ਆਈ ਤਾਜਾ ਵੱਡੀ ਖਬਰ
ਅੱਜ ਦੇ ਯੁੱਗ ਵਿੱਚ ਇਨਸਾਨ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਇਕ ਕਾਰਨ ਵਾਤਾਵਰਣ ਗੰਧਲਾ ਹੋ ਜਾਣਾ ਹੈ। ਇਸ ਲਈ ਵਿਗਿਆਨੀਆਂ ਵੱਲੋਂ ਵੀ ਲੋਕਾਂ ਨੂੰ ਵੱਧ ਤੋਂ ਵੱਧ ਵਾਤਾਵਰਣ ਬਚਾਏ ਜਾਣ ਅਤੇ ਪ੍ਰਦੂਸ਼ਣ ਨੂੰ ਘੱਟ ਕੀਤੇ ਜਾਣ ਦੀ ਅਪੀਲ ਕੀਤੀ ਜਾਂਦੀ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾਂਦੇ ਹਨ ਜਿਸ ਨਾਲ ਉਨ੍ਹਾਂ ਵੱਲੋਂ ਆਪਣੇ ਦੇਸ਼ ਵਿਚ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਘੱਟ ਕੀਤਾ ਜਾ ਸਕੇ। ਜਿਸ ਨਾਲ ਬਿਮਾਰੀਆਂ ਦਾ ਖ਼ਤਰਾ ਵੀ ਘਟ ਜਾਵੇਗਾ ਅਤੇ ਲੋਕ ਵਧੇਰੇ ਤੰਦਰੁਸਤ ਰਹਿਣਗੇ। ਕਈ ਦੇਸ਼ਾਂ ਵਿੱਚ ਲੋਕਾਂ ਵੱਲੋਂ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਨ ਤੇ ਕਈ ਤਰਾਂ ਦੇ ਜੁਰਮਾਨੇ ਅਤੇ ਸਜ਼ਾ ਵੀ ਕੀਤੀ ਜਾਂਦੀ ਹੈ। ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਨਾਲ ਕਿ ਕੀ ਕੁਦਰਤੀ ਆਫ਼ਤਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।
ਹੁਣ ਕੈਨੇਡਾ ਤੋਂ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਪਾਬੰਦੀ ਬਾਰੇ ਐਲਾਨ ਹੋ ਗਿਆ ਹੈ। ਜਿਸ ਬਾਰੇ ਕੈਨੇਡਾ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਸਰਕਾਰ ਵੱਲੋਂ ਗੈਸੋਲੀਨ ਜਾਂ ਡੀਜ਼ਲ ਨਾਲ ਚੱਲਣ ਵਾਲੀਆਂ ਕਾਰਾਂ ਅਤੇ ਲਾਈਟ ਡਿਊਟੀ ਟਰੱਕਾਂ ਦੀ ਵਿਕਰੀ ਤੇ ਸਰਕਾਰ ਵੱਲੋਂ 2035 ਤੋਂ ਪਾਬੰਦੀ ਲਗਾਏ ਜਾਣ ਦਾ ਫੈਸਲਾ ਲੈ ਕੇ ਐਲਾਨ ਕਰ ਦਿੱਤਾ ਗਿਆ ਹੈ। ਕਿਉਂਕਿ ਸਰਕਾਰ ਦਾ ਇਕ ਹੀ ਮਕਸਦ ਹੈ ਪ੍ਰਦੂਸ਼ਣ ਨੂੰ ਘੱਟ ਕਰਨਾ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਭੂਗੋਲਿਕ ਲਿਹਾਜ ਨਾਲ ਕੈਨੇਡਾ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਮੁਲਕ ਹੋਣ ਦੇ ਨਾਤੇ ਕੈਨੇਡਾ ਵੱਲੋਂ ਵਾਤਾਵਰਣ ਸੰਭਾਲ ਲਿਆ ਜਾਣ ਵਾਲਾ ਇਹ ਕਦਮ ਸਾਰੇ ਦੇਸ਼ ਲਈ ਬਹੁਤ ਹੀ ਮਹੱਤਵਪੂਰਨ ਸਾਬਤ ਹੋਵੇਗਾ। ਜਿਸ ਸਦਕਾ ਕੈਨੇਡਾ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਬਰਕਰਾਰ ਰੱਖਿਆ ਜਾਵੇਗਾ। ਬਰਤਾਨੀਆ ਸਰਕਾਰ ਵੱਲੋਂ ਵੀ ਅਜਿਹੀਆਂ ਗੱਡੀਆਂ ਨੂੰ 2030 ਤੋਂ ਬੰਦ ਕੀਤਾ ਜਾ ਰਿਹਾ ਹੈ। ਜਿਸ ਬਾਰੇ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ।
ਇਸ ਤਰ੍ਹਾਂ ਹੀ ਕੈਨੇਡਾ ਸਰਕਾਰ ਵੱਲੋਂ ਵੀ 2035 ਤੋਂ ਵਾਤਾਵਰਣ ਵਿਚ ਕਾਰਬਨ ਗੈਸਾਂ ਦਾ ਜ਼ੀਰੋ ਪੱਧਰ ਤੇ ਲਿਆਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਲਈ ਹੀ ਉਸ ਟੀਚੇ ਨੂੰ ਪੂਰਾ ਕਰਨ ਲਈ ਕੈਨੇਡਾ ਸਰਕਾਰ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਇਸ ਸਬੰਧੀ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵੱਲੋਂ ਅਜੇ ਤੱਕ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …