Breaking News

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਜਿਥੇ ਪੰਜਾਬ ਵਿਚ ਕਰੋਨਾ ਕੇਸਾਂ ਵਿਚ ਕਮੀ ਦਰਜ ਕੀਤੀ ਗਈ ਹੈ ਅਤੇ ਕਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ ਘੱਟ ਸਾਹਮਣੇ ਆ ਰਹੀ ਹੈ। ਉੱਥੇ ਹੀ ਸੂਬੇ ਅੰਦਰ ਵਾਪਰਨ ਵਾਲੇ ਸੜਕ ਹਾਦਸੇ ਆਏ ਦਿਨ ਹੀ ਸਾਹਮਣੇ ਆ ਰਹੇ ਹਨ ਅਤੇ ਇਨ੍ਹਾਂ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਹਰ ਰੋਜ਼ ਹੀ ਸਾਹਮਣੇ ਆਉਣ ਵਾਲੇ ਅਜਿਹੇ ਭਿਆਨਕ ਸੜਕ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਬਹੁਤ ਸਾਰੇ ਪਰਿਵਾਰ ਡਰ ਦੇ ਮਾਹੌਲ ਅੰਦਰ ਜੀ ਰਹੇ ਹਨ। ਸਰਕਾਰ ਵੱਲੋਂ ਵੀ ਵਾਹਨ ਚਾਲਕਾਂ ਨੂੰ ਸੜਕੀ ਆਵਾਜਾਈ ਲਈ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਵਾਪਰਨ ਵਾਲੇ ਅਜਿਹੇ ਬਹੁਤ ਸਾਰੇ ਹਾਦਸਿਆਂ ਨੂੰ ਰੋਕਿਆ ਜਾ ਸਕੇ।

ਹੁਣ ਪੰਜਾਬ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਹੋਈਆਂ ਮੌਤਾਂ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਤਲਵਾੜਾ ਦੇ ਨਜ਼ਦੀਕ ਪੈਂਦੇ ਪਿੰਡ ਪੁਆਰੀ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਟਰੈਕਟਰ-ਟਰਾਲੀ ਨਾਲ ਵਾਪਰੇ ਹਾਦਸੇ ਵਿਚ 2 ਲੋਕਾਂ ਦੀ ਮੌਤ ਹੋ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਟਰੈਕਟਰ-ਟਰਾਲੀ ਦਾ ਸੰਤੁਲਨ ਵਿਗੜ ਗਿਆ ਹੈ ਅਤੇ ਇਸ ਦੇ ਪਲਟ ਜਾਣ ਕਾਰਨ ਇਹ ਹਾਦਸਾ ਵਾਪਰ ਗਿਆ।

ਇਸ ਟਰੈਕਟਰ ਟਰਾਲੀ ਤੇ ਸਵਾਰ ਹੋ ਕੇ ਜ਼ਿਲ੍ਹਾ ਜਲੰਧਰ ਦੇ ਚਾਰ ਵਿਅਕਤੀ ਕਮਾਹੀਦੇਵੀ ਦੀ ਸਰਕਾਰੀ ਨਰਸਰੀ ਤੋਂ ਬਾਂਸ ਦੇ ਬੂਟੇ ਲੈਣ ਲਈ ਆਏ ਹੋਏ ਸੀ। ਬੂਟੇ ਲੈਣ ਤੋਂ ਬਾਅਦ ਜਦੋਂ ਇਹ ਟਰੈਕਟਰ ਟਰਾਲੀ ਵਿੱਚ ਸਵਾਰ ਚਾਰ ਵਿਅਕਤੀ ਵਾਪਸ ਜਾ ਰਹੇ ਸਨ ਤਾਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ 2 ਵਿਅਕਤੀਆਂ ਦੀ ਮੌਤ ਹੋ ਗਈ। ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਦੀ ਮੌਤ ਮੌਕੇ ਉਪਰ ਅਤੇ ਇੱਕ ਦੀ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਹੋ ਗਈ ਹੈ।

ਉੱਥੇ ਹੀ ਦੋ ਵਿਅਕਤੀ ਹਸਪਤਾਲ ਵਿਚ ਜੇਰੇ ਇਲਾਜ ਹਨ। ਮ੍ਰਿਤਕਾਂ ਦੀ ਪਹਿਚਾਣ ਗੁਰਪਾਲ ਸਿੰਘ ਪੁੱਤਰ ਉੱਤਮ ਸਿੰਘ ਅਤੇ ਭਜਨ ਸਿੰਘ ਪੁੱਤਰ ਉੱਤਮ ਸਿੰਘ ਵਜੋਂ ਹੋਈ ਹੈ। ਇਹ ਦੋਨੋਂ ਵਿਅਕਤੀ ਜ਼ਿਲ੍ਹਾ ਜਲੰਧਰ ਦੇ ਅਧੀਨ ਆਉਂਦੇ ਥਾਣਾ ਆਦਮਪੁਰ ਦੇ ਪਿੰਡ ਹਰੀਪੁਰ ਨਾਲ ਸਬੰਧਤ ਸਨ। ਉਥੇ ਹੀ ਦੋ ਵਿਅਕਤੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਜਿਨ੍ਹਾਂ ਦੀ ਪਹਿਚਾਣ ਜੋਗਿੰਦਰ ਸਿੰਘ ਵਾਸੀ ਪਿੰਡ ਮੂਸਾਪੁਰ, ਕੁਲਦੀਪ ਸਿੰਘ ਪੁੱਤਰ ਪਾਖਰ ਸਿੰਘ ਵਾਸੀ ਉੱਚਾ ਪਿੰਡ, ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਜਿੱਥੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉੱਥੇ ਹੀ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …