ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਵਿੱਚ ਬਿਜਲੀ ਮੁੱਦਾ ਕਾਫ਼ੀ ਲੰਬੇ ਸਮੇਂ ਤੋਂ ਭਖਿਆ ਹੋਇਆ ਹੈ । ਪੰਜਾਬ ਦੇ ਲੋਕ ਬੀਤੇ ਕੁਝ ਦਿਨਾਂ ਤੋਂ ਬਿਜਲੀ ਦੀ ਸਮੱਸਿਆ ਤੋਂ ਕਿੰਨੇ ਜ਼ਿਆਦਾ ਪ੍ਰੇਸ਼ਾਨ ਹੈ , ਉਸਤੋਂ ਅਸੀਂ ਸਭ ਚੰਗੀ ਤਰ੍ਹਾਂ ਜਾਣੂ ਹਾਂ । ਕਿਸਾਨਾਂ ਦਾ ਵੀ ਬੁਰਾ ਹਾਲ ਹੋਇਆ ਪਿਆ ਕਿਉਂਕਿ ਜਿਸ ਤਰਾਂ ਪੰਜਾਬ ਸਰਕਾਰ ਦੇ ਵਲੋਂ ਓਹਨਾਂ ਨਾਲ ਵੱਡੇ ਵੱਡੇ ਬਾਇਦੇ ਕੀਤੇ ਗਏ ਸੀ ਕਿ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਬਿਜਾਈ ਦੇ ਲਈ ਪੂਰੇ 8 ਘੰਟੇ ਬਿਜਲੀ ਮਿਲੇਗੀ । ਪਰ ਸਰਕਾਰ ਨੇ ਆਪਣਾ ਇਹ ਬਾਇਦਾ ਵੀ ਪੂਰਾ ਨਹੀਂ ਕੀਤਾ । ਫਿਰ ਨਤੀਜ਼ਾ ਸਾਹਮਣੇ ਆਇਆ ਸੜਕਾਂ ਤੇ ਬੈਠੇ ਕਿਸਾਨ ਆਪਣੇ ਹੱਕਾਂ ਦੇ ਲਈ ਲੜ ਦੇ ਨਜ਼ਰ ਆ ਰਹੇ ਹਨ । ਹੁਣ ਬਿਜਲੀ ਦੇ ਖਪਤਕਾਰਾਂ ਦੇ ਲਈ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ।
ਪੰਜਾਬ ਦੇ ਸਮੁੱਚੇ ਬਿਜਲੀ ਖ਼ਪਤਕਾਰਾਂ ਦੇ ਮੀਟਰ 31 ਮਾਰਚ 2026 ਤੱਕ ਪ੍ਰੀ-ਪੇਡ ਹੋ ਜਾਣਗੇ। ਮਿਲੀ ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਨੇ ਸਵਾ 3 ਲੱਖ ਕਰੋੜ ਰੁਪਏ ਦੀ ਲਾਗਤ ਨਾਲ ਸਮੁੱਚੇ ਬਿਜਲੀ ਖ਼ਪਤਕਾਰਾਂ ਦੇ ਮੀਟਰ ਪ੍ਰੀ-ਪੇਡ ਕਰਨ ਦਾ ਫ਼ੈਸਲਾ ਲਿਆ ਹੈ। ਇਹ ਵੱਖਰੀ ਗੱਲ ਹੈ ਕਿ ਹਰ ਸੂਬੇ ’ਚ ਇਹ ਯੋਜਨਾ ਵੱਖ-ਵੱਖ ਪੜਾਵਾਂ ’ਚ ਲਾਗੂ ਕੀਤੀ ਜਾਵੇਗੀ । ਪਰ ਪੰਜਾਬ ’ਚ ਬਿਜਲੀ ਕੰਪਨੀ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਕੁੱਝ ਸਾਲ ਪਹਿਲਾਂ ਤੋਂ ਹੀ ਬਿਜਲੀ ਖ਼ਪਤਕਾਰਾਂ ਦੇ ਮੀਟਰ ਪ੍ਰੀ-ਪੇਡ ਲਾਉਣ ਦੀ ਯੋਜਨਾ ’ਤੇ ਕੰਮ ਕਰ ਰਿਹਾ ਹੈ। ਇਹ ਫ਼ੈਸਲਾ ਸਿਰਫ ਪੰਜਾਬ ਦੇ ਮਾਮਲੇ ’ਚ ਨਹੀਂ ਹੈ, ਸਗੋਂ ਸਮੁੱਚੇ ਮੁਲਕ ਦੇ ਬਿਜਲੀ ਖ਼ਪਤਕਾਰਾਂ ਦੇ ਮੀਟਰ ਪ੍ਰੀ-ਪੇਡ ਕਰਨ ਦੀ ਇਹ ਯੋਜਨਾ ਕੇਂਦਰ ਸਰਕਾਰ ਨੇ ਤਿਆਰ ਕੀਤੀ ਹੈ।
ਜੇਕਰ ਪੰਜਾਬ ’ਚ ਪ੍ਰੀ-ਪੇਡ ਮੀਟਰ ਲੱਗ ਜਾਂਦੇ ਹਨ ਤਾਂ ਇਸ ਨਾਲ ਬਿਜਲੀ ਚੋਰੀ ਦੀ ਮੁਹਿੰਮ ’ਚ ਵੱਡੀ ਠੱਲ੍ਹ ਪੈਣ ਦੀ ਸੰਭਾਵਨਾ ਹੈ। ਹੁਣ ਤੱਕ ਪੰਜਾਬ ’ਚ ਬਿਜਲੀ ਚੋਰੀ ਇਕ ਵੱਡਾ ਮਸਲਾ ਬਣੀ ਹੋਈ ਹੈ। ਇਸਤੋ ਇਲਾਵਾਂ ਜੇਕਰ ਪੰਜਾਬ ’ਚ ਤੈਅ ਯੋਜਨਾ ਅਨੁਸਾਰ 31 ਮਾਰਚ, 2026 ਤੱਕ ਘਰੇਲੂ, ਵਪਾਰਕ, ਉਦਯੋਗ ਤੇ ਖੇਤੀਬਾੜੀ ਸਮੇਤ ਸਾਰੇ ਖ਼ਪਤਕਾਰਾਂ ਲਈ ਪ੍ਰੀ-ਪੇਡ ਮੀਟਰ ਲੱਗ ਜਾਂਦੇ ਹਨ ਤਾਂ ਫਿਰ ਇਸ ਨਾਲ ਪਾਵਰਕਾਮ ਦੇ ਨਾਲ-ਨਾਲ ਪੰਜਾਬ ਰਾਜ ਟਰਾਂਸਮਿਸ਼ਨ ਨਿਗਮ ਲਿਮਟਿਡ ’ਚ ਸਟਾਫ਼ ਦੀ ਗਿਣਤੀ ’ਤੇ ਕੈਂਚੀ ਫਿਰਨੀ ਤੈਅ ਹੈ।
ਓਥੇ ਹੀ ਪਾਵਰਕਾਮ ਦੇ ਚੀਫ ਇੰਜੀਨੀਅਰਜ਼ ਮੀਟਿਰਿੰਗ ਜੀ. ਐੱਸ. ਬਾਵਾ ਨੇ ਦੱਸਿਆ ਕਿ ਪੰਜਾਬ ਵਿਚ ਪ੍ਰੀ-ਪੇਡ ਮੀਟਰ ਲਾਉਣ ਦੀ ਯੋਜਨਾ ਅਨੁਸਾਰ ਪਹਿਲਾਂ ਟੈਂਡਰ ਲਗਾਏ ਗਏ ਸਨ ਪਰ ਹੁਣ ਕੇਂਦਰ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਮੁੜ ਤੋਂ ਟੈਂਡਰ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਵੇਰਵੇ ਅਗਲੇ ਹਫ਼ਤੇ ਤੱਕ ਮਿਲਣ ਦੀ ਸੰਭਾਵਨਾ ਹੈ। ਤਕਰੀਬਨ ਸਵਾ ਕੁ ਤਿੰਨ ਕਰੋੜ ਲੱਖ ਰੁਪਏ ਦੀ ਇਸ ਯੋਜਨਾ ਤਹਿਤ 31 ਮਾਰਚ, 2026 ਤੱਕ ਪ੍ਰੀ-ਪੇਡ ਮੀਟਰ ਲਗਾਏ ਜਾਣ ਦੀ ਤਜਵੀਜ਼ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …