ਆਈ ਤਾਜਾ ਵੱਡੀ ਖਬਰ
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਜਾਣ ਲਈ ਸਾਰੇ ਜਿਲਾ ਅਧਿਕਾਰੀਆਂ ਨੂੰ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਉਸ ਅਨੁਸਾਰ ਹੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਸਖਤੀ ਨੂੰ ਵਧਾ ਦਿੱਤਾ ਜਾਂਦਾ ਹੈ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਚੋਕੰਨੇ ਰਹਿਣ ਲਈ ਆਖਿਆ ਜਾ ਰਿਹਾ ਹੈ। ਤਾਂ ਜੋ ਸੂਬੇ ਵਿਚ ਵਧ ਰਹੀਆਂ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਿਆ ਜਾ ਸਕੇ। ਪਰ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਅਜਿਹੇ ਅਨਸਰ ਕਿਸੇ ਨਾ ਕਿਸੇ ਮੌਕੇ ਦੀ ਭਾਲ ਵਿੱਚ ਰਹਿੰਦੇ ਹਨ ਜਿੱਥੇ ਉਹ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਸਕਣ।
ਪੰਜਾਬ ਵਿੱਚ ਹੁਣੇ ਦਿਨ-ਦਿਹਾੜੇ ਵੱਡਾ ਡਾਕਾ ਪੈਣ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਪੁਲੀਸ ਨੂੰ ਭਾਜੜਾਂ ਪੈ ਗਈਆਂ ਹਨ। ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ਜ਼ਿਲ੍ਹੇ ਵਿੱਚ ਜਿਥੇ ਪੁਲਿਸ ਪ੍ਰਸ਼ਾਸਨ ਵੱਲੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਘੱਟ ਕਰਨ ਲਈ ਪੁਖਤਾ ਇੰਤਜਾਮ ਕੀਤੇ ਗਏ ਹਨ। ਉਥੇ ਹੀ ਲੁਟੇਰਿਆਂ ਵੱਲੋਂ ਅੱਜ ਅਰਬਨ ਫੇਜ਼ 2 ਵਿਚ ਸਥਿਤ ਮਨਾਪੁਰਮ ਗੋਲਡ ਲੋਨ ਦੀ ਬ੍ਰਾਂਚ ਵਿੱਚ ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।
ਜਿੱਥੇ ਪੰਜ ਲੁਟੇਰਿਆਂ ਵੱਲੋਂ ਲੁੱਟ ਖੋਹ ਦੀ ਮਨਸ਼ਾ ਨਾਲ ਦਾਖਲ ਹੋ ਕੇ ਮਾਲਕ ਨੂੰ ਬੰਧਕ ਬਣਾਇਆ ਗਿਆ ਅਤੇ ਇਕ ਸਟਾਫ ਦੇ ਮੈਂਬਰ ਨੂੰ ਜ਼ਖਮੀ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਇਹਨਾ ਲੁਟੇਰੀਆਂ ਵੱਲੋਂ ਬਰਾਂਚ ਵਿੱਚੋਂ ਲੱਖ ਕੈਸ਼ ਤੇ ਸੋਨਾ ਲੁੱਟ ਲਿਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਹੈ ਅਤੇ ਸਬੰਧਤ ਥਾਣਾ ਪੁਲਸ ਵੱਲੋਂ ਮੌਕੇ ਉਪਰ ਪਹੁੰਚ ਕੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਸ ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।
ਜਿਸ ਸਦਕਾ ਇਹਨਾਂ ਲੁਟੇਰਿਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾ ਸਕੇ। ਜਦ ਕਿ ਇਹ ਇਲਾਕਾ ਜਲੰਧਰ ਵਿੱਚ ਸਭ ਤੋਂ ਸੁਰੱਖਿਅਤ ਸਥਾਨਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਜਿੱਥੇ ਲੁਟੇਰਿਆਂ ਵੱਲੋਂ ਅੱਜ ਦਿਨ ਦਿਹਾੜੇ ਹੀ ਇਸ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਵਾਪਰੀ ਇਸ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਵੀ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …