ਆਈ ਤਾਜਾ ਵੱਡੀ ਖਬਰ
ਕਰੋਨਾ ਕਾਰਨ ਦੇਸ਼ ਦੇ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਕਿਉਂਕਿ ਕਰੋਨਾ ਦੇ ਚਲਦੇ ਹੋਏ ਆਰਥਿਕ ਮੰਦੀ ਦੇ ਕਾਰਨ ਕਈ ਲੋਕਾਂ ਦੇ ਕਾਰੋਬਾਰ ਵੀ ਠੱਪ ਹੋ ਗਏ ਸਨ। ਉੱਥੇ ਹੀ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਵੀ ਅੱਗੇ ਆ ਕੇ ਕਰੋਨਾ ਪੀੜਤਾਂ ਦੀ ਸਹਾਇਤਾ ਕੀਤੀ ਗਈ। ਬਹੁਤ ਸਾਰੇ ਲੋਕ ਲਈ ਇਸ ਕਰੋਨਾ ਦੇ ਕਾਰਨ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ। ਉਥੇ ਹੀ ਬੇਰੁਜ਼ਗਾਰੀ ਅਤੇ ਆਰਥਿਕ ਮੰਦੀ ਦੇ ਕਾਰਣ ਕਈ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਹੋ ਗਏ ਅਤੇ ਕਈ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ।
ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹੁਣ ਕਰੋਨਾ ਨਾਲ ਪ੍ਰਭਾਵਿਤ ਹੋਏ ਲੋਕਾਂ ਲਈ ਇਕ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ ਇਨ੍ਹਾਂ ਲੋਕਾਂ ਦੇ ਖਾਤਿਆਂ ਵਿੱਚ 2 ਲੱਖ 25 ਹਜ਼ਾਰ ਰੁਪਏ ਅਗਸਤ ਮਹੀਨੇ ਵਿੱਚ ਆ ਜਾਣਗੇ। ਸਾਹਮਣੇ ਆਈ ਜਾਣਕਾਰੀ ਅਨੁਸਾਰ ਉਨ੍ਹਾਂ ਲੱਖਾਂ ਕਿਸਾਨਾਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿਨ੍ਹਾਂ ਦੇ ਕਾਰੋਬਾਰ ਅਤੇ ਖੇਤੀਬਾੜੀ ਨੂੰ ਇਸ ਕਰੋਨਾ ਦੀ ਦੂਜੀ ਲਹਿਰ ਨੇ ਬਰਬਾਦ ਕਰ ਦਿੱਤਾ ਸੀ।
ਹੁਣ ਤੱਕ ਦੇਸ਼ ਅੰਦਰ ਕਿਸੇ ਵੀ ਸਹਿਕਾਰੀ ਡੇਅਰੀ ਵੱਲੋਂ ਕੀਤੇ ਗਏ ਐਲਾਨ ਵਿੱਚ ਇਹ ਸਭ ਤੋਂ ਵੱਡਾ ਐਲਾਨ ਹੈ। ਜਿੱਥੇ ਇਸ ਕੀਤੇ ਗਏ ਐਲਾਨ ਵਿੱਚ ਸਭ ਤੋਂ ਵੱਡਾ ਬੋਨਸ ਦਿੱਤਾ ਜਾ ਰਿਹਾ ਹੈ, ਇਸ ਸਕੀਮ ਦੇ ਤਹਿਤ ਕਿਸਾਨਾਂ ਨੂੰ ਲੱਗਭੱਗ 2 ਲੱਖ 25 ਹਜ਼ਾਰ ਰੁਪਏ ਅਗਸਤ ਤੱਕ ਉਨ੍ਹਾਂ ਦੇ ਖਾਤੇ ਵਿੱਚ ਭੇਜ ਦਿੱਤੇ ਜਾਣਗੇ। ਜਿਸ ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਸੁਧਰ ਸਕੇ। ਇਸ ਯੋਜਨਾ ਦੇ ਤਹਿਤ ਇਹ ਬੋਨਸ ਅਗਸਤ ਮਹੀਨੇ ਵਿਚ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ।
ਇਸ ਯੋਜਨਾ ਬਾਰੇ ਦੱਸਿਆ ਗਿਆ ਹੈ ਕਿ ਇਸ ਬੋਨਸ ਡੇਅਰੀ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਲੱਖਾਂ ਰੁਪਏ ਦਾ ਬੋਨਸ ਦਿੱਤਾ ਜਾਵੇਗਾ। ਬਨਸ਼ਕਾਠਾ ਜ਼ਿਲ੍ਹਾ ਸਹਿਕਾਰੀ ਮਿਲਕ ਫੈਡਰੇਸ਼ਨ ਦੇ ਚੇਅਰਮੈਨ ਸ਼ੰਕਰਭਾਈ ਚੌਧਰੀ ਨੇ ਆਪਣੇ ਪੰਜ ਲੱਖ ਤੋਂ ਵੱਧ ਪਸ਼ੂ ਪਾਲਕਾਂ ਨੂੰ 1128 ਕਰੋੜ ਰੁਪਏ ਦਾ ਬੋਨਸ ਦੇਣ ਦਾ ਐਲਾਨ ਕੀਤਾ ਹੈ। ਇਸ ਖਬਰ ਨੂੰ ਸੁਣਦੇ ਹੀ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ ਜਿਨ੍ਹਾਂ ਨੂੰ ਬਨਸ ਡੇਅਰੀ ਵੱਲੋਂ ਲੱਖਾਂ ਰੁਪਏ ਦਾ ਬੋਨਸ ਦੇਣ ਦਾ ਐਲਾਨ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …