ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਜਿੱਥੇ ਕਰੋਨਾ ਦਾ ਕਹਿਰ ਘੱਟ ਹੋਇਆ ਹੈ ਉੱਥੇ ਹੀ ਅਗਲੇ ਸਾਲ 2022 ਵਿੱਚ ਕੁਝ ਸੂਬਿਆਂ ਵਿਚ ਹੋਣ ਵਾਲੀਆਂ ਚੋਣਾਂ ਵੀ ਚਰਚਾ ਦਾ ਮੁੱਦਾ ਬਣੀਆਂ ਹੋਈਆਂ ਹਨ। ਉੱਥੇ ਹੀ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਇਨ੍ਹਾਂ ਚੋਣਾਂ ਵੱਲ ਆਪਣਾ ਧਿਆਨ ਕੇਂਦ੍ਰਿਤ ਕੀਤਾ ਜਾ ਰਿਹਾ ਹੈ। ਜਿੱਥੇ ਪਾਰਟੀਆਂ ਵਿਚ ਬਹੁਤ ਸਾਰੇ ਆਗੂਆਂ ਅਤੇ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਹੋਰ ਪਾਰਟੀਆਂ ਦਾ ਪੱਲਾ ਫੜਿਆ ਜਾ ਰਿਹਾ ਹੈ। ਉਥੇ ਹੀ ਬਹੁਤ ਸਾਰੇ ਨਵੇਂ ਚਿਹਰੇ ਵੀ ਸਿਆਸਤ ਵਿਚ ਆਏ ਹਨ। ਫ਼ਿਲਮੀ ਖੇਤਰ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੀ ਇਸ ਸਿਆਸਤ ਨਾਲ ਜੁੜੀਆਂ ਹੋਈਆਂ ਹਨ।
ਜਿੱਥੇ ਬਹੁਤ ਸਾਰੇ ਫ਼ਿਲਮੀ ਅਦਾਕਾਰਾ ਕਰੋਨਾ ਦੌਰਾਨ ਲੋਕਾਂ ਦੀ ਮਦਦ ਕੀਤੀ ਗਈ ਹੈ ਉਥੇ ਹੀ ਕਿਸਾਨੀ ਸੰਘਰਸ਼ ਵਿੱਚ ਵੀ ਆਪਣਾ ਬਣਦਾ ਯੋਗਦਾਨ ਪਾਇਆ ਗਿਆ ਹੈ। ਹੁਣ ਚੋਟੀ ਦੇ ਮਸ਼ਹੂਰ ਬੋਲੀਵੁਡ ਅਦਾਕਾਰ ਰਜਨੀਕਾਂਤ ਬਾਰੇ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ, ਜਿੱਥੇ ਉਨ੍ਹਾਂ ਵੱਲੋਂ ਆਪ ਬਣਾਈ ਗਈ ਪਾਰਟੀ ਰਜਨੀ ਮੱਕਲ ਮੰਦਰਮ ਦੇ ਅਹੁਦੇਦਾਰਾਂ ਨਾਲ ਗੱਲਬਾਤ ਕਰਕੇ ਆਪਣੀ ਪਾਰਟੀ ਨੂੰ ਭੰਗ ਕਰ ਦਿੱਤਾ ਹੈ। ਜਿੱਥੇ ਇਹ ਪਾਰਟੀ 2018 ਵਿਚ ਹੋਂਦ ਵਿਚ ਆਈ ਸੀ ਉੱਥੇ ਹੀ ਹੁਣ ਇਸ ਨੂੰ ਭੰਗ ਕਰ ਦਿੱਤਾ ਗਿਆ ਹੈ।
ਅਦਾਕਾਰ ਰਜਨੀਕਾਂਤ ਵੱਲੋਂ ਇਸ ਗੱਲ ਦਾ ਐਲਾਨ ਕਰ ਦਿੱਤਾ ਗਿਆ ਹੈ ਕਿ ਉਹ ਸਿਆਸਤ ਵਿੱਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਲੋਕ ਮੇਰੀ ਸਿਆਸਤ ਵਿੱਚ ਐਂਟਰੀ ਨਾ ਹੋਣ ਕਾਰਨ ਇਸ ਫੈਸਲੇ ਦੀ ਆਲੋਚਨਾ ਕਰ ਸਕਦੇ ਹਨ, ਮੈ ਕੋਈ ਖਤਰਾ ਨਹੀਂ ਲੈਣਾ ਚਾਹੁੰਦਾ ਇਸ ਲਈ ਇਹ ਫ਼ੈਸਲਾ ਲਿਆ ਹੈ। ਇਹਨੀਂ ਦਿਨੀਂ ਉਹ ਇੱਕ ਫ਼ਿਲਮ ਦੀ ਸ਼ੂਟਿੰਗ ਵਿਚ ਰੁੱਝੇ ਹੋਏ ਸਨ ਪਰ ਕੁਝ ਮੈਂਬਰਾਂ ਦੇ ਕਰੋਨਾ ਤੋਂ ਸੰਕ੍ਰਮਿਤ ਹੋਣ ਕਾਰਨ ਫਿਲਹਾਲ ਇਸ ਸ਼ੂਟਿੰਗ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਹੁਣ ਰਜਨੀਕਾਂਤ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਸਿਆਸਤ ਵਿੱਚ ਕਦੇ ਵੀ ਨਹੀਂ ਆਉਣਗੇ ਅਤੇ ਉਨ੍ਹਾਂ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਸਿਆਸੀ ਦਲ ਵੀ ਸ਼ੁਰੂਆਤ ਨਹੀਂ ਕਰਨਗੇ। ਉਨ੍ਹਾਂ ਨੇ ਸਿਆਸਤ ਤੋਂ ਦੂਰੀ ਬਣਾ ਲਈ ਹੈ ਜ਼ਿਕਰਯੋਗ ਹੈ ਕਿ 2016 ਵਿੱਚ ਉਨ੍ਹਾਂ ਦਾ ਕਿਡਨੀ ਟਰਾਂਸਪਲਾਂਟ ਕੀਤਾ ਗਿਆ ਸੀ। ਇਥੇ ਉਨ੍ਹਾਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਕੀ ਕਰੋਨਾ ਦੇ ਸਮੇਂ ਚੋਣ ਅਭਿਆਨ ਦੌਰਾਨ ਲੋਕਾਂ ਨੂੰ ਨਹੀਂ ਮਿਲ ਸਕਦੇ। ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਹੀ ਉਨ੍ਹਾਂ ਵੱਲੋਂ ਸਿਆਸਤ ਤੋਂ ਦੂਰੀ ਬਣਾ ਲਈ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …