ਆਈ ਤਾਜਾ ਵੱਡੀ ਖਬਰ
ਦੁਨੀਆ ਵਿੱਚ ਸ਼ੁਰੂ ਹੋਈ ਇਸ ਭਿਆਨਕ ਕਰੋਨਾ ਨੇ ਹੁਣ ਤੱਕ ਬਹੁਤ ਸਾਰੇ ਦੇਸ਼ਾਂ ਨੂੰ ਆਪਣੀ ਚਪੇਟ ਵਿਚ ਲੈ ਕੇ ਅਜਿਹਾ ਭਿਆਨਕ ਮੰਜ਼ਰ ਵਿਖਾਇਆ ਹੈ,ਜਿਸ ਨੂੰ ਲੋਕ ਕਦੇ ਵੀ ਨਹੀਂ ਭੁੱਲ ਸਕਦੇ। ਵਿਸ਼ਵ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਨੂੰ ਇਸ ਤਰ੍ਹਾਂ ਪ੍ਰਭਾਵਤ ਹੋਣਾ ਪਿਆ ਹੈ ਜਿਥੇ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਸਾਰੇ ਦੇਸ਼ਾਂ ਵਿੱਚ ਜਿੱਥੇ ਕਰੋਨਾ ਟੀਕਾਕਰਨ ਦੀ ਮੁਹਿੰਮ ਸ਼ੁਰੂ ਹੋ ਚੁੱਕੀ ਹੈ ਉਥੇ ਹੀ ਕਰੋਨਾ ਕੇਸਾਂ ਵਿਚ ਮੁੜ ਤੋਂ ਵਾਧਾ ਹੋ ਰਿਹਾ ਹੈ। ਜਿਸ ਕਾਰਨ ਕਈ ਦੇਸ਼ਾਂ ਵਿੱਚ ਪਾਬੰਦੀਆਂ ਨੂੰ ਅਜੇ ਵੀ ਜਾਰੀ ਰੱਖਿਆ ਜਾ ਰਿਹਾ ਹੈ। ਤਾਂ ਜੋ ਇਸ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ।
ਹੁਣ ਪੰਜਾਬੀਆਂ ਦੇ ਗੜ ਮੰਨੇ ਜਾਂਦੇ ਇਸ ਸਹਿਰ ਚ ਅਚਾਨਕ ਲੱਗ ਗਈ 30 ਜੁਲਾਈ ਤੱਕ ਪਾਬੰਦੀ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਸਭ ਦੇਸ਼ਾਂ ਵਿੱਚ ਜਿਥੇ ਕਰੋਨਾ ਦੀ ਸਥਿਤੀ ਨੂੰ ਮੱਦੇ ਨਜ਼ਰ ਰੱਖਦੇ ਹੋਏ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਆਸਟ੍ਰੇਲੀਆ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਮੈਲਬੌਰਨ ਵਿਚ ਕਰੋਨਾ ਕੇਸਾਂ ਵਿੱਚ ਗਿਣਤੀ ਦੇ ਵਾਧੇ ਨੂੰ ਦੇਖਦੇ ਹੋਏ ਵੀਰਵਾਰ ਰਾਤ ਤੋਂ ਪੰਜ ਦਿਨ ਤੱਕ ਤਾਲਾਬੰਦੀ ਲਾਗੂ ਰਹੇਗੀ। ਨਿਊ ਸਾਊਥ ਵੇਲਜ਼ ਵਿਚ ਸਿਡਨੀ ਅਤੇ ਨੇੜਲੇ ਖੇਤਰਾਂ ਵਿਚ ਤਿੰਨ ਹਫ਼ਤੇ ਦੀ ਤਾਲਾਬੰਦੀ ਸ਼ੁੱਕਰਵਾਰ ਨੂੰ ਖ਼ਤਮ ਹੋਣ ਵਾਲੀ ਸੀ।
ਪਰ ਹੁਣ ਇਹ 30 ਜੁਲਾਈ ਤੱਕ ਜਾਰੀ ਰਹੇਗੀ। ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਉਣ ਲਈ ਹੀ ਇਹ ਫੈਸਲਾ ਲਿਆ ਗਿਆ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਐਲਾਨ ਕੀਤਾ ਸੀ ਕਿ ਆਸਟ੍ਰੇਲੀਆ ਦੇ ਸਭ ਤੋਂ ਵੱਡੇ ਸ਼ਹਿਰ ਸਿਡਨੀ ਵਿਚ ਪੰਜ ਹਫ਼ਤੇ ਲਈ ਤਾਲਾਬੰਦੀ ਲਗਾਈ ਜਾਵੇਗੀ, ਜਿਸ ਮਗਰੋਂ ਇਹ ਖ਼ਬਰ ਆਈ ਹੈ। ਆਸਟ੍ਰੇਲੀਆ ਵੱਲੋਂ ਪਹਿਲਾਂ ਵੀ ਆਪਣੀਆਂ ਹੱਦਾਂ ਨੂੰ ਕਾਫੀ ਸਮੇਂ ਤਕ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ।
ਉੱਥੇ ਹੀ ਹੁਣ ਵਿਕਟੋਰੀਆ ਦੇ ਪ੍ਰੀਮੀਅਰ ਡੈਨੀਅਲ ਐਂਡਰੀਊਂਜ਼ ਨੇ ਵੀਰਵਾਰ ਨੂੰ ਕਿਹਾ ਕਿ ਮਹਾਮਾਰੀ ਦੌਰਾਨ ਮੈਲਬੌਰਨ ਵਿਚ ਇਹ ਪੰਜਵੀਂ ਤਾਲਾਬੰਦੀ ਹੋਵੇਗੀ ਅਤੇ ਪੂਰੇ ਵਿਕਟੋਰੀਆ ਰਾਜ ਵਿਚ ਲਾਗੂ ਹੋਵੇਗੀ। ਇਸਦੇ ਨਾਲ ਹੀ ਸਰਕਾਰ ਵੱਲੋਂ ਪ੍ਰਭਾਵਤ ਖੇਤਰਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …