ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਉਥੇ ਹੀ ਭਾਰਤ ਦੇ ਵਿੱਚ ਵੀ ਲੋਕਾਂ ਨੂੰ ਇਸ ਕਰੋਨਾ ਦੀ ਲਪੇਟ ਵਿਚ ਆਉਣ ਤੋਂ ਬਚਾਉਣ ਲਈ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਗਈਆਂ ਸਨ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ। ਕਰੋਨਾ ਦੇ ਚਲਦੇ ਹੋਏ ਹੋਣ ਵਾਲੇ ਸਮਾਜਿਕ , ਰਾਜਨੀਤਿਕ ਅਤੇ ਧਾਰਮਿਕ ਇਕੱਠ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਤਾਂ ਜੋ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਹੁਣ ਸਰਕਾਰ ਵੱਲੋਂ ਲੋਕਾਂ ਨੂੰ ਮੁੜ ਪੈਰਾਂ ਸਿਰ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਤਾਂ ਜੋ ਲੋਕਾਂ ਨੂੰ ਵੀ ਆਰਥਿਕ ਮੰਦੀ ਦੇ ਦੌਰ ਵਿਚੋਂ ਕੱਢਿਆ ਜਾ ਸਕੇ।
ਸਰਕਾਰ ਦੁਆਰਾ ਹੁਣ ਇੱਥੇ 15 ਅਗਸਤ ਲਈ ਲਗਾਈ ਗਈ ਪਾਬੰਦੀ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਕਰੋਨਾ ਦੇ ਚਲਦੇ ਹੋਏ ਹੁਣ ਵਾਲੇ ਵੱਡੇ ਇਕੱਠਾਂ ਉਪਰ ਪਾਬੰਦੀ ਲਗਾਈ ਗਈ ਹੈ। ਹੁਣ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਨੂੰ ਲੈ ਕੇ ਵੀ ਇੱਕ ਖਬਰ ਦਿੱਲੀ ਤੋਂ ਸਾਹਮਣੇ ਆਈ ਹੈ। ਜਿਥੇ ਹਰ ਸਾਲ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸ਼ੁਰੂ ਕਰਨ ਲਈ ਲਾਲ ਕਿਲੇ ਨੂੰ 1 ਅਗਸਤ ਦੇ ਨਜ਼ਦੀਕ ਜਾ ਕੇ ਬੰਦ ਕੀਤਾ ਜਾਂਦਾ ਹੈ। ਉਥੇ ਹੀ ਇਸ ਬਾਰ ਲਾਲ ਕਿਲੇ ਨੂੰ ਬੰਦ ਕਰਨ ਦਾ ਐਲਾਨ 21 ਜੁਲਾਈ ਤੋਂ ਕਰ ਦਿੱਤਾ ਗਿਆ ਹੈ।
ਲਾਲ ਕਿਲੇ ਨੂੰ ਸਮੇਂ ਤੋਂ ਪਹਿਲਾਂ ਬੰਦ ਕਰਨ ਦਾ ਕਾਰਨ ਕਿਸਾਨਾਂ ਦੇ ਸੰਸਦ ਘਿਰਾਓ ਦਾ ਐਲਾਨ ਕਾਰਨ ਲਾਲ ਕਿਲੇ ਨੂੰ ਸਮੇਂ ਤੋਂ ਪਹਿਲਾਂ ਹੀ ਬੰਦ ਕਰਨ ਦਾ ਇੱਕ ਕਾਰਨ ਮੰਨਿਆ ਜਾ ਰਿਹਾ ਹੈ। ਏ ਐੱਸ ਆਈ ਦੇ ਸੀਨੀਅਰ ਅਧਿਕਾਰੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਦੱਸਿਆ ਕਿ ਇਸ ਵਾਰ ਸੁਰੱਖਿਆ ਦੇ ਚਲਦਿਆਂ ਪਹਿਲਾਂ ਤੋਂ ਹੀ ਬੰਦ ਕਰ ਦਿੱਤਾ ਗਿਆ ਹੈ। ਅਤੇ ਇਸੇ ਮੁਤਾਬਕ ਲਾਲ ਕਿਲੇ ਵਿਚ ਬੁੱਧਵਾਰ ਤੋਂ 15 ਅਗਸਤ ਤੱਕ ਪ੍ਰਵੇਸ਼ ਤੇ ਰੋਕ ਰਹੇਗੀ। ਇਹ ਆਦੇਸ਼ ਬੁੱਧਵਾਰ ਨੂੰ 21 ਜੁਲਾਈ ਤੋਂ ਲਾਗੂ ਕੀਤਾ ਗਿਆ ਹੈ।
1 ਅਗਸਤ ਤੋਂ ਬੰਦ ਕੀਤੇ ਜਾਣ ਵਾਲੇ ਲਾਲ ਕਿਲੇ ਨੂੰ ਇਸ ਬਾਰ ਸਮੇਂ ਤੋਂ ਪਹਿਲਾਂ ਹੀ ਬੰਦ ਕੀਤਾ ਗਿਆ ਹੈ। ਭਾਰਤੀ ਪੁਰਾਤਨ ਵਿਭਾਗ ਦੇ ਇਕ ਅਧਿਕਾਰੀ ਵੱਲੋਂ ਦੱਸਿਆ ਗਿਆ ਹੈ ਕਿ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਤੇ ਸੁਰੱਖਿਆ ਦੇ ਮੱਦੇਨਜ਼ਰ ਲਾਲ ਕਿਲੇ ਨੂੰ 15 ਅਗਸਤ ਤੱਕ ਸੈਲਾਨੀਆਂ ਲਈ ਬੰਦ ਰੱਖਿਆ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …