ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਇਸ ਦਾ ਅਸਰ ਬੱਚਿਆਂ ਦੀ ਪੜ੍ਹਾਈ ਉਪਰ ਸਭ ਤੋਂ ਜ਼ਿਆਦਾ ਦੇਖਣ ਨੂੰ ਮਿਲਿਆ ਹੈ। ਕਿਉਂਕਿ ਪਿਛਲੇ ਸਾਲ ਮਾਰਚ ਤੋਂ ਸਰਕਾਰ ਵੱਲੋਂ ਬੰਦ ਕੀਤੇ ਗਏ ਸਕੂਲਾਂ ਨੂੰ ਅਜੇ ਤੱਕ ਖੋਲਿਆ ਨਹੀਂ ਗਿਆ ਹੈ। ਉਥੇ ਹੀ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਲਗਾਤਾਰ ਆਨਲਾਈਨ ਜਾਰੀ ਰੱਖੀ ਜਾ ਰਹੀ ਹੈ। ਪਰ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ ਘੱਟ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿੰਦਗੀ ਮੁੜ ਤੋਂ ਪਟੜੀ ਤੇ ਆ ਸਕੇ।
ਹੁਣ ਸਕੂਲਾਂ ਨੂੰ ਇੱਥੇ ਖੋਲ੍ਹਣ ਦਾ ਐਲਾਨ ਇਸ ਤਰੀਕ ਤੋਂ ਕਰ ਦਿੱਤਾ ਗਿਆ ਹੈ ਜਿਸ ਨਾਲ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਕਰੋਨਾ ਕੇਸਾਂ ਦੀ ਕਮੀ ਨੂੰ ਦੇਖਦੇ ਹੋਏ ਜਿੱਥੇ ਹਰਿਆਣਾ ਦੇ ਵਿਚ ਸਕੂਲ ਖੋਲਣ ਦਾ ਐਲਾਨ ਕਰ ਦਿੱਤਾ ਗਿਆ ਸੀ। ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀ 19 ਜੁਲਾਈ ਤੋਂ ਸਕੂਲਾਂ ਨੂੰ ਖੋਲ੍ਹਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਏਸ ਹਫ਼ਤੇ ਸਕੂਲਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਟੀਕਾਕਰਨ ਕੀਤਾ ਜਾਵੇ।
ਜਿਸ ਵਿੱਚ 18 ਸਾਲ ਤੋਂ ਉੱਪਰ ਉਮਰ ਵਰਗ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ ਦਾ ਟੀਕਾਕਰਨ ਕੀਤਾ ਜਾਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਹਰਿਆਣਾ ਸਰਕਾਰ ਵੱਲੋਂ ਵੀ 16 ਜੁਲਾਈ ਤੋਂ ਬੰਦ ਪਏ ਸਕੂਲ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਸੀ। ਜਿਸ ਵਿੱਚ ਵੱਡੀਆਂ ਕਲਾਸਾਂ ਦੇ ਬੱਚੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਆ ਸਕਦੇ ਸਨ। ਉਥੇ ਹੀ ਛੋਟੀਆਂ ਕਲਾਸਾਂ ਛੇਵੀਂ ਤੋਂ ਲੈ ਕੇ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੀ ਸਕੂਲਾਂ ਨੂੰ 23 ਜੁਲਾਈ ਤੋਂ ਖੋਲ੍ਹੇ ਜਾਣ ਦਾ ਐਲਾਨ ਕੀਤਾ ਗਿਆ ਸੀ।
ਇਸ ਰਾਹੀਂ ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀ ਨੌਵੀਂ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਲਈ ਸਕੂਲਾਂ ਨੂੰ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਲਈ 19 ਜੁਲਾਈ ਤੋਂ ਸਕੂਲ ਖੋਲ੍ਹੇ ਜਾ ਰਹੇ ਹਨ। ਇਸ ਖਬਰ ਨੂੰ ਸੁਣਦੇ ਹੀ ਬਹੁਤ ਸਮੇਂ ਤੋਂ ਸਕੂਲ ਜਾਣ ਲਈ ਉਤਾਵਲੇ ਬੱਚੇ ਖੁਸ਼ ਹੋ ਰਹੇ ਹਨ। ਕਿਉਂਕਿ ਬੱਚੇ ਲੰਮੇ ਸਮੇਂ ਬਾਅਦ ਆਪਣੇ ਦੋਸਤਾਂ ਨੂੰ ਮਿਲ ਸਕਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …