Breaking News

ਵਿਦੇਸ਼ ਚ ਇਥੇ ਗੁਰਦਵਾਰਾ ਸਾਹਿਬ ਚ ਲੱਗੀ ਭਿਆਨਕ ਅੱਗ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਦੁਨੀਆ ਵਿਚ ਆਏ ਦਿਨ ਇਕ ਤੋਂ ਬਾਅਦ ਇਕ ਘਟਨਾਵਾਂ ਦੇ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਦੁਨੀਆਂ ਵਿਚ ਜਿੱਥੇ ਬਹੁਤ ਸਾਰੀਆਂ ਕੁਦਰਤੀ ਆਫਤਾਂ ਨੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਉਥੇ ਹੀ ਅਚਾਨਕ ਵਾਪਰਨ ਵਾਲੇ ਹਾਦਸਿਆਂ ਨਾਲ ਵੀ ਕਈ ਵਾਰ ਬਹੁਤ ਸਾਰੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਬਹੁਤ ਸਾਰੇ ਭਾਰਤੀਆਂ ਵੱਲੋਂ ਵਿਦੇਸ਼ਾਂ ਵਿਚ ਜਾ ਕੇ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਕਾਮਯਾਬੀ ਦੇ ਝੰਡੇ ਬੁਲੰਦ ਕੀਤੇ ਗਏ ਹਨ। ਉੱਥੇ ਹੀ ਇਨ੍ਹਾਂ ਪੰਜਾਬੀਆਂ ਵੱਲੋਂ ਗੁਰੂ ਘਰਾਂ ਵਿਚ ਆਪਣੀ ਸ਼ਰਧਾ ਰੱਖੀ ਜਾਂਦੀ ਹੈ। ਪਰ ਉਥੇ ਹੀ ਵਾਪਰਨ ਵਾਲੀਆਂ ਘਟਨਾਵਾਂ ਇਹਨਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਵਿਦੇਸ਼ ਵਿਚ ਇੱਥੇ ਗੁਰਦੁਆਰਾ ਸਾਹਿਬ ਵਿੱਚ ਲੱਗੀ ਭਿਆਨਕ ਅੱਗ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਾਊਥਹਾਲ , ਲੰਡਨ ਤੋਂ ਸਾਹਮਣੇ ਆਈ ਹੈ। ਇੰਗਲੈਂਡ ਵਿੱਚ ਸਾਊਥਹਾਲ ਜਿੱਥੇ ਪੰਜਾਬੀਆਂ ਦਾ ਗੜ੍ਹ ਮੰਨਿਆ ਜਾਂਦਾ ਹੈ। ਉਥੇ ਹੀ ਸਿੱਖ ਭਾਈਚਾਰਾ ਵੀ ਇਸ ਜਗ੍ਹਾ ਉਪਰ ਵਧੇਰੇ ਵੇਖਿਆ ਜਾ ਸਕਦਾ ਹੈ। ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਸਾਊਥਹਾਲ ਦੇ ਉਪਰ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਵਿੱਚ ਅਚਾਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਬਾਰੇ ਪਤਾ ਲੱਗਦੇ ਹੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਵੱਲੋਂ ਮੌਕੇ ਉਪਰ ਪਹੁੰਚ ਕੇ ਇਸ ਭਿਆਨਕ ਅੱਗ ਉਪਰ ਕਾਬੂ ਪਾ ਲਿਆ ਗਿਆ।

ਇਹ ਗੁਰਦੁਆਰਾ ਸਾਹਿਬ ਇੱਕ ਭੀੜ ਵਾਲੇ ਇਲਾਕੇ ਵਿਚ ਹੋਣ ਕਰਕੇ ਆਉਣ ਵਾਲੇ ਕਰਮਚਾਰੀਆਂ ਨੂੰ ਆਸ ਪਾਸ ਦੇ ਲੋਕਾਂ ਨੂੰ ਬਚਾਉਣ ਲਈ ਆਪਣੇ ਘਰਾਂ ਅਤੇ ਖਿੜਕੀਆ ਬੰਦ ਰੱਖਣ ਦੀ ਅਪੀਲ ਵੀ ਕੀਤੀ। ਇਸ ਹਾਦਸੇ ਵਿਚ ਕੋਈ ਵੀ ਜ਼ਖਮੀ ਨਹੀਂ ਹੋਇਆ ਅਤੇ ਅੱਗ ਲੱਗਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਗੁਟਕਾ ਸਾਹਿਬ ਅਤੇ ਸੈਂਚੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਅੱਗ ਬੁਝਾਉਣ ਵਾਲੇ ਕਰਮਚਾਰੀਆਂ ਨੂੰ ਦੁਪਹਿਰ 12:29 ਵਜੇ ਇਸ ਘਟਨਾ ਦੀ ਜਾਣਕਾਰੀ ਦੇ ਕੇ ਬੁਲਾਇਆ ਗਿਆ।

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਜਨਰਲ ਸਕੱਤਰ ਹਰਮੀਤ ਸਿੰਘ ਗਿੱਲ ਨੇ ਦੱਸਿਆ ਹੈ ਕਿ ਫਾਇਰ ਬ੍ਰਿਗੇਡ ਦੇ ਕਰਮਚਾਰੀ 6 ਮਿੰਟ ਦੇ ਅੰਦਰ ਘਟਨਾ ਸਥਾਨ ਉਪਰ ਪਹੁੰਚ ਗਏ ਅਤੇ ਜਿਨ੍ਹਾਂ ਵੱਲੋਂ ਅੱਗ ਤੇ ਕਾਬੂ ਪਾਇਆ ਗਿਆ। ਇਸ ਘਟਨਾ ਬਾਰੇ ਇਲੈਕਟ੍ਰਾਨਿਕਸ ਕਾਰਨ ਅੱਗ ਲੱਗਣ ਬਾਰੇ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਜਿੱਥੇ ਇਸ ਘਟਨਾ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗਾ ਹੈ ਉਥੇ ਹੀ ਇਹ ਵੀ ਆਖਿਆ ਜਾ ਰਿਹਾ ਹੈ, ਇਸ ਵਿੱਚ ਕਿਸੇ ਵੀ ਵਿਅਕਤੀ ਦਾ ਹੱਥ ਨਹੀਂ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …