ਜਾਣੋ ਕੀ ਹੈ ਸੱਚਾਈ
ਸ਼ੋਸ਼ਲ ਮੀਡੀਆ ਤੇ ਇੱਕ ਖਬਰ ਬਹੁਤ ਤੇਜੀ ਨਾਲ ਵਾਇਰਲ ਹੋ ਰਹੀ ਹੈ ਇਹ ਇੱਕ ਵੀਡੀਓ ਹੈ ਜਿਸ ਵਿਚ ਕਿਹਾ ਜਾ ਰਿਹਾ ਹੈ ਕੇ 1 ਸਤੰਬਰ ਤੋਂ ਬਿਜਲੀ ਬਿੱਲ ਮਾਫ ਕਰਨ ਦਾ ਦਾਅਵਾ ਕੀਤਾ ਗਿਆ ਹੈ ਕਿ ਸਰਕਾਰ ਨੇ ਬਿਜਲੀ ਬਿਲ ਮਾਫੀ ਯੋਜਨਾ 2020 ਤਹਿਤ 1 ਸਤੰਬਰ ਤੋਂ ਪੂਰੇ ਦੇਸ਼ ਵਿਚ ਸਾਰਿਆਂ ਦਾ ਬਿਜਲੀ ਬਿੱਲ ਮਾਫ ਕਰਨ ਦਾ ਐਲਾਨ ਕੀਤਾ ਹੈ। ਇਸ ਤਹਿਤ ਸਤੰਬਰ ਤੋਂ ਪੂਰੇ ਦੇਸ਼ ਵਿਚ ਸਾਰਿਆਂ ਦਾ ਬਿੱਲ ਮਾਫ ਹੋਵੇਗਾ।
ਜਿਵੇਂ ਹੀ ਇਸ ਖ਼ਬਰ ਬਾਰੇ ਪੀ.ਆਈ.ਬੀ. ਫੈਕਟ ਚੈੱਕ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਖ਼ਬਰ ਦੀ ਪੜਤਾਲ ਕੀਤੀ ਅਤੇ ਇਸ ਵੀਡੀਓ ਵਿਚ ਕੀਤੇ ਗਏ ਦਾਅਵੇ ਨੂੰ ਫਰਜ਼ੀ ਦੱਸਿਆ ਹੈ। PIB ਵੱਲੋਂ ਸਾਫ਼-ਸਾਫ਼ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਨੇ ਬਿਜਲੀ ਬਿੱਲ ਮਾਫੀ ਵਰਗੀ ਕਿਸੇ ਵੀ ਯੋਜਨਾ ਦੀ ਘੋਸ਼ਣਾ ਨਹੀਂ ਕੀਤੀ ਹੈ।
PIB ਵੱਲੋਂ ਇਸ ਟਵੀਟ ਨੂੰ ਪਾਵਰ ਮਿਨੀਸਟਰ ਆਰ.ਕੇ. ਸਿੰਘ ਅਤੇ ਮਿਨੀਸਟਰੀ ਆਫ ਪਾਵਰ ਨੂੰ ਵੀ ਟੈਗ ਕੀਤਾ ਗਿਆ ਹੈ। ਪੀ.ਆਈ.ਬੀ. ਫੈਕਟ ਚੈੱਕ ਦਾ ਕਹਿਣਾ ਹੈ ਕਿ ਫਰਜ਼ੀ ਵੀਡੀਓ ਵਿਚ ਕੀਤਾ ਜਾ ਰਿਹਾ ਦਾਅਵਾ ਬਿਲਕੁੱਲ ਗਲਤ ਹੈ। ਸਰਕਾਰ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਅਜਿਹੀ ਕੋਈ ਯੋਜਨਾ ਨਹੀਂ ਲਿਆਉਣ ਵਾਲੀ ਹੈ। ਪੀ.ਆਈ.ਬੀ. ਫੈਕਟ ਚੈੱਕ ਨੇ ਲੋਕਾਂ ਨੂੰ ਬੇਨਤੀ ਕਰਦੇ ਹੋਏ ਇਸ ਤਰ੍ਹਾਂ ਦੀਆਂ ਝੂਠੀਆਂ ਖ਼ਬਰਾਂ ਤੋਂ ਸਾਵਧਾਨ ਰਹਿਣ ਨੂੰ ਕਿਹਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …