ਆਈ ਤਾਜਾ ਵੱਡੀ ਖਬਰ
ਕਰੋਨਾ ਕੇਸਾਂ ਵਿੱਚ ਆਈ ਕਮੀ ਤੋਂ ਬਾਅਦ ਜਿੱਥੇ ਲੋਕਾਂ ਨੇ ਰਾਹਤ ਦੀ ਸਾਹ ਲਈ ਹੈ। ਉਥੇ ਹੀ ਸੂਬੇ ਵਿੱਚ ਲੁੱਟ ਖੋਹ ਤੇ ਚੋਰੀ ਦੀਆਂ ਵਾਰਦਾਤਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜਿੱਥੇ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਕਾਇਮ ਰੱਖਣ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਲੋਕਾਂ ਵੱਲੋਂ ਆਰਥਿਕ ਮੰਦੀ ਦੇ ਦੌਰ ਵਿਚੋਂ ਉਭਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਸੂਬੇ ਦਾ ਮਾਹੌਲ ਵਿਗਾੜਨ ਵਾਲੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਲੁੱਟ-ਖੋਹ ਅਤੇ ਚੋਰੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੁੰਦਾ ਹੈ। ਲੋਕ ਜਰੂਰੀ ਕੰਮ ਹੋਣ ਦੇ ਬਾਵਜੂਦ ਵੀ ਆਪਣੇ ਘਰਾਂ ਤੋਂ ਬਾਹਰ ਜਾਣ ਤੋਂ ਡਰਨ ਲੱਗ ਜਾਂਦੇ ਹਨ।
ਹੁਣ ਪੰਜਾਬ ਵਿੱਚ ਇੱਥੇ ਦੁਪਹਿਰ ਸਮੇਂ ਅਜਿਹਾ ਕਾਂਡ ਹੋਇਆ ਹੈ ਜਿਸ ਨੂੰ ਸੁਣ ਕੇ ਸਾਰਾ ਇਲਾਕਾ ਹੈ-ਰਾ-ਨ ਰਹਿ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਗਵਾੜਾ ਦੇ ਸਤਨਾਮਪੁਰਾ ਦੇ ਅਧੀਨ ਆਉਂਦੇ ਮਹੱਲਾ ਖੇੜੀ ਕਲੋਨੀ ਤੋਂ ਸਾਹਮਣੇ ਆਈ ਹੈ। ਜਿੱਥੇ ਲੁਟੇਰਿਆਂ ਵੱਲੋਂ ਇਕ ਉਸ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਜਿੱਥੇ ਦੋ ਭੈਣ ਭਰਾ ਰਹਿੰਦੇ ਹਨ। ਇਸ ਪੀੜਤ ਪਰਿਵਾਰ ਵਿਚ ਇਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਦੀ ਮੌਤ ਹੋ ਚੁੱਕੀ ਹੈ। ਲੜਕਾ ਕੰਮ ਕਰਦਾ ਹੈ ਅਤੇ ਉਸ ਦੀ ਨਾਬਾਲਗ ਭੈਣ ਘਰ ਵਿੱਚ ਹੀ ਹੁੰਦੀ ਹੈ।
ਅਪਰਾਧੀਆਂ ਵੱਲੋਂ ਇਸ ਲੜਕੀ ਨੂੰ ਆਖਿਆ ਗਿਆ ਕਿ ਉਸ ਦੇ ਭਰਾ ਦਾ ਨੰਬਰ ਲੈਣ ਆਏ ਹਨ , ਜਿਥੇ ਲੜਕੀ ਵੱਲੋਂ ਉਨ੍ਹਾਂ ਨੂੰ ਨੰਬਰ ਦੇਣ ਲਈ ਅੰਦਰ ਗਈ ਤਾਂ ਉਹ ਲੁਟੇਰੇ ਵੀ ਅੰਦਰ ਚਲੇ ਗਏ ਅਤੇ ਉਸ ਦੀ ਗਰਦਨ ਉੱਪਰ ਚਾਕੂ ਰੱਖ ਕੇ ਉਸ ਨੂੰ ਬੰਧਕ ਬਣਾ ਲਿਆ ਗਿਆ, ਇਸ ਤਰ੍ਹਾਂ ਹੀ ਘਰ ਵਿਚ ਮੌਜੂਦ 6 ਤੋਲੇ ਸੋਨੇ ਦੇ ਗਹਿਣੇ ਇਹਨਾਂ ਲੁਟੇਰਿਆਂ ਵੱਲੋਂ ਚੋਰੀ ਕੀਤੇ ਗਏ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਦੀ ਸੂਚਨਾ ਸਤਨਾਮਪੁਰਾ ਦੇ ਐਸ ਐਚ ਓ ਨੂੰ ਦਿੱਤੀ ਗਈ ਹੈ ਉਹਨਾਂ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ।
ਇਸ ਖੇਤਰ ਵਿੱਚ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਅਪਰਾਧੀਆਂ ਨੂੰ ਜਲਦ ਕਾਬੂ ਕੀਤਾ ਜਾ ਸਕੇ। ਇਸ ਘਟਨਾ ਦੀ ਜਾਣਕਾਰੀ ਪੀੜਤ ਲੜਕੀ ਦੇ ਭਰਾ ਸੰਨੀ ਕੁਮਾਰ ਵੱਲੋਂ ਦਿੱਤੀ ਗਈ ਹੈ। ਉਸ ਨੇ ਦੱਸਿਆ ਕਿ ਜਿਸ ਸਮੇਂ ਇਹ ਸਾਰੀ ਘਟਨਾ ਵਾਪਰੀ ਉਸ ਸਮੇਂ ਉਹ ਕੰਮ ਤੇ ਗਿਆ ਹੋਇਆ ਸੀ ਤੇ ਉਸਦੀ ਭੈਣ ਘਰ ਵਿਚ ਇਕੱਲੀ ਸੀ। ਇਹ ਘਟਨਾਂ ਦੁਪਹਿਰ 12:30 ਵਜੇ ਦੀ ਦੱਸੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …