ਆਈ ਤਾਜਾ ਵੱਡੀ ਖਬਰ
ਵਰਤਮਾਨ ਕਾਲ ਵਿੱਚ ਭਾਰਤ ਦੇ ਸਰਕਾਰੀ ਸਕੂਲਾਂ ਦੀ ਪੜਾਈ ਦਾ ਪੱਧਰ ਵੀ ਅੰਗਰੇਜ਼ੀ ਸਕੂਲਾਂ ਵਾਂਗ ਹੀ ਕਾਫ਼ੀ ਉੱਚਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਵੀ ਸਰਕਾਰੀ ਸਕੂਲਾਂ ਨੂੰ ਹਾਈਟੈਕ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀ ਆਧੁਨਿਕ ਤਕਨੀਕ ਦੇ ਜ਼ਰੀਏ ਸਿੱਖ ਸਕਣ। ਅੰਗਰੇਜ਼ੀ ਭਾਸ਼ਾ ਨੂੰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਿਖਾਇਆ ਜਾਂਦਾ ਹੈ ਜਿਸ ਕਾਰਨ ਭਾਰਤ ਦੁਨੀਆਂ ਵਿੱਚ ਸਭ ਤੋਂ ਜ਼ਿਆਦਾ ਅੰਗਰੇਜ਼ੀ ਬੋਲਣ ਵਾਲਾ ਦੂਸਰਾ ਦੇਸ਼ ਹੈ। ਸਕੂਲਾਂ ਦੇ ਨਾਲ-ਨਾਲ ਦੇਸ਼ ਵਿਚ ਬਹੁਤ ਸਾਰੇ ਪ੍ਰਾਈਵੇਟ ਸੈਂਟਰ ਵੀ ਮੋਜੂਦ ਹਨ ਜਿਨ੍ਹਾਂ ਦੁਆਰਾ ਬੱਚਿਆਂ ਦੀ ਪਕੜ ਅੰਗਰੇਜ਼ੀ ਭਾਸ਼ਾ ਵਿੱਚ ਮਜ਼ਬੂਤ ਕਰਨ ਲਈ ਟੋਫੇਲ, ਆਈਲੈਟਸ ਅਤੇ ਡਿਓਲਿੰਗੋ ਜੇਹੈ ਕੋਰਸ ਕਰਵਾਏ ਜਾਂਦੇ ਹਨ ਕਿਉਂਕਿ ਲਗਭਗ ਸਾਰੇ ਹੀ ਦੇਸ਼ਾਂ ਵਿੱਚ ਸਟੂਡੈਂਟ ਵੀਜ਼ੇ ਲਈ ਇਨ੍ਹਾਂ ਕੋਰਸਾਂ ਦੇ ਸਰਟੀਫਿਕੇਟ ਨੂੰ ਲਾਜ਼ਮੀ ਕੀਤਾ ਗਿਆ ਹੈ। ਪੰਜਾਬ ਦੇ ਸਿੱਖਿਆ ਵਿਭਾਗ ਨੇ ਵੀ ਆਈਲੈਟਸ ਕੋਚਿੰਗ ਸੈਂਟਰ ਦੀ ਉਦਾਹਰਨ ਲੈ ਕੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਦਾ ਗਿਆਨ ਦੇਣ ਲਈ ਆਧੁਨਿਕ ਸਮੱਗਰੀ ਦੀ ਵਰਤੋਂ ਕਰਨ ਬਾਰੇ ਐਲਾਨ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਸੂਬੇ ਦੇ ਹਰ ਸਰਕਾਰੀ ਸਕੂਲ ਵਿਚ ਹੈਡਫ਼ੋਨਸ, ਵਰਕਸ਼ੀਟਾਂ, ਅੰਗਰੇਜ਼ੀ ਲਿਸਨਿੰਗ ਲਈ ਆਡੀਓ ਮਟੀਰੀਅਲ, ਅਭਿਆਸ ਸੀਟਾਂ ਅਤੇ ਹੋਰ ਜ਼ਰੂਰੀ ਸਮੱਗਰੀ ਅਧਿਆਪਕਾਂ ਨੂੰ ਮੁੱਹਇਆ ਕਰਵਾਉਣ ਬਾਰੇ ਹਦਾਇਤ ਦਿੱਤੀ ਹੈ, ਹਾਲਾਂਕਿ ਸਰਕਾਰੀ ਅਧਿਆਪਕਾਂ ਲਈ ਇਹ ਕਦਮ ਕਾਫੀ ਚੁਣੌਤੀ ਭਰਪੂਰ ਹੋਵੇਗਾ ਪਰ ਸਰਕਾਰ ਦੇ ਇਸ ਫੈਸਲੇ ਨਾਲ ਵਿਦਿਆਰਥੀਆਂ ਨੂੰ ਭਾਸ਼ਾ ਦਾ ਗਿਆਨ ਅਤੇ ਪ੍ਰੀਖਿਆਵਾਂ ਦੀ ਤਿਆਰੀ ਕਰਨਾ ਕਾਫ਼ੀ ਸੁਖਾਲਾ ਹੋਵੇਗਾ।
ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਰੁਚੀ ਅੰਗਰੇਜ਼ੀ ਬੋਲਚਾਲ, ਪੜ੍ਹਨ, ਸੁਣਨ ਅਤੇ ਲਿਖਤੀ ਵਿੱਚ ਵਾਧਾ ਕਰਨ ਲਈ ਇਸ ਉਪਰਾਲੇ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਨਾਲ ਹੀ ਸਿੱਖਿਆ ਵਿਭਾਗ ਵੱਲੋਂ ਛੇਵੀਂ ਤੋਂ ਬਾਰਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦੇ ਆਨਲਾਈਨ ਸਿੱਖਣ ਲਈ ਪੰਜਾਬ ਏਜੂਕੇਅਰ ਐਪ ਜੋ ਸਿੱਖਿਆ ਵਿਭਾਗ ਦੀ ਵੈੱਬਸਾਈਟ ਤੇ ਚੱਲੇਗੀ ਨੂੰ ਵੀ ਸਕੂਲਾਂ ਵਿਚ ਉਪਲਬਧ ਕਰਵਾ ਦਿੱਤਾ ਹੈ।
ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦਸਿਆ ਹੈ ਕਿ ਅੰਗਰੇਜ਼ੀ ਭਾਸ਼ਾ ਦੇ ਨਾਲ ਨਾਲ ਹੀ ਪੰਜਾਬੀ ਅਤੇ ਗਣਿਤ ਨੂੰ ਵੀ ਵਿਦਿਆਰਥੀਆਂ ਵਿੱਚ ਪ੍ਰਚਲਿਤ ਕਰਨ ਲਈ ਇਸ ਆਧੁਨਿਕ ਤਕਨੀਕ ਦੀ ਮਦਦ ਨਾਲ ਗੁਣਾਤਮਿਕ ਸਿੱਖਿਆ ਦੇ ਟੀਚਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …