ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਲਈ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਉਥੇ ਹੀ ਕਰੋਨਾ ਕੇਸਾਂ ਵਿੱਚ ਕਮੀ ਆਉਂਦੇ ਹੀ ਇਨ੍ਹਾਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਢਿੱਲ ਦੇ ਦਿੱਤੀ ਗਈ ਹੈ। ਜਿੱਥੇ ਸੂਬਾ ਸਰਕਾਰ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਪਾਰਟੀਆਂ ਨੂੰ ਮਜ਼ਬੂਤ ਕੀਤੇ ਜਾਣ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਖੁਸ਼ ਕਰਨ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਅਤੇ ਸੂਬੇ ਵਿਚ ਇਕ ਲੱਖ ਲੋਕਾਂ ਨੂੰ ਨੌਕਰੀ ਦਿਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ , ਜਿਸ ਨੂੰ ਪੂਰੇ ਕੀਤਾ ਜਾ ਰਿਹਾ ਹੈ।
ਹੁਣ ਪੰਜਾਬੀਆਂ ਲਈ ਇਸ ਵੱਡੀ ਖਬਰ ਦਾ ਐਲਾਨ ਹੋਇਆ ਹੈ ਜਿੱਥੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪੰਜਾਬ ਸਰਕਾਰ ਵੱਲੋ ਵੱਖ ਵੱਖ ਵਿਭਾਗਾਂ ਵਿੱਚ ਨੌਕਰੀਆਂ ਦੀ ਤੈਨਾਤੀ ਲਈ ਬਹੁਤ ਸਾਰੇ ਯੋਗ ਉਮੀਦਵਾਰਾਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ। ਘਰ ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਦੇ ਤਹਿਤ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹਾਈਆ ਕਰਵਾਏ ਹਨ। ਸੂਬੇ ਵਿਚ ਹੁਣ ਤੱਕ ਲੱਗਭੱਗ 45,735 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਜਾ ਚੁੱਕਾ ਹੈ। ਜਿੱਥੇ ਆਨਲਾਈਨ ਜਰੀਏ ਇਹਨਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ ਉਥੇ ਹੀ ਫਿਜੀਕਲ ਤੌਰ ਉੱਤੇ ਵੀ ਪਹਿਲਾਂ ਤੋਂ ਚਲੀ ਆ ਰਹੀ ਰੀਤ ਨੂੰ ਬਦਲਿਆ ਜਾਵੇਗਾ।
ਮੁੱਖ ਸਕੱਤਰ ਵੱਲੋਂ ਇਸ ਬਾਰੇ ਸਾਰੇ ਵਿਭਾਗਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਇਸ ਵੇਲੇ ਬਹੁਤ ਸਾਰੀਆਂ ਅਸਾਮੀਆਂ ਭਰਤੀ ਪ੍ਰਕਿਰਿਆ ਅਧੀਨ ਹਨ। ਜਦ ਕਿ 1 ਅਪ੍ਰੈਲ 2020 ਤੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 9,311 ਉਮੀਦਵਾਰਾਂ ਦੀ ਨਿਯੁਕਤੀ ਕੀਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋ ਸਰਕਾਰੀ ਵਿਭਾਗਾਂ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਗਿਆ ਸੀ। ਜਿਸਦੇ ਤਹਿਤ 14 ਅਕਤੂਬਰ 2020 ਨੂੰ ਮਨਜ਼ੂਰੀ ਦੇਣ ਦੇ ਨਾਲ-ਨਾਲ 61,336 ਅਸਾਮੀਆਂ ਨੂੰ ਭਰਨ ਦੀ ਵੀ ਸਹਿਮਤੀ ਦਿੱਤੀ ਸੀ।
ਰਾਜ ਰੋਜ਼ਗਾਰ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਾਰੇ ਪ੍ਰਸ਼ਾਸਕੀ ਸਕੱਤਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਭਰਤੀ ਦੇ ਕੋਟੇ ਦੀਆਂ ਖਾਲੀ ਪਈਆਂ ਅਸਾਮੀਆਂ ਦੇ ਵੇਰਵੇ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਨੂੰ ਦਿੱਤੇ ਜਾਣ, ਤਾਂ ਜੋ ਸਰਕਾਰੀ ਵਿਭਾਗਾਂ ਵਿੱਚ ਇੱਕ ਲੱਖ ਨੌਜਵਾਨਾਂ ਦੀ ਭਰਤੀ ਲਈ ਰਾਜ ਰੋਜ਼ਗਾਰ ਯੋਜਨਾ ਦੇ ਦੂਜੇ ਪੜਾਅ ਨੂੰ ਜਲਦ ਤੋਂ ਜਲਦ ਸ਼ੁਰੂ ਕੀਤਾ ਜਾ ਸਕੇ। ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਨੇ ਚੰਡੀਗੜ੍ਹ ਵਿੱਚ ਯੋਗ ਉਮੀਦਵਾਰਾਂ ਲਈ ਨੌਕਰੀ ਦਿੱਤੇ ਜਾਣ ਦੀ ਮੁਹਿੰਮ ਵਿੱਚ ਤੇਜ਼ੀ ਲਿਆਉਣ ਬਾਰੇ ਆਖਿਆ ਹੈ ਤਾਂ ਜੋ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾਵੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …