬਠਿੰਡਾ, ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਬੱਦਲ ਗਰਜਾਂ ਦੇ ਨਾਲ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ। ਪੰਜਾਬ ਦੇ ਕਈ ਜ਼ਿਲਿਆਂ ਵਿਚ ਤਾਪਮਾਨ 43 ਡਿਗਰੀ ਤੋਂ ਪਾਰ ਪਹੁੰਚ ਗਿਆ ਹੈ ਜਿਸ ਵਿੱਚ 2 ਜੁਲਾਈ ਤੋਂ ਬਾਅਦ ਬਾਰਿਸ਼ ਹੋਣ ਨਾਲ ਗਿਰਾਵਟ ਆਵੇਗੀ ਪਰ ਕੁਝ ਜ਼ਿਲਿਆਂ ਵਿਚ ਸਿਰਫ ਬੱਦਲ ਹੀ ਵੇਖਣ ਨੂੰ ਮਿਲਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …