ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਇਕ ਤੋਂ ਬਾਅਦ ਇਕ ਮੁਸੀਬਤਾਂ ਦਾ ਆਉਣਾ ਲਗਾਤਾਰ ਜਾਰੀ ਹੈ ਜਿਸ ਵਿਚ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖਸ਼ੀਅਤਾ ਪ੍ਰਭਾਵਤ ਹੋ ਰਹੀਆਂ ਹਨ। ਜਿੱਥੇ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿਚ ਆਈਆਂ ਹਨ ਉੱਥੇ ਹੀ ਬਹੁਤ ਸਾਰੇ ਲੋਕ ਸੜਕ ਹਾਦਸਿਆਂ , ਬਿਮਾਰੀਆਂ ਅਤੇ ਕਈ ਹੋਰ ਹਾਦਸਿਆਂ ਦੇ ਸ਼ਿਕਾਰ ਹੋਏ ਹਨ। ਵੱਖ ਵੱਖ ਖੇਤਰਾਂ ਵਿੱਚੋਂ ਪ੍ਰਭਾਵਿਤ ਹੋਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਅਤੇ ਇਸ ਸੰਸਾਰ ਨੂੰ ਛੱਡ ਕੇ ਗਿਆ, ਇਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਵੱਖ ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਸੂਬੇ ਨੂੰ ਸੁਰੱਖਿਅਤ ਰੱਖਣ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ ਹਨ।
ਹੁਣ ਸਾਬਕਾ ਮੁੱਖ ਮੰਤਰੀ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਹੈ ਅਤੇ ਉਨ੍ਹਾਂ ਵਾਸਤੇ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਦੇਵ ਭੂਮੀ ਹਿਮਾਚਲ ਪ੍ਰਦੇਸ਼ ਤੋਂ ਸਾਹਮਣੇ ਆਈ ਹੈ। ਜਿੱਥੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਛੇ ਵਾਰ ਮੁੱਖ ਮੰਤਰੀ ਰਹਿ ਚੁੱਕੇ ਕਾਂਗਰਸ ਦੇ ਦਿਗਜ ਨੇਤਾ ਵੀਰਭੱਦਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ।
ਇਸ ਸਮੇਂ ਉਹ ਸ਼ਿਮਲੇ ਦੇ ਆਈ ਜੀ ਐਮ ਸੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਜਿਥੇ ਉਨ੍ਹਾਂ ਨੂੰ ਵੈਂਟੀਲੇਟਰ ਉਪਰ ਰੱਖਿਆ ਗਿਆ ਹੈ। ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਇਸ ਤੋਂ ਪਹਿਲਾਂ ਉਹ ਕਰੋਨਾ ਦੀ ਚਪੇਟ ਵਿੱਚ ਵੀ ਆ ਚੁੱਕੇ ਸਨ। ਉਨ੍ਹਾਂ ਦੇ 13 ਅਪ੍ਰੈਲ ਨੂੰ ਕਰੋਨਾ ਤੋਂ ਪੀੜਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ਼ ਆਖਿਆ ਗਿਆ ਸੀ। ਜਿੱਥੇ ਠੀਕ ਹੋਣ ਉਪਰੰਤ ਉਨ੍ਹਾਂ ਨੂੰ 23 ਅਪ੍ਰੈਲ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।
11 ਜੂਨ ਨੂੰ ਮੁੜ ਕਰੋਨਾ ਦੇ ਪ੍ਰਭਾਵ ਵਿਚ ਆ ਗਏ ਸਨ ਅਤੇ ਉਨ੍ਹਾਂ ਦੀ ਸਿਹਤ ਉਪਰ ਡਾਕਟਰਾਂ ਵੱਲੋਂ ਪੂਰੀ ਨਜ਼ਰ ਰੱਖੀ ਜਾ ਰਹੀ ਸੀ। ਪਰ ਹੁਣ ਅਚਾਨਕ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਆਈਸੀਯੂ ਵਿੱਚ ਰੱਖਿਆ ਗਿਆ ਹੈ ਜਿੱਥੇ ਉਨ੍ਹਾਂ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …