ਆਈ ਤਾਜਾ ਵੱਡੀ ਖਬਰ
ਕਰੋਨਾ ਕੇਸਾਂ ਵਿੱਚ ਸੁਧਾਰ ਆਉਣ ਤੋਂ ਬਾਅਦ ਇਸ ਸਮੇਂ ਪੰਜਾਬ ਦੀ ਸਿਆਸਤ ਵੀ ਗਰਮਾਈ ਹੋਈ ਹੈ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਲਈ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਵੀ ਬਹੁਤ ਸਾਰੇ ਪਾਰਟੀਆਂ ਦੇ ਆਗੂ ਅਤੇ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀਆਂ ਦਾ ਪੱਲਾ ਫੜ ਰਹੇ ਹਨ। ਉੱਥੇ ਹੀ ਬਹੁਤ ਸਾਰੇ ਨਵੇਂ ਚਿਹਰੇ ਵੀ ਸਿਆਸਤ ਵਿਚ ਆ ਰਹੇ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਨਹੀ ਸੋਚਿਆ ਗਿਆ ਸੀ। ਪਾਰਟੀ ਵਿੱਚ ਫੇਰਬਦਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਥੇ ਹੀ ਪੰਜਾਬ ਦੀ ਸਿਆਸਤ ਨਾਲ ਜੁੜੀ ਹੋਈ ਕੋਈ ਨਾ ਕੋਈ ਖ਼ਬਰ ਆਏ ਦਿਨ ਸਾਹਮਣੇ ਆ ਹੀ ਜਾਂਦੀ ਹੈ।
ਹੁਣ ਨਵਜੋਤ ਸਿੱਧੂ ਬਾਰੇ ਇਕ ਅਜਿਹੀ ਖਬਰ ਸਾਹਮਣੇ ਆਈ ਹੈ ਜੋ ਸਾਰੇ ਸੋਚ ਰਹੇ ਸਨ। ਹੁਣ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦਾ ਨਾਮ ਲੱਗਭੱਗ ਫਾਈਨਲ ਕਰ ਦਿੱਤਾ ਗਿਆ ਹੈ। ਪਿਛਲੇ ਕਾਫ਼ੀ ਸਮੇਂ ਤੋਂ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਈ ਮੁੱਦਿਆਂ ਨੂੰ ਲੈ ਕੇ ਨਾ-ਰਾ-ਜ਼ ਚੱਲ ਰਹੇ ਸਨ। ਪੰਜਾਬ ਵਿੱਚ ਇਸ ਸਮੇਂ ਕਾਂਗਰਸ ਵਿਚ ਰਾਜਨੀਤਿਕ ਸਥਿਤੀ ਕਾਫ਼ੀ ਗੁੰਝਲਦਾਰ ਬਣੀ ਹੋਈ ਹੈ। ਅਗਰ ਪੰਜਾਬ ਵਿੱਚ ਕਾਂਗਰਸ ਵੱਲੋਂ ਮੁੱਖ ਮੰਤਰੀ ਅਤੇ ਸੂਬਾ ਪ੍ਰਧਾਨ ਦੀ ਸੀਟ ਲਈ ਜੱਟ ਭਾਈਚਾਰੇ ਨੂੰ ਅਗਵਾਈ ਦਿੱਤੀ ਜਾਂਦੀ ਹੈ ਤਾਂ ਦਲਿਤ ਭਾਈਚਾਰਾ ਪਾਰਟੀ ਤੋਂ ਪਿੱਛੇ ਹੋ ਸਕਦਾ ਹੈ।
ਉਥੇ ਹੀ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਲਈ ਕਈ ਆਗੂਆਂ ਦੇ ਨਾਵਾਂ ਉਪਰ ਚਰਚਾ ਹੋ ਰਹੀ ਹੈ। ਇਹ ਕਾਰਨ ਹੈ ਕਿ ਪਾਰਟੀ ਇਨ੍ਹਾਂ ਦੋਵਾਂ ਹੀ ਭਾਈਚਾਰੇ ਦੇ ਇੱਕ-ਇੱਕ ਆਗੂ ਨੂੰ ਕਾਰਜਕਾਰੀ ਪ੍ਰਧਾਨ ਲਾ ਸਕਦੀ ਹੈ। ਉੱਥੇ ਹੀ ਸਾਹਮਣੇ ਆਈ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਨੂੰ ਸੂਬਾ ਪ੍ਰਧਾਨ ਦੀ ਕਮਾਨ ਸੌਂਪ ਕੇ ਇੱਕ ਹਿੰਦੂ ਤੇ ਇਕ ਦਲਿਤ ਨੇਤਾ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਜਾਵੇਗਾ ਤਾਂ ਜੋ ਸਾਰੇ ਲੋਕਾਂ ਪ੍ਰਤੀ ਏਕਤਾ ਦਾ ਸੰਦੇਸ਼ ਜਾਵੇ ਅਤੇ ਕਿਸੇ ਨਾਲ ਵੀ ਕੋਈ ਵਿਤਕਰਾ ਨਾ ਕੀਤਾ ਜਾਵੇ।
ਦਿੱਲੀ ਵਿਚ ਮੰਗਲਵਾਰ ਨੂੰ ਰਾਹੁਲ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਦੇ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪੰਜਾਬ ਵਿੱਚ ਸੂਬਾ ਪ੍ਰਧਾਨ ਦੀ ਵਾਗਡੋਰ ਨਵਜੋਤ ਸਿੰਘ ਸਿੱਧੂ ਦੇ ਹੱਥ ਦਿੱਤੀ ਜਾਵੇ। ਇਸ ਲਈ ਪਾਰਟੀ ਹਾਈਕਮਾਨ ਅਧਿਕਾਰਤ ਐਲਾਨ ਕਰਨ ਤੋਂ ਬਾਅਦ ਅੰਦਰੂਨੀ ਪ੍ਰਤਿਕ੍ਰਿਆਵਾਂ ਤੇ ਵੀ ਮੰਥਨ ਲੈਣਾ ਚਾਹੁੰਦੀ ਹੈ। ਓਧਰ ਸਿੱਧੂ ਦੇ ਸਮਰਥਕਾਂ ਵੱਲੋਂ ਉਨ੍ਹਾਂ ਦੇ ਪ੍ਰਧਾਨ ਬਣਨ ਨੂੰ ਲੈ ਕੇ ਸੋਸ਼ਲ ਮੀਡੀਆ ਉਪਰ ਪੋਸਟ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਅਜੇ ਇਸ ਨੂੰ ਲੈ ਕੇ ਅਧਿਕਾਰਤ ਐਲਾਨ ਤਾਂ ਨਹੀਂ ਹੋਇਆ ਪਰ ਸਿੱਧੂ ਕੈਂਪ ਨੇ ਆਪਣੇ ਨੇੜਲੇ ਲੋਕਾਂ ਨੂੰ ਤਿਆਰੀਆਂ ਸ਼ੁਰੂ ਕਰਨ ਲਈ ਕਹਿਣਾ ਸ਼ੁਰੂ ਕਰ ਦਿੱਤਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …