ਆਈ ਤਾਜਾ ਵੱਡੀ ਖਬਰ
ਸੂਬਾ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਕਰੋਨਾ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਵੀ ਕੀਤੀ ਜਾ ਰਹੀ ਹੈ। ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੌਰਾਨ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਜਿਨ੍ਹਾਂ ਦੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ-ਇਕ ਲੱਖ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ਉਪਰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਪਰ ਕੁਝ ਅਜਿਹੇ ਕਰਮਚਾਰੀ ਵੀ ਹਨ, ਜੋ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੋਂ ਪਰੇਸ਼ਾਨ ਹਨ।
ਪੰਜਾਬ ਦੇ ਲੋਕਾਂ ਨੇ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਹਫਤੇ ਤੱਕ ਲਈ ਇਹ ਮੁਸ਼ਕਲਾਂ ਪੈਦਾ ਹੋ ਗਈਆਂ ਹਨ ,ਜਿਸ ਨਾਲ ਸਰਕਾਰ ਵੀ ਚਿੰਤਾ ਵਿੱਚ ਹੈ। ਸਰਕਾਰੀ ਹਸਪਤਾਲਾਂ ਦੇ ਸਟਾਫ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ ਸੀ। ਜਿਸ ਦਾ ਖਮਿਆਜਾ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜਾਂ ਨੂੰ ਭੁਗਤਨਾ ਪੈ ਰਿਹਾ ਹੈ। ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸ਼ੁੱਕਰਵਾਰ ਤੱਕ ਲਈ ਇਹ ਹੜਤਾਲ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ 6 ਵੇਂ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਦਾ ਵਿਰੋਧ ਕਰ ਰਹੇ ਸਰਕਾਰੀ ਡਾਕਟਰਾਂ ਵੱਲੋਂ ਇਹ ਹੜਤਾਲ ਕੀਤੀ ਗਈ ਹੈ।
ਜਿਸ ਕਾਰਨ ਹਸਪਤਾਲ ਵਿੱਚ ਇਲਾਜ ਲਈ ਆ ਰਹੇ ਬਹੁਤ ਸਾਰੇ ਮਰੀਜ਼ਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਹੁਤ ਸਾਰੇ ਮਰੀਜ਼ਾਂ ਨੂੰ ਹਸਪਤਾਲ ਆਉਣ ਤੇ ਹੜਤਾਲ ਦਾ ਪਤਾ ਲੱਗਣ ਉਪਰੰਤ ਵਾਪਸ ਮੁੜਨਾ ਪੈ ਰਿਹਾ ਹੈ। ਇਸ ਹੜਤਾਲ ਦੌਰਾਨ ਓ ਪੀ ਡੀ ਸਰਵਿਸ, ਵੀਡੀਓ ਕਾਨਫਰੰਸਿੰਗ, ਡੋਪ ਟੈਸਟ ਸੇਵਾਵਾਂ, ਡਰਾਈਵਿੰਗ ਲਾਇਸੈਂਸ, ਅਸਲਾ ਲਾਇਸੰਸ, ਵੀਆਈਪੀ ਡਿਊਟੀ, ਸਰਬੱਤ ਬੀਮਾ ਯੋਜਨਾ, ਇਲੈਕਟਿਬ ਸਰਜਰੀ , ਵੈਬਿਨਾਰ ਸੇਵਾਵਾਂ ਦਾ ਬਾਈਕਾਟ ਕੀਤਾ ਗਿਆ ਹੈ।
ਡਾਕਟਰ ਨੇ ਸੋਮਵਾਰ ਤੋਂ ਪੂਰੀ ਹੜਤਾਲ ਤੇ ਜਾਣ ਦਾ ਫੈਸਲਾ ਕਰ ਲਿਆ। ਪਰ ਸਿਹਤ ਮੰਤਰੀ ਨੇ ਉਨ੍ਹਾਂ ਨੂੰ ਸ਼ੁੱਕਰਵਾਰ ਤੱਕ ਦਾ ਸਮਾਂ ਮੰਗਿਆ ਸੀ। ਇਸ ਤੋਂ ਬਾਅਦ ਡਾਕਟਰਾਂ ਨੇ ਫੈਸਲਾ ਕੀਤਾ ਹੈ ਕਿ ਉਨ੍ਹਾਂ ਵੱਲੋਂ ਜਾਰੀ ਇਹ ਹੜਤਾਲ ਹੁਣ ਸ਼ੁੱਕਰਵਾਰ ਤੱਕ ਜਾਰੀ ਰਹੇਗੀ। ਇਹ ਫੈਸਲਾ ਪੀਸੀਐਮਐਸ ਐਸੋਸੀਏਸ਼ਨ ਦੀ ਦੇਰ ਰਾਤ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …