ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਸਿਆਸੀ ਪਾਰਟੀਆਂ ਵੱਲੋਂ ਕ੍ਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਨੂੰ ਮਜ਼ਬੂਤੀ ਦੇਣ ਲਈ ਬਹੁਤ ਸਾਰੇ ਵਿਧਾਇਕਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਕਿਉਂਕਿ ਬਹੁਤ ਸਾਰੇ ਵਿਧਾਇਕ ਅਤੇ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਨਾਲ ਕੁਝ ਪਾਠਕਾਂ ਨੂੰ ਮਜ਼ਬੂਤੀ ਮਿਲ ਰਹੀ ਹੈ ਤੇ ਉਥੇ ਹੀ ਕੁਝ ਪਾਰਟੀਆਂ ਨੂੰ ਉਨ੍ਹਾਂ ਦੇ ਜਾਣ ਨਾਲ ਕਮੀ ਮਹਿਸੂਸ ਹੋ ਰਹੀ ਹੈ। ਇਸ ਵਾਰ ਰਾਜਨੀਤੀ ਵਿਚ ਕੁਝ ਨਵੇ ਚੇਹਰੇ ਵੀ ਵੇਖਣ ਨੂੰ ਮਿਲ ਰਹੇ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਕਲਪਨਾ ਨਹੀਂ ਕੀਤੀ ਗਈ ਸੀ।
ਹੁਣ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ ਜਿਥੇ ਉਨ੍ਹਾਂ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਤੇ ਇਕ ਆਗੂ ਦਰਸ਼ਨ ਲਾਲ ਸ਼ਰਮਾ ਕਾਂਗਰਸ ਪਾਰਟੀ ਨਾਲੋਂ ਤੋੜ-ਵਿਛੋੜਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਜਿਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਉਸੇ ਤਰ੍ਹਾਂ ਹੀ ਪਾਰਟੀਆਂ ਵਿਚ ਵੀ ਤਬਦੀਲੀ ਨਜ਼ਰ ਆ ਰਹੀ ਹੈ। ਜਿੱਥੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਬਲ ਮਿਲਿਆ ਹੈ ਉੱਥੇ ਹੀ ਕਾਂਗਰਸ ਪਾਰਟੀ ਨੂੰ ਉਨ੍ਹਾਂ ਦੇ ਜਾਣ ਨਾਲ ਘਾਟਾ ਪਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਸਿਰੋਪਾ ਦੇ ਕੇ ਪਾਰਟੀ ਵਿਚ ਜੀ ਆਇਆਂ ਆਖਿਆ ਗਿਆ ਹੈ। ਉਨ੍ਹਾਂ ਦੇ ਨਾਲ ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਕਈ ਹੋਰ ਅਕਾਲੀ ਲੀਡਰ ਵੀ ਮੌਜੂਦ ਸਨ। ਕਾਂਗਰਸ ਪਾਰਟੀ ਦੇ ਮੌਜੂਦਾ ਸੈਕਟਰੀ ਦਰਸ਼ਨ ਲਾਲ ਸ਼ਰਮਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵੀ ਰਹੇ ਸਨ। ਜੋ ਆਪਣੀ ਟੀਮ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਦੀ ਪੂਰੀ ਟੀਮ ਦਾ ਪਰਵਾਰ ਦੀ ਤਰ੍ਹਾਂ ਖ਼ਿਆਲ ਰੱਖਿਆ ਜਾਵੇਗਾ। ਅਤੇ ਉਨ੍ਹਾਂ ਸਭ ਨੂੰ ਪਾਰਟੀ ਵਿੱਚ ਆਉਣ ਤੇ ਜੀ ਆਇਆਂ ਆਖਿਆ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਕੋਲ ਹੁਣ 6 ਮਹੀਨਿਆਂ ਦਾ ਸਮਾਂ ਬਾਕੀ ਬਚਿਆ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਪੰਜਾਬ ਲਈ ਇੱਕ ਨਵੀਂ ਕਿਰਨ ਸਾਬਤ ਹੋਵੇਗਾ। ਕਿਉਂਕਿ ਪੰਜਾਬ ਦਾ ਹਰ ਵਰਗ ਕੈਪਟਨ ਸਰਕਾਰ ਤੋਂ ਦੁਖੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਪਾਰਟੀ ਹੈ ਅਤੇ ਉਹ ਪੰਜਾਬੀਆਂ ਦੇ ਹੱਕਾਂ ਲਈ ਲੜਦੀ ਆ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …