ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਕਾਰਨ ਬੁਹਤ ਸਾਰੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਕਰੋਨਾ ਕਰਨ ਸਾਰੇ ਦੇਸ਼ਾਂ ਵਿਚ ਕੀਤੀ ਗਈ ਤਾਲਾਬੰਦੀ ਦੇ ਕਾਰਨ ਬਹੁਤ ਸਾਰੇ ਰੁਜ਼ਗਾਰ ਠੱਪ ਹੋਣ ਕਾਰਨ ਕਈ ਲੋਕ ਬੇਰੁਜ਼ਗਾਰ ਹੋ ਗਏ, ਉਥੇ ਹੀ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪਿਆ ਅਤੇ ਅਜਿਹੇ ਲੋਕਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ। ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਆਪਣੇ-ਆਪਣੇ ਦੇਸ਼ ਦੇ ਨਿਵਾਸੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਸਹੂਲਤਾਂ ਦੇਣ ਦੇ ਐਲਾਨ ਵੀ ਲਗਾਤਾਰ ਕੀਤੇ ਜਾ ਰਹੇ ਹਨ।
ਹੁਣ ਕੈਨੇਡਾ ਦੇ ਵਿਚ ਜਗਮੀਤ ਸਿੰਘ ਵੱਲੋਂ ਅਜਿਹਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਗੋਰੇ ਵੀ ਹੈਰਾਨ ਰਹਿ ਗਏ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਕੈਨੇਡਾ ਦੇ ਵਿਚ ਵੀ ਜਿਥੇ ਅਗਲੇ ਸਾਲ ਚੋਣਾਂ ਹੋਣ ਜਾ ਰਹੀਆਂ ਹਨ ਉੱਥੇ ਹੀ ਐੱਨ ਡੀ ਪੀ ਪਾਰਟੀ ਦੇ ਲੀਡਰ ਜਗਮੀਤ ਸਿੰਘ ਵੱਲੋਂ ਪ੍ਰਵਾਸੀਆਂ ਨਾਲ ਵਾਅਦਾ ਕੀਤਾ ਗਿਆ ਹੈ ਕਿ ਅਗਰ ਉਹਨਾਂ ਦੀ ਸਰਕਾਰ ਅਗਲੇ ਸਾਲ ਬਣ ਜਾਂਦੀ ਹੈ ਤਾਂ ਉਨ੍ਹਾਂ ਦੀ ਪਾਰਟੀ ਵੱਲੋਂ ਕੈਨੇਡਾ ਵਾਸੀਆਂ ਨੂੰ ਸਸਤੇ ਘਰ ਬਣਾਕੇ ਦਿਤੇ ਜਾਣਗੇ।
ਜਿੱਥੇ ਕੈਨੇਡਾ ਵਾਸੀਆਂ ਨੂੰ 5 ਲੱਖ ਤੋਂ ਸਸਤੇ ਮਕਾਨ ਬਣਾ ਕੇ ਦਿੱਤੇ ਜਾਣਗੇ ਉੱਥੇ ਹੀ ਬਾਹਰੋਂ ਆ ਕੇ ਕੈਨੇਡਾ ਵਿੱਚ ਮਕਾਨ ਖਰੀਦਣ ਵਾਲੇ ਵਿਦੇਸ਼ੀ ਨਿਵੇਸ਼ਕਾਂ ਤੇ 20 ਫੀਸਦੀ ਟੈਕਸ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲਿਬਰਲ ਸਰਕਾਰ ਨੂੰ ਸੱਤਾ ਸੰਭਾਲਿਆ ਹੋਇਆ 6 ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਹੁਣ ਤੱਕ ਮਕਾਨਾਂ ਦੀਆਂ ਕੀਮਤਾਂ ਵਧੀਆਂ ਹਨ ਘਟੀਆ ਨਹੀਂ ਹਨ। ਉਨ੍ਹਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਨਿਸ਼ਾਨਾ ਸਾਧਿਆ ਹੋਇਆ ਆਖਿਆ ਹੈ ਕਿ ਜਦੋਂ ਤੋਂ ਉਹ ਪ੍ਰਧਾਨ ਮੰਤਰੀ ਬਣੇ ਹਨ, ਉਦੋਂ ਹੋਰ ਵਿਕਸਤ ਮੁਲਕਾਂ ਦੇ ਮੁਕਾਬਲੇ ਕੈਨੇਡਾ ਵਿਚ ਮਕਾਨਾਂ ਦੀਆਂ ਕੀਮਤਾਂ ਤੇਜ਼ੀ ਨਾਲ ਵਧ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਸਮੇਂ ਮਕਾਨਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਜਿਸ ਨੂੰ ਨੱਥ ਪਾਈ ਜਾਵੇਗੀ। ਅਤੇ ਲੋਕਾਂ ਨੂੰ ਉਨ੍ਹਾਂ ਦੇ ਸੁਪਨਿਆਂ ਦੇ ਘਰ ਮੁਹਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੂਜੀ ਵਿਸ਼ਵ ਜੰਗ ਤੋਂ ਬਾਅਦ ਕੈਨੇਡਾ ਨੇ ਨਵੇਂ ਮਕਾਨ ਬਣਾਉਣ ਲਈ ਵੱਡੀ ਪੱਧਰ ਤੇ ਨਿਵੇਸ਼ ਕੀਤਾ ਸੀ ਪਰ 1990 ਦੇ ਦਹਾਕੇ ਮਗਰੋਂ ਸਰਕਾਰ ਨੇ ਇਸ ਪਾਸੇ ਕੋਈ ਰੁਚੀ ਨਹੀਂ ਦਿਖਾਈ। ਇਹ ਐਲਾਨ ਉਨ੍ਹਾਂ ਵੱਲੋਂ ਅੱਜ ਬੀ ਸੀ ਅੰਦਰ ਵੈਨਕੂਵਰ ਆਈਲੈਂਡ ਦੇ ਇਲਾਕੇ ਵਿੱਚ ਰੁਕਣ ਸਮੇਂ ਸੰਬੋਧਨ ਕਰਦੇ ਹੋਏ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …