ਆਈ ਤਾਜਾ ਵੱਡੀ ਖਬਰ
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਉਣ ਲਈ ਬਹੁਤ ਸਾਰੀਆਂ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਉੱਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਉਲੀਕੀਆ ਜਾ ਰਹੀਆਂ ਹਨ। ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਵੀ ਹੌਲੀ-ਹੌਲੀ ਕਰਕੇ ਪੂਰੇ ਕੀਤਾ ਜਾ ਰਿਹਾ ਹੈ। ਜਿੱਥੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੇ ਜਾਣ ਦਾ ਨਿਭਾਇਆ ਜਾ ਰਿਹਾ ਹੈ।
ਹੁਣ 14 ਜੁਲਾਈ ਤੱਕ ਲਈ ਇੱਥੇ ਇਨ੍ਹਾਂ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਸਰਕਾਰ ਚਿੰਤਾ ਵਿੱਚ ਪਈ ਹੈ। ਜਿੱਥੇ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦਿੱਤੇ ਜਾਣ ਦਾ ਸਿਲਸਿਲਾ ਜਾਰੀ ਹੈ ਉਥੇ ਹੀ ਪਹਿਲਾਂ ਤੋਂ ਠੇਕੇ ਉਪਰ ਨੌਕਰੀਆਂ ਕਰ ਰਹੇ ਬਹੁਤ ਸਾਰੇ ਕਰਮਚਾਰੀਆਂ ਵੱਲੋਂ ਵੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਹੁਣ ਪੰਜਾਬ ਦੇ ਸਰਕਾਰੀ ਡਾਕਟਰਾਂ ਵੱਲੋਂ ਅੱਜ ਤਿੰਨ ਦਿਨ 12 ਤੋਂ 14 ਜੁਲਾਈ ਤੱਕ ਦੀ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।
ਉਥੇ ਹੀ ਜਾਰੀ ਕੀਤੇ ਗਏ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਕੋਈ ਵੀ ਅਧਿਕਾਰੀ ਤਨਖਾਹ ਬਾਰੇ ਸੂਬਾ ਸਰਕਾਰ ਵੱਲੋਂ ਦਿੱਤਾ ਗਿਆ ਕੋਈ ਵੀ ਫਾਰਮ ਨਹੀਂ ਭਰੇਗਾ। ਡਾਕਟਰ ਪੰਜਾਬ ਦੇ 6 ਵੇ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ਦਾ ਵਿਰੋਧ ਕਰ ਰਹੇ ਹਨ ਜਿਸ ਕਾਰਨ ਉਨ੍ਹਾਂ ਵੱਲੋਂ ਹੜਤਾਲ ਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਡਾਕਟਰ ਨੇ ਸੂਬਾ ਸਰਕਾਰ ਵੱਲੋਂ ਆਪਣੇ ਮੁੱਦਿਆਂ ਦਾ ਹੱਲ ਨਾ ਕੀਤੇ ਜਾਣ ਤੇ 19 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾਣ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ।
ਦੱਸਣਯੋਗ ਹੈ ਕੇ ਰੈਵੇਨਿਊ ਅਫ਼ਸਰ ਐਸੋਸੀਏਸ਼ਨ, ਰੈਵੇਨਿਊ ਕਾਨੂੰਗੋ ਐਸੋਸੀਏਸ਼ਨ ਅਤੇ ਪਟਵਾਰ ਐਸੋਸੀਏਸ਼ਨ ਵੱਲੋਂ ਵੀ ਪੰਜਾਬ ਸਰਕਾਰ ਦੇ ਛੇਵੇਂ ਤਨਖਾਹ ਕਮਿਸ਼ਨ ਨੂੰ ਨਕਾਰ ਦਿੱਤਾ ਗਿਆ ਹੈ। ਉਥੇ ਹੀ ਸੂਬੇ ਅੰਦਰ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਵੀ ਭਰਨ ਦੀ ਮੰਗ ਕੀਤੀ ਗਈ ਹੈ। ਤਿੰਨ ਰੋਜ਼ਾ ਹੜਤਾਲ ਦੇ ਦੌਰਾਨ ਜਿੱਥੇ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਨੂੰ ਬੰਦ ਰੱਖਿਆ ਜਾ ਰਿਹਾ ਹੈ ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਮਰਜੈਂਸੀ ਅਤੇ ਕਰੋਨਾ ਆਦਿ ਸੇਵਾਵਾਂ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …