ਆਈ ਤਾਜਾ ਵੱਡੀ ਖਬਰ
ਆਏ ਦਿਨ ਚੋਰੀ ਅਤੇ ਡਕੈਤੀ ਵਰਗੀਆ ਮੰਦਭਾਗੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਭਾਵੇਂ ਪੁਲਿਸ ਜਾਂ ਪ੍ਰਸ਼ਾਸ਼ਨ ਵੱਲੋਂ ਅਜਿਹੇ ਮਾਮਲਿਆ ਪ੍ਰਤੀ ਸਖ਼ਤੀ ਅਪਣਾਈ ਜਾਂਦੀ ਹੈ ਪਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸੇ ਤਰ੍ਹਾਂ ਹੁਣ ਚੋਰ ਜਾਂ ਅਜਿਹੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਬਹੁਤ ਬੇਖੌਫ਼ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਕੋਈ ਭੈਅ ਨਹੀਂ ਰਿਹਾ ਜਿਸ ਕਰਕੇ ਉਹ ਦਿਨ ਦਿਹਾੜੇ ਚੋਰੀ ਜਾਂ ਅਜਿਹੀਆਂ ਘਟਨਾਵਾਂ ਨੂੰ ਲਗਾਤਾਰ ਅੰਜ਼ਾਮ ਦੇ ਰਹੇ ਹਨ। ਇਸੇ ਤਰ੍ਹਾਂ ਹੁਣ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ ਇਸ ਖਬਰ ਤੋਂ ਬਾਅਦ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਦਰਅਸਲ ਇਹ ਖਬਰ ਗੁਰਦਾਸਪੁਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਸਿੱਧਵਾਂ ਪਿੰਡ ਦੇ ਨਜ਼ਦੀਕ ਪੰਜਾਬ ਐਂਡ ਸਿੰਧ ਬੈਂਕ ਦੇ ਏ ਟੀ ਐਮ ਵਿੱਚੋ ਲੱਖਾਂ ਰੁਪਏ ਦੀ ਚੋਰੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਏ ਟੀ ਐਮ ਵਿੱਚੋਂ ਤਕਰੀਬਨ 2 ਲੱਖ 36 ਹਜ਼ਾਰ ਰੁਪਏ ਦੀ ਨਕਦੀ ਲੁੱਟੇ ਗਈ ਹੈ। ਦੱਸ ਦਈਏ ਕਿ ਜਦੋਂ ਇਸ ਚੋਰੀ ਦੀ ਘਟਨਾਂ ਸਬੰਧੀ ਇਲਾਕੇ ਦੀ ਪੁਲਿਸ ਨੂੰ ਜਾਣਕਾਰੀ ਮਿਲੀ ਤਾਂ ਪੁਲਿਸ ਅਧਿਕਾਰੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਵਾਰਦਤਾ ਦਾ ਜਾਇਜ਼ਾ ਲਿਆ ਗਿਆ।
ਜਾਣਕਾਰੀ ਦੇ ਅਨੁਸਾਰ ਪੁਲਿਸ ਵੱਲੋਂ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਹੁਣ ਜਾਂਚ ਕੀਤੀ ਜਾ ਰਹੀ ਹੈ ਜਿਸ ਦੇ ਅਧਾਰ ਤੇ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਮੌਕੇ ਤੇ ਪਹੁੰਚੇ ਡੀਐਸਪੀ ਰਕੇਸ਼ ਕੱਕੜ ਨੇ ਜਾਣਕਾਰੀ ਸਾਂਝੀ ਕੀਤੀ ਕਿ ਉਨ੍ਹਾਂ ਨੂੰ ਇਸ ਘਟਨਾ ਬਾਰੇ ਜਾਣਕਾਰੀ ਮਿਲੀ ਸੀ ਕਿ ਪੰਜਾਬ ਐਂਡ ਸਿੰਧ ਬੈਂਕ ਦੇ ਏ ਟੀ ਐੱਮ ਦੀ ਭੰਨਤੋੜ ਕੀਤੀ ਗਈ ਅਤੇ ਚੋਰਾਂ ਵੱਲੋਂ ਲੱਖਾਂ ਰੁਪਏ ਦੀ ਨਕਦੀ ਦੀ ਚੋਰੀ ਕੀਤੀ ਹੈ।
ਇਸ ਸਬੰਧੀ ਉਨ੍ਹਾਂ ਨੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਸੀਸੀਟੀਵੀ ਕੈਮਰੇ ਦੀ ਫੁਟੇਜ਼ ਰਾਹੀ ਤਿੰਨ ਵਿਅਕਤੀ ਦੇਖੇ ਜਾ ਚੁੱਕੇ ਹਨ ਜਿਨ੍ਹਾਂ ਨੂੰ ਫੜਨ ਲਈ ਅਤੇ ਕਾਨੂੰਨੀ ਕਾਰਵਾਈ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪੁਲਿਸ ਅਧਿਕਾਰੀਆਂ ਦੇ ਵੱਲੋਂ ਇਹ ਭਰੋਸਾ ਦੁਆਇਆ ਗਿਆ ਹੈ ਕਿ ਚੋਰਾਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …