ਆਈ ਤਾਜਾ ਵੱਡੀ ਖਬਰ
ਜਿਸ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਹੈ ਉਸ ਸਮੇਂ ਤੋਂ ਹੀ ਲਗਾਤਾਰ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਅਪਣਾਉਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿਚ ਦਸਦੇ ਹੋਏ ਇਹਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਇਹ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ ਇਸ ਲਈ ਹੀ ਇਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਸਾਲ ਤੋ ਹੀ ਸੰਘਰਸ਼ ਸ਼ੁਰੂ ਕੀਤਾ ਗਿਆ ਹੈ। ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਇਨ੍ਹਾਂ ਖੇਤੀ ਕਾਨੂੰਨਾਂ ਦੇ ਕਾਰਨ ਹੀ ਕਿਸਾਨਾਂ ਵੱਲੋਂ ਲਗਾਤਾਰ ਭਾਜਪਾ ਦੇ ਆਗੂ ਅਤੇ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਤਾਂ ਜੋ ਇਸ ਦਾ ਸੇਕ ਕੇਂਦਰ ਸਰਕਾਰ ਤੱਕ ਪਹੁੰਚ ਸਕੇ। ਪੰਜਾਬ ਦੇ ਕਿਸਾਨਾਂ ਵੱਲੋਂ ਭਾਜਪਾ ਦੇ ਨੇਤਾਵਾਂ ਦਾ ਉਨ੍ਹਾਂ ਦੇ ਘਰ ਤੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਕਰ ਦਿੱਤਾ ਹੈ। ਪੰਜਾਬ ਵਿੱਚ ਇੱਥੇ ਉਹੀ ਕੰਮ ਹੋਇਆ ਹੈ ਜਿਸ ਦਾ ਸਰਕਾਰ ਨੂੰ ਡਰ ਸੀ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਅੱਜ ਪੰਜਾਬ ਦੇ ਵਿੱਚ ਕਿਸਾਨਾਂ ਵੱਲੋਂ ਫਿਰ ਇਕ ਵਾਰ ਭਾਜਪਾ ਦੇ ਨੇਤਾਵਾਂ ਨੂੰ ਘੇਰਿਆ ਗਿਆ ਹੈ। ਜਿਸ ਕਾਰਨ ਸਥਿਤੀ ਕਾਫੀ ਗੰਭੀਰ ਹੋ ਗਈ ਅਤੇ ਕਿਸਾਨਾਂ ਦੇ ਗੁੱਸੇ ਨੂੰ ਦੇਖਦੇ ਹੋਏ ਭਾਜਪਾ ਵੱਲੋਂ ਕੀਤੇ ਜਾ ਰਹੇ ਇਸ ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਗਿਆ।
ਫਗਵਾੜਾ ਦੇ ਵਿੱਚ ਅੱਜ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਵਿਜੈ ਸਾਂਪਲਾ ਵੱਲੋਂ ਸਤਨਾਮਪੁਰਾ ਵਿਚ ਇਕ ਭਾਜਪਾ ਨੇਤਾ ਦੀ ਮੀਟਿੰਗ ਵਿੱਚ ਹਿੱਸਾ ਲਿਆ ਜਾ ਰਿਹਾ ਸੀ। ਜਿਸ ਦੀ ਖਬਰ ਕਿਸਾਨਾਂ ਨੂੰ ਮਿਲ ਗਈ। ਉਥੇ ਹੀ ਕਿਸਾਨਾਂ ਵੱਲੋਂ ਵੱਡਾ ਇਕੱਠ ਕਰਕੇ ਉਸ ਜਗ੍ਹਾ ਪਹੁੰਚ ਕੀਤੀ ਗਈ ਅਤੇ ਇਨ੍ਹਾਂ ਦੋਹਾਂ ਨੇਤਾਵਾਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਰੋਸ ਪ੍ਰਦਰਸ਼ਨ ਕੀਤੇ ਗਏ। ਕਿਸਾਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਆਪਣਾ ਗੁੱਸਾ ਲਗਾਤਾਰ ਕੱਢ ਰਹੇ ਹਨ।
ਜਿਸ ਲਈ ਉਹ ਪੰਜਾਬ ਵਿਚ ਲਗਾਤਾਰ ਭਾਜਪਾ ਨੇਤਾਵਾਂ ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦਾ ਇਹ ਗੁੱਸਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਇਸ ਲਈ ਹੀ ਅੱਜ ਫਗਵਾੜਾ ਦੇ ਵਿੱਚ ਹੀ ਕਿਸਾਨਾਂ ਵੱਲੋਂ ਭਾਜਪਾ ਨੇਤਾਵਾਂ ਦੇ ਖ਼ਿਲਾਫ਼ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ, ਅਤੇ ਗੁੱਸੇ ਪ੍ਰੋਗਰਾਮ ਵਾਸਤੇ ਲਗਾਇਆ ਗਿਆ ਟੈਂਟ ਵੀ ਪਾੜ ਦਿੱਤਾ ਗਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …