ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਵਿੱਚ ਭਾਜਪਾ ਦੇ ਬਹੁਤ ਸਾਰੇ ਵਿਧਾਇਕਾਂ ਨੇ ਭਾਜਪਾ ਦਾ ਸਾਥ ਛੱਡ ਕੇ ਹੋਰ ਪਾਰਟੀਆਂ ਦਾ ਪੱਲਾ ਫੜ ਲਿਆ ਹੈ। ਪੰਜਾਬ ਵਿੱਚ ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਉਥੇ ਹੀ ਭਾਜਪਾ ਤੋਂ ਵੱਖ ਹੋਏ ਬਹੁਤ ਸਾਰੇ ਆਗੂ ਹੋਰ ਪਾਰਟੀਆਂ ਦਾ ਸਾਥ ਦੇ ਰਹੇ ਹਨ। ਕੇਂਦਰ ਸਰਕਾਰ ਵੱਲੋਂ ਜਿਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ।
ਉਥੇ ਹੀ ਕਿਸਾਨ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਹੁਣ ਭਾਜਪਾ ਨੂੰ ਕਿਸਾਨ ਅੰਦੋਲਨ ਕਰਕੇ ਗੁੱਸਾ ਚੜ੍ਹਿਆ, ਜਿਸ ਕਾਰਨ ਭਾਜਪਾ ਵੱਲੋਂ ਇਹ ਕੰਮ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਵਾਲੇ ਸਾਬਕਾ ਮੰਤਰੀ ਅਤੇ ਵਿਧਾਇਕ ਅਨਿਲ ਜੋਸ਼ੀ ਨੂੰ ਭਾਜਪਾ ਵੱਲੋਂ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਬੀਤੇ ਦਿਨੀਂ ਭਾਜਪਾ ਪ੍ਰਧਾਨ ਵੱਲੋਂ ਜਾਰੀ ਨੋਟਿਸ ਦਾ ਜਵਾਬ ਦਿੰਦੇ ਹੋਏ ਜੋਸ਼ੀ ਨੇ ਆਖਿਆ ਸੀ ਕਿ ਕਿਸਾਨਾਂ ਦੇ ਮਸਲੇ ਚੁੱਕਣਾ ਗਲਤ ਹੈ।
ਇਸ ਤੋਂ ਇਲਾਵਾ ਜੋਸ਼ੀ ਵੱਲੋਂ ਇਹ ਵੀ ਆਖਿਆ ਗਿਆ ਸੀ ਕਿ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਉਨ੍ਹਾਂ ਵੱਲੋਂ ਪਾਰਟੀ ਦਾ ਸਾਥ ਦਿੱਤਾ ਗਿਆ ਉਥੇ ਹੀ ਉਨ੍ਹਾਂ ਨੂੰ 6 ਸਾਲ ਲਈ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਅਨਿਲ ਜੋਸ਼ੀ ਪਿਛਲੇ ਸਮੇਂ ਤੋਂ ਲਗਾਤਾਰ ਕਿਸਾਨਾਂ ਦੇ ਹੱਕ ਵਿੱਚ ਬੋਲ ਰਹੇ ਸਨ ਅਤੇ ਆਖ ਰਹੇ ਸਨ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਹੋਰ ਆਗੂ ਕਿਸਾਨਾਂ ਦੀ ਆਵਾਜ਼ ਨੂੰ ਪਾਰਟੀ ਹਾਈਕਮਾਨ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਾ ਰਹੇ।
ਇਸ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਜੋਸ਼ੀ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਭਾਜਪਾ ਨੇ ਅਨਿਲ ਜੋਸ਼ੀ ਨੂੰ ਪਾਰਟੀ ਵਿ-ਰੋ-ਧੀ ਗਤੀਵਿਧੀਆਂ ਦੇ ਚਲਦੇ ਹੋਏ 6 ਸਾਲਾਂ ਲਈ ਪਾਰਟੀ ਤੋਂ ਬਾਹਰ ਕਰ ਦਿੱਤਾ ਹੈ। ਕਿਉਂਕਿ ਉਨ੍ਹਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾ ਰਹੀ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …