ਆਈ ਤਾਜਾ ਵੱਡੀ ਖਬਰ
ਅੱਜ ਦੇ ਸਮੇਂ ਵਿੱਚ ਵਿਦੇਸ਼ ਦੀ ਧਰਤੀ ਉੱਤੇ ਪਹੁੰਚਣਾ ਹਰ ਪੰਜਾਬੀ ਦਾ ਸੁਪਨਾ ਬਣਿਆ ਹੋਇਆ ਹੈ। ਇਸ ਲਈ ਭਾਵੇਂ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਜੋਖ਼ਿਮ ਕਿਉਂ ਨਾ ਚੱਕਣਾ ਪਏ ਪਰ ਉਹ ਪਿੱਛੇ ਨਹੀਂ ਹਟਦੇ। ਪਰ ਇਸੇ ਤਰ੍ਹਾਂ ਬਹੁਤ ਸਾਰੀਆਂ ਅਜਿਹੀਆਂ ਦੁਰਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ ਜਿੱਥੇ ਵਿਦੇਸ਼ ਦੀ ਧਰਤੀ ਤੇ ਪਹੁੰਚੇ ਕੇ ਬਹੁਤ ਸਾਰੇ ਬੱਚਿਆਂ ਜਾਂ ਉਨ੍ਹਾਂ ਦੇ ਮਾਪਿਆਂ ਦੇ ਸੁਪਨੇ ਕਿਸੇ ਕਾਰਨ ਅਧੂਰੇ ਰਹਿ ਜਾਂਦੇ ਹਨ ਅਤੇ ਉਨ੍ਹਾਂ ਉਤੇ ਦੁੱਖਾਂ ਦਾ ਪਹਾੜ ਟੁੱਟ ਜਾਂਦਾ ਹੈ। ਇਸੇ ਤਰ੍ਹਾਂ ਪਿਛਲੇ ਦਿਨੀਂ ਕੈਨੇਡਾ ਦੀ ਧਰਤੀ ਤੇ ਦੋ ਨੌਜਵਾਨ ਪਾਣੀ ਵਿੱਚ ਡੁੱਬ ਗਏ ਸਨ ਜਿਨ੍ਹਾਂ ਨਾਲ ਜੁੜੀ ਹੋਈ ਖ਼ਬਰ ਸਾਹਮਣੇ ਆ ਰਹੀ ਹੈ।
ਦਰਅਸਲ ਇਹ ਮਾਮਲਾ ਜਲਾਲਾਬਾਦ ਤੋਂ ਸਾਹਮਣੇ ਆਇਆ ਹੈ ਜਿੱਥੇ ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ ਉਸ ਦੀ ਮ੍ਰਿਤਕ ਦੇਹ ਹੁਣ ਉਸ ਦੇ ਜੱਦੀ ਪਿੰਡ ਅਮੀਰ ਖਾਸ ਪਹੁੰਚੀ ਹੈ। ਮ੍ਰਿਤਕ ਦੇਹ ਨੂੰ ਵੇਖ ਕੇ ਪਰਿਵਾਰਕ ਮੈਂਬਰਾਂ ਦੀਆਂ ਅੱਖਾ ਵਿੱਚੋ ਹੰਝੂ ਰੁਕਣ ਦਾ ਨਾਮ ਨਹੀਂ ਲੈ ਰਹੇ। ਉਥੇ ਹੀ ਅੰਤਿਮ ਰਸਮਾਂ ਸਮੇਂ ਮ੍ਰਿਤਕ ਲੜਕੇ ਦੀ ਭੈਣ ਨੇ ਆਪਣੇ ਭਰਾ ਦੇ ਗੁੱਟ ਉੱਤੇ ਰੱਖੜੀ ਬੰਨ੍ਹ ਕੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ।
ਇਸ ਮੌਕੇ ਤੇ ਰੇਤ ਇਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਆਪਣੇ ਮਾਪਿਆਂ ਨੂੰ ਕੈਨੇਡਾ ਦੀ ਧਰਤੀ ਦੀ ਸੈਰ ਕਰਾਉਣਾ ਚਾਹੁੰਦਾ ਸੀ। ਪਰ ਅਚਾਨਕ ਉਸ ਦੀ ਮੌਤ ਕਾਰਨ ਉਸ ਦੇ ਮਾਪਿਆਂ ਦੇ ਚਾਅ ਅਧੂਰੇ ਰਹਿ ਗਏ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਸਾਹਿਲ ਦੀ ਮੌਤ ਨਾਲ ਉਸ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕਰੋਨਾ ਵਾਇਰਸ ਕਾਰਨ ਹਵਾਈ ਟ੍ਰੈਫਿਕ ਪ੍ਰਭਾਵਿਤ ਹੋਣ ਕਾਰਨ ਸਾਹਿਲ ਦੀ ਲਾਸ਼ ਨੂੰ ਉਸ ਨੇ ਪਿੰਡ ਲਿਆਉਣ ਲਈ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਇਸ ਮੌਕੇ ਤੇ ਸਾਹਿਲ ਦੇ ਰਿਸ਼ਤੇਦਾਰਾਂ ਨੇ ਜਾਣਕਾਰੀ ਸਾਂਝੇ ਕਰਦੇ ਹੋਏ ਦੱਸਿਆ ਕਿ ਸਾਹਿਲ ਆਪਣੇ ਵਿਦੇਸ਼ ਰਹਿੰਦੇ ਦੋਸਤਾਂ ਦਾ ਪਿਆਰਾ ਸੀ ਪਰ ਉਸ ਦੇ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣ ਕਾਰਨ ਉਸ ਦੇ ਦੋਸਤਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਿਛਲੇ ਕੁਝ ਦਿਨਾਂ ਪਹਿਲਾਂ ਕੈਨੇਡਾ ਵਿੱਚ ਦੋ ਪੰਜਾਬੀ ਨੌਜਵਾਨਾਂ ਪਾਣੀ ਦੇ ਤੇਜ਼ ਵਹਾਅ ਕਾਰਨ ਦਰਿਆ ਵਿੱਚ ਡੁੱਬ ਗਏ ਸਨ ਤੇ ਉਨ੍ਹਾਂ ਦੀ ਮੌਕੇ ਤੇ ਮੌਤ ਹੋ ਗਈ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …