ਆਈ ਤਾਜਾ ਵੱਡੀ ਖਬਰ
ਬਹੁਤ ਸਾਰੇ ਨੌਜਵਾਨਾਂ ਵੱਲੋਂ ਆਪਣੇ ਪਰਿਵਾਰ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿਦੇਸ਼ ਦੀ ਉਡਾਰੀ ਮਾਰੀ ਜਾਂਦੀ ਹੈ। ਜਿੱਥੇ ਜਾ ਕੇ ਉਨ੍ਹਾਂ ਵੱਲੋਂ ਸਖ਼ਤ ਮਿਹਨਤ ਦੇ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਜਾਂਦਾ ਹੈ ਅਤੇ ਬਹੁਤ ਸਾਰੇ ਲੋਕਾਂ ਲਈ ਪ੍ਰੇਰਣਾ ਸਰੋਤ ਬਣ ਜਾਂਦੇ ਹਨ। ਉਥੇ ਹੀ ਵਿਦੇਸ਼ਾਂ ਵਿਚ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਭਾਰਤ ਵਿੱਚ ਉਨ੍ਹਾਂ ਦੇ ਪਰਿਵਾਰ ਵੱਲੋਂ ਉਨ੍ਹਾਂ ਦੀ ਸੁੱਖ-ਸ਼ਾਂਤੀ ਲਈ ਹਰ ਵੇਲੇ ਅਰਦਾਸ ਕੀਤੀ ਜਾਂਦੀ ਹੈ। ਪਰ ਉਨ੍ਹਾਂ ਦੇ ਘਰ ਪਰਤਣ ਤੋਂ ਪਹਿਲਾਂ ਹੀ ਉਨ੍ਹਾਂ ਬਾਰੇ ਮੰਦਭਾਗੀ ਖਬਰ ਘਰ ਪਹੁੰਚ ਜਾਂਦੀ ਹੈ।
ਹੁਣ ਵਿਦੇਸ਼ ਵਿਚ ਇੱਥੇ ਕਹਿਰ ਵਾਪਰਿਆ ਹੈ ਜਿੱਥੇ ਪੰਜਾਬੀ ਨੌਜਵਾਨ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਆਏ ਦਿਨ ਹੀ ਵਿਦੇਸ਼ਾਂ ਵਿੱਚ ਹੋਣ ਵਾਲੀਆਂ ਨੌਜਵਾਨਾਂ ਦੀਆਂ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ। ਜਿਨ੍ਹਾਂ ਦੇ ਵੱਖ ਵੱਖ ਕਾਰਨ ਹੋ ਰਹੇ ਹਨ। ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਜ਼ਿਲੇ ਦੇ ਅਧੀਨ ਆਉਂਦੇ ਬਸਤੀ ਅੰਮ੍ਰਿਤਸਰ ਵਾਲੀ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਇੱਕ ਪਰਿਵਾਰ ਦੇ ਨੌਜਵਾਨ ਪੁੱਤਰ ਦੀ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ।
ਘਰ ਦਾ ਇਹ ਨੌਜਵਾਨ 30 ਸਾਲਾਂ ਦਾ ਦਿਲਬਾਗ ਸਿੰਘ ਜੌਰਡਨ ਦੇ ਵਿੱਚ ਆਪਣੇ ਅਤੇ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਜੌਰਡਨ ਗਿਆ ਸੀ। ਘਰ ਵਿਚ ਮਾਲੀ ਹਾਲਤ ਠੀਕ ਨਾ ਹੋਣ ਕਾਰਨ ਅਤੇ ਵੱਡੇ ਭਰਾ ਦੀ ਨਸ਼ਿਆਂ ਕਾਰਨ ਮੌਤ ਹੋਣ ਤੇ ਪਰਿਵਾਰ ਵੱਲੋਂ ਹਾਲਤ ਸੁਧਾਰਨ ਅਤੇ ਇਸ ਬੱਚੇ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਇਸ ਨੂੰ ਵਿਦੇਸ਼ ਭੇਜਣ ਦਾ ਫ਼ੈਸਲਾ ਲਿਆ ਗਿਆ ਸੀ। ਪਰ ਵਕਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।
ਜਿੱਥੇ ਪਰਿਵਾਰ ਦਾ ਇਕੋ ਇੱਕ ਸਹਾਰਾ ਵਿਦੇਸ਼ ਗਿਆ ਸੀ ਉਥੇ ਹੀ ਉਸਦੀ ਮੌਤ ਨਾਲ ਪਰਿਵਾਰ ਅਤੇ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਥੇ ਹੀ ਪਰਿਵਾਰ ਵੱਲੋਂ ਸਰਕਾਰ ਤੋਂ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਵਾਪਸ ਲਿਆਉਣ ਦੀ ਮੰਗ ਕੀਤੀ ਗਈ ਹੈ ਤਾਂ ਜੋ ਆਖਰੀ ਸਮੇਂ ਉਹ ਆਪਣੇ ਪੁੱਤਰ ਦਾ ਚਿਹਰਾ ਦੇਖ ਸਕਣ। ਪਰਿਵਾਰ ਦੀ ਮਾਲੀ ਹਾਲਤ ਠੀਕ ਨਾ ਹੋਣ ਕਾਰਨ ਉਨ੍ਹਾਂ ਵੱਲੋਂ ਸੂਬਾ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …