ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵਲੋ ਬੱਚਿਆ ਦੇ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਹੀ ਕਰੋਨਾ ਤੋਂ ਬਚਾਉਣ ਲਈ ਵਿੱਦਿਅਕ ਅਦਾਰਿਆਂ ਨੂੰ ਪਿਛਲੇ ਸਾਲ ਮਾਰਚ ਤੋਂ ਬੰਦ ਕਰ ਦਿੱਤਾ ਗਿਆ ਸੀ। ਤਾਂ ਜੋ ਬੱਚਿਆਂ ਨੂੰ ਇਸ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉਥੇ ਹੀ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ ਇਸ ਲਈ ਸੂਬਾ ਸਰਕਾਰ ਵੱਲੋਂ ਸਾਰੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਪਰ ਕਰੋਨਾ ਦੇ ਕਾਰਨ ਕੁਝ ਪ੍ਰੀਖਿਆਵਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ ਅਤੇ ਪਹਿਲਾਂ ਹੋਈਆਂ ਪ੍ਰੀਖਿਆਵਾਂ ਦੇ ਅਧਾਰ ਤੇ ਬੱਚਿਆਂ ਦੇ ਨਤੀਜੇ ਘੋਸ਼ਿਤ ਕੀਤੇ ਜਾ ਰਹੇ ਹਨ।
ਸਕੂਲੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਜਿਸ ਨਾਲ ਮਾਪਿਆਂ ਤੇ ਬੱਚਿਆਂ ਵਿੱਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਜਿੱਥੇ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸਕੂਲਾਂ ਨੂੰ ਸਮਾਰਟ ਸਕੂਲ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ ਉਥੇ ਹੀ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਮਾਰਟ ਪਲੇਅ ਗਰਾਊਂਡ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਪ੍ਰਾਜੈਕਟ ਵਾਸਤੇ ਸਰਕਾਰ ਵੱਲੋਂ 9.10 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।
ਸਿੰਗਲਾ ਨੇ ਕਿਹਾ ਹੈ ਕਿ ਸਰਕਾਰ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਕੂਲ ਸਿੱਖਿਆ ਦੇ ਹਰ ਖੇਤਰ ਵਿੱਚ ਵਿਕਾਸ ਨੂੰ ਯਕੀਨੀ ਬਣਾਇਆ ਹੈ ਜੋ ਕਿ ਵਿਦਿਆਰਥੀਆਂ ਅਤੇ ਸਿੱਖਿਆ ਵਿਭਾਗ ਦੀ ਸਫ਼ਲਤਾ ਤੋਂ ਸਾਫ਼ ਝਲਕਦਾ ਹੈ। ਉਨ੍ਹਾਂ ਕਿਹਾ ਕਿ ਹੋਰ ਪ੍ਰਾਪਤੀਆਂ ਤੋਂ ਇਲਾਵਾ ਪੰਜਾਬ ਨੂੰ ਕਾਰਗੁਜ਼ਾਰੀ ਗਰੇਡਿੰਗ ਇੰਡੈਕਸ ਵਿੱਚ ਚੋਟੀ ਦਾ ਸਥਾਨ ਪ੍ਰਾਪਤ ਹੋਇਆ ਹੈ। ਇਹ ਹੈ ਕਿ ਕੇਂਦਰ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਦਫਤਰ ਮਾਪਦੰਡਾਂ ਦੇ ਅਧਾਰ ਤੇ ਜਾਰੀ ਕੀਤੀ ਗਈ ਹੈ।
ਉਨ੍ਹਾਂ ਖੇਡ ਗਰਾਊਡ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਵਿਕਾਸ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਉਨ੍ਹਾਂ ਵਿੱਚ ਲੀਡਰਸ਼ਿਪ ਦੇ ਗੁਣ ਵੀ ਭਰਦੀਆਂ ਹਨ। ਕਿਉਂਕਿ ਇਕ ਖਿਡਾਰੀ ਹਮੇਸ਼ਾਂ ਸਕਰਾਤਮਕ ਰਵਈਏ ਅਤੇ ਦ੍ਰਿੜ ਮਨੋਬਲ ਨੂੰ ਕਾਇਮ ਰੱਖਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਪਾਠਕ੍ਰਮ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਖੇਡਾਂ ਅਤੇ ਗੈਰ ਵਿਦਿਅਕ ਗਤੀਵਿਧੀਆਂ ਵੀ ਉਨੀਆਂ ਹੀ ਮਹੱਤਵਪੂਰਨ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …