ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਜਿੱਥੇ ਲੋਕਾਂ ਵਿੱਚ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਵੀ ਢਿੱਲ ਦਿੱਤੀ ਗਈ। ਤਾਂ ਜ਼ੋ ਲੋਕਾਂ ਦੀ ਜ਼ਿੰਦਗੀ ਮੁੜ ਤੋਂ ਪਟੜੀ ਤੇ ਆ ਸਕੇ। ਉਥੇ ਹੀ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਹੁਣ ਤੋਂ ਹੀ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਬਹੁਤ ਸਾਰੀਆਂ ਪਾਰਟੀਆਂ ਦੇ ਆਗੂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿਚ ਸ਼ਾਮਲ ਹੋ ਰਹੇ ਹਨ। ਉੱਥੇ ਹੀ ਬਹੁਤ ਸਾਰੇ ਨਵੇਂ ਚਿਹਰੇ ਵੀ ਸਿਆਸਤ ਵਿੱਚ ਆ ਰਹੇ ਹਨ।
ਹੁਣ ਕਿਸਾਨ ਅੰਦੋਲਨ ਕਰਕੇ ਮੋਦੀ ਸਰਕਾਰ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਕਾਰਨ ਬਹੁਤ ਸਾਰੀਆਂ ਪਾਰਟੀਆਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਭਾਜਪਾ ਪਾਰਟੀ ਨੂੰ ਕਈ ਵੱਡੇ ਝਟਕੇ ਲੱਗ ਰਹੇ ਹਨ। ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਪਾਰਟੀ ਵਿੱਚ ਕੁੱਝ ਨਵੇਂ ਮੈਂਬਰਾਂ ਦੇ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਮਾਲਵਿੰਦਰ ਸਿੰਘ ਕੰਗ ਨੇ ਬੀਤੇ ਸਾਲ ਅਕਤੂਬਰ ਵਿੱਚ ਖੇਤੀਬਾੜੀ ਕਨੂੰਨਾਂ ਦੇ ਵਿਰੋਧ ਵਿਚ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਸੀ। ਉਸ ਸਮੇਂ ਉਹ ਭਾਜਪਾ ਦੇ ਜਰਨਲ ਸਕੱਤਰ ਦੇ ਅਹੁਦੇ ਤੇ ਤਾਇਨਾਤ ਸਨ। ਹੁਣ ਮਾਲਵਿੰਦਰ ਸਿੰਘ ਕੰਗ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਬਹੁਤ ਵੱਡੀ ਮਜ਼ਬੂਤੀ ਮਿਲੀ ਹੈ। ਉੱਥੇ ਹੀ ਉਨ੍ਹਾਂ ਵੱਲੋਂ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੀ ਭਾਜਪਾ ਇਸ ਸ਼ਬਦੀ ਹਮਲੇ ਕੀਤੇ ਗਏ। ਚੰਡੀਗੜ੍ਹ ਵਿੱਚ ਅੱਜ ਆਮ ਆਦਮੀ ਪਾਰਟੀ ਵਿੱਚ ਇਨ੍ਹਾਂ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਉਥੇ ਹੀ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਆਪ ਦੇ ਯੂਥ ਵਿੰਗ ਦੇ ਪ੍ਰਧਾਨ ਮੀਤ ਹੇਅਰ ਮੌਜੂਦ ਸਨ। ਜਰਨੈਲ ਸਿੰਘ ਵੱਲੋਂ ਮਾਲਵਿੰਦਰ ਸਿੰਘ ਕੰਗ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਆਖਿਆ ਗਿਆ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਹਰ ਰੋਜ਼ ਹੀ ਆਪਣੇ ਕੁਨਬੇ ਨੂੰ ਮਜ਼ਬੂਤ ਕਰਨ ਦੇ ਲਈ ਵੱਖ-ਵੱਖ ਸਖ਼ਸ਼ੀਅਤਾਂ ਨੂੰ ਪਾਰਟੀ ਵਿਚ ਸ਼ਾਮਲ ਕੀਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …