ਆਈ ਤਾਜਾ ਵੱਡੀ ਖਬਰ
ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਬੱਚਿਆਂ ਨੂੰ ਇਸ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉਥੇ ਹੀ ਬੱਚਿਆਂ ਦੀ ਪੜ੍ਹਾਈ ਨੂੰ ਨਿਰਵਿਘਨ ਜਾਰੀ ਰੱਖਣ ਲਈ ਆਨਲਾਈਨ ਕਲਾਸਾਂ ਲਗਾਏ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਸਨ। ਉੱਥੇ ਹੀ ਸੂਬੇ ਦੀ ਕੈਪਟਨ ਸਰਕਾਰ ਵੱਲੋਂ ਬੱਚਿਆਂ ਲਈ ਇਕ ਤੋਂ ਬਾਅਦ ਇਕ ਐਲਾਨ ਕੀਤੇ ਜਾ ਰਹੇ ਹਨ। ਤਾਂ ਜੋ ਬੱਚਿਆਂ ਦੇ ਵਿੱਦਿਅਕ ਵਿਕਾਸ ਨੂੰ ਨਾ ਰੋਕਿਆ ਜਾ ਸਕੇ। ਉੱਥੇ ਹੀ ਸਰਕਾਰ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਮੈਦਾਨ ਵੀ ਤਿਆਰ ਕੀਤਾ ਜਾ ਰਿਹਾ ਹੈ।
ਹੁਣ ਪੰਜਾਬ ਦੇ ਸਕੂਲਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਕੱਲ੍ਹ ਨੂੰ ਮੁੱਖ ਮੰਤਰੀ ਕਰਨਗੇ ਇਹ ਕੰਮ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਮੁੱਖ ਮੰਤਰੀ ਪੰਜਾਬ ਵਿੱਚ ਕੱਲ੍ਹ 16 ਜੁਲਾਈ ਨੂੰ ਸਕੂਲਾਂ ਨਾਲ ਵੀਡੀਓ ਕਾਨਫਰੰਸਿੰਗ ਕਰਨਗੇ। ਇਸ ਬਾਰੇ ਪਹਿਲਾਂ ਹੀ ਸਿੱਖਿਆ ਵਿਭਾਗ ਵਲੋਂ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕਰ ਕੇ ਕਿਹਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਏ ਜਾ ਰਹੇ ਹਨ ਜਿਸ ਦੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 2500 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਜਾਣਗੇ। ਕਿਉਂਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਭਰੋਸਾ ਦਿਵਾਇਆ ਗਿਆ ਸੀ ਜਿਸ ਨੂੰ ਪੂਰਾ ਕੀਤਾ ਜਾ ਰਿਹਾ ਹੈ।
ਸੂਬੇ ਦੀ ਮੁੱਖਮੰਤਰੀ ਜਿੱਥੇ 16 ਜੁਲਾਈ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਇਹ ਜਾਣਕਾਰੀ ਦਿੱਤੀ ਗਈ ਹੈ, ਜੇਕਰ ਇੰਟਰਨੈੱਟ ਵਿਚ ਕੋਈ ਖ਼ਰਾਬੀ ਆ ਰਹੀ ਹੈ ਤਾਂ ਉਸ ਨੂੰ ਸਮੇਂ ਸਿਰ ਠੀਕ ਕਰਵਾ ਲਿਆ ਜਾਵੇ। ਇਸ ਬਾਰੇ ਸਬੰਧਿਤ ਸਕੂਲਾਂ ਦੇ ਕੰਪਿਊਟਰ ਫੈਕਲਟੀਜ਼ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ,ਤਾਂ ਜੋ ਕਿ ਵਿਲੱਖਣ ਸਿਖਲਾਈ ਮਡੀਊਲ ਦੇ ਲਾਂਚ ਕਰਨ ਮੌਕੇ ਮੁੱਖ ਮੰਤਰੀ ਪੰਜਾਬ ਕੱਲ੍ਹ 16 ਜੁਲਾਈ ਨੂੰ ਸਕੂਲਾਂ ਨਾਲ ਵੀਡੀਓ ਕਾਨਫਰੰਸਿੰਗ ਕਰ ਸਕਣ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …