ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਜਿਥੇ ਕਈ ਤਰਾਂ ਦੇ ਪੁਖਤਾ ਇੰਤਜ਼ਾਮ ਕੀਤੇ ਜਾਂਦੇ ਹਨ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਵੀ ਚੌਕਸੀ ਵਰਤੀ ਜਾਂਦੀ ਹੈ। ਜਿਸ ਸਦਕਾ ਪੰਜਾਬ ਵਿੱਚ ਹੋਣ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਕਰੋਨਾ ਦੇ ਦੌਰਾਨ ਪਹਿਲਾਂ ਹੀ ਲੋਕ ਆਰਥਿਕ ਮੰਦੀ ਦੇ ਸ਼ਿਕਾਰ ਹੋ ਚੁੱਕੇ ਹਨ ਜਿਨ੍ਹਾਂ ਦੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਜਿਨ੍ਹਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਜਿਹੇ ਦੌਰ ਵਿਚ ਕੁਝ ਲੋਕਾਂ ਵੱਲੋਂ ਚੋਰੀ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਲੋਕ ਡਰ ਦੇ ਮਾਹੌਲ ਹੇਠ ਆ ਜਾਂਦੇ ਹਨ।
ਹੁਣ ਪੰਜਾਬ ਵਿੱਚ ਇੱਥੇ ਰਾਤ ਨੂੰ ਭਿਆਨਕ ਕਾਂਡ ਹੋਇਆ ਹੈ, ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਇਹ ਘਟਨਾ ਜਲੰਧਰ ਤੇ ਥਾਣਾ ਡਵੀਜ਼ਨ ਨੰਬਰ 2 ਤੋਂ ਸਾਹਮਣੇ ਆਈ ਹੈ ਜਿੱਥੇ ਚੋਰਾਂ ਵੱਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਉੱਥੇ ਹੀ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ ਜਿਸ ਦੇ ਆਧਾਰ ਤੇ ਪੁਲੀਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਚੋਰਾਂ ਵੱਲੋਂ ਇਮਾਮ ਨਾਸਿਰ ਚੌਂਕ ਕੋਲ ਇਕ ਦੁਕਾਨ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਹੈ।
ਜਿੱਥੇ ਦੁਕਾਨ ਦੇ ਜਿੰਦਰੇ ਤੋੜ ਕੇ ਦੁਕਾਨ ਵਿੱਚੋਂ 85 ਹਜ਼ਾਰ ਰੁਪਏ ਤੇ ਹੱਥ ਸਾਫ ਕਰ ਦਿੱਤਾ ਗਿਆ ਹੈ। ਦੁਕਾਨ ਦਾ ਮਾਲਕ ਧਰਮਵੀਰ ਅਰੋੜਾ ਜਿਥੇ ਰਾਤ ਨੂੰ 9 ਵਜੇ ਦੇ ਕਰੀਬ ਆਪਣੀ ਦੁਕਾਨ ਨੂੰ ਜਿੰਦਰਾ ਲਗਾ ਕੇ ਘਰ ਚਲਾ ਗਿਆ ਉਥੇ ਹੀ ਚੋਰਾਂ ਵੱਲੋਂ ਦੁਕਾਨਾਂ ਦੇ ਤਾਲੇ ਤੋੜ ਕੇ ਸੱਤ ਹਜ਼ਾਰ ਰੁਪਏ ਨਗਦ ਅਤੇ ਕਈ ਹਜ਼ਾਰ ਦੀਆਂ ਸਿਗਰਟਾਂ ਚੋਰੀ ਕੀਤੀਆਂ ਗਈਆਂ ਹਨ।
ਸੀਸੀਟੀਵੀ ਫੁਟੇਜ ਦੇ ਆਧਾਰ ਤੇ ਮੂੰਹ ਤੇ ਰੁਮਾਲ ਅਤੇ ਸਿਰ ਤੇ ਟੋਪੀ ਪਹਿਣੇ ਹੋਏ ਸ਼ੱਕੀ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ। ਜੋ ਇਸ ਜਗ੍ਹਾਂ ਉਪਰ ਘੁੰਮਦੇ ਦਿਖਾਈ ਦਿੱਤੇ ਗਏ ਹਨ। ਉੱਥੇ ਹੀ ਸ਼ੁੱਕਰਵਾਰ ਦੀ ਰਾਤ ਨੂੰ ਵੀ ਇੱਕ ਦੁਕਾਨ ਦੇ ਤਾਲੇ ਤੋੜਨ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਤੇ ਇਸ ਦੁਕਾਨ ਮਾਲਕ ਅਨਿਲ ਗਾਬਾ ਵੱਲੋਂ ਦੱਸਿਆ ਗਿਆ ਹੈ। ਇਲਾਕੇ ਵਿੱਚ ਹੋਰ ਵੀ ਕਈ ਦੁਕਾਨਾਂ ਨੂੰ ਚੋਰਾਂ ਵੱਲੋਂ ਸ਼ਿਕਾਰ ਬਣਾ ਲਿਆ ਗਿਆ ਸੀ ਜਿਸ ਨੂੰ ਲੈ ਕੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …