ਆਈ ਤਾਜਾ ਵੱਡੀ ਖਬਰ
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮੇਂ ਸਮੇਂ ਤੇ ਉੱਚ ਅਧਿਕਾਰੀਆਂ ਨਾਲ ਕਰੋਨਾ ਸਥਿਤੀ ਬਾਰੇ ਗੱਲਬਾਤ ਕਰਨ ਤੋਂ ਬਾਅਦ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਸਨ ਤਾਂ ਜੋ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਕਰੋਨਾ ਦੀ ਇਸ ਦੂਜੀ ਲਹਿਰ ਉਪਰ ਜਿੱਤ ਪ੍ਰਾਪਤ ਕੀਤੀ ਜਾ ਸਕੇ। ਸੂਬੇ ਵਿੱਚ ਬੇਸ਼ੱਕ ਕਰੋਨਾ ਕੇਸਾਂ ਵਿੱਚ ਪਹਿਲਾਂ ਦੇ ਮੁਕਾਬਲੇ ਕਮੀ ਦਰਜ ਕੀਤੀ ਜਾ ਰਹੀ ਹੈ। ਪਰ ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਜਾ ਰਹੀ ਹੈ ਕਿਉਂਕਿ ਖਤਰਾ ਅਜੇ ਪੂਰੀ ਤਰਾਂ ਖਤਮ ਨਹੀਂ ਹੋਇਆ ਹੈ। ਉਥੇ ਹੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵੀ ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਜ਼ਿਲ੍ਹੇ ਅੰਦਰ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ।
ਹੁਣ ਪੰਜਾਬ ਵਿੱਚ ਇੱਥੇ ਸਵੇਰੇ 4 ਵਜੇ ਤੋਂ ਸਵੇਰੇ 7 ਵਜੇ ਤੱਕ ਅਤੇ ਸ਼ਾਮ 6 ਵਜੇ ਤੋਂ 7:30 ਵਜੇ ਤੱਕ ਲਈ ਇਹ ਪਾਬੰਦੀ ਲਗਾ ਦਿੱਤੀ ਗਈ ਹੈ। ਹੁਣ ਜ਼ਿਲ੍ਹਾ ਗੁਰਦਾਸਪੁਰ ਤੋਂ ਇਹ ਖਬਰ ਸਾਹਮਣੇ ਆਈ ਹੈ ਜਿੱਥੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੁਝ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾ ਦੇ ਤਹਿਤ ਗੁਰਦਾਸਪੁਰ ਸ਼ਹਿਰ ਅੰਦਰ ਬੀ ਐਸ ਐਨ ਐਲ ਚੌਂਕ ਤੋਂ ਗੁਰੂ ਰਵਿਦਾਸ ਚੌਕ ਤੱਕ ਵਾਇਆ ਖੇਤੀਬਾੜੀ ਯੂਨੀਵਰਸਿਟੀ ਦੇ ਕੈਂਪਸ ਵਿਚ ਸੈਰ ਕਰਨ ਵਾਲੇ ਲੋਕਾਂ ਲਈ ਇਸ ਇਲਾਕੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਜਿੱਥੇ ਲੋਕ ਸਵੇਰੇ ਸ਼ਾਮ ਸੈਰ ਕਰਨ ਲਈ ਆਉਂਦੇ ਹਨ। ਜ਼ਿਲ੍ਹਾ ਮਜਿਸਟਰੇਟ ਮੁਹੰਮਦ ਇਸ਼ਫਾਕ ਨੇ ਆਖਿਆ ਹੈ ਕਿ ਕੁਝ ਸਮੇਂ ਲਈ ਇਸ ਇਲਾਕੇ ਵਿੱਚ ਆਉਣ ਵਾਲੇ ਵਾਹਨਾਂ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਤਾਂ ਜੋ ਸਵੇਰੇ ਸ਼ਾਮ ਸੈਰ ਕਰਨ, ਦੌੜ ਲਗਾਉਣ ਅਤੇ ਬਾਈਸਾਈਕਲ ਚਲਾਉਣ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਇਹ ਸਾਰੇ ਲੋਕ ਇਲਾਕੇ ਅੰਦਰ ਆ ਸਕਦੇ ਹਨ। ਉੱਥੇ ਹੀ ਐਮਰਜੰਸੀ ਵਹਿਕਲ ਵੀ ਇਸ ਸੜਕ ਦੀ ਵਰਤੋਂ ਕਰ ਸਕਣਗੇ।
ਪਰ ਲਾਗੂ ਕੀਤੇ ਗਏ ਸਮੇਂ ਦੇ ਤਹਿਤ 26 ਸਤੰਬਰ ਤੱਕ ਹੋਰ ਵਾਹਨ ਇਸ ਸਮੇਂ ਦੇ ਵਿੱਚ ਨਹੀਂ ਆ ਸਕਣਗੇ। ਇਹ ਪਾਬੰਦੀ 26 ਸਤੰਬਰ ਤੱਕ ਲਾਗੂ ਰਹੇਗੀ। ਲੋਕਾਂ ਦੇ ਸੈਰ ਦੇ ਸਮੇਂ ਨੂੰ ਵੇਖਦੇ ਹੋਏ ਹੀ ਵਾਹਨਾਂ ਦੇ ਆਉਣ ਜਾਣ ਉਪਰ ਪਾਬੰਦੀ ਸਵੇਰੇ 4 ਵਜੇ ਤੋਂ ਸਵੇਰੇ 7 ਵਜੇ ਤੱਕ, ਅਤੇ ਸ਼ਾਮ ਨੂੰ ਸ਼ਾਮ 6 ਵਜੇ ਤੋਂ ਸਾਢੇ ਸੱਤ ਵਜੇ ਤੱਕ ਲਾਗੂ ਰਹੇਗੀ। ਇਸ ਸਮੇਂ ਦੌਰਾਨ ਕੋਈ ਵੀ ਵਾਹਨ ਨਹੀਂ ਚਲਾਇਆ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …