ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਦੇ ਕਾਰਨ ਸਾਰੀ ਦੁਨੀਆਂ ਪ੍ਰਭਾਵਿਤ ਹੋਈ ਹੈ। ਜਿਸ ਕਾਰਨ ਸਾਰੀ ਦੁਨੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਰੋਨਾ ਦੇ ਚਲਦੇ ਹੋਏ ਭਾਰਤ ਵਿਚ ਪਿਛਲੇ ਸਾਲ ਮਾਰਚ ਤੋਂ ਹੀ ਅੰਤਰਰਾਸ਼ਟਰੀ ਉਡਾਨਾਂ ਉਪਰ ਰੋਕ ਲਗਾ ਦਿਤੀ ਗਈ ਸੀ। ਅਤੇ ਯਾਤਰੀਆਂ ਦੀਆਂ ਸਹੂਲਤਾਂ ਲਈ ਕੁਝ ਉਡਾਣ ਨੂੰ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਐਮਰਜੈਂਸੀ ਵਿੱਚ ਆਉਣ ਵਾਲੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਥੇ ਹੀ ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਅਤੇ ਡੈਲਟਾ ਵੈਰੀਐਂਟ ਦੇ ਕੇਸਾਂ ਨੂੰ ਦੇਖਦੇ ਹੋਏ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਲਈ ਕਈ ਦੇਸ਼ਾਂ ਵੱਲੋਂ ਅਣਮਿਥੇ ਸਮੇਂ ਲਈ ਰੋਕ ਲਗਾ ਦਿਤੀ ਗਈ ਸੀ ।
ਹੁਣ ਅੰਤਰਰਾਸ਼ਟਰੀ ਯਾਤਰੀਆਂ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਦੇਸ਼ ਵੱਲੋਂ ਅਚਾਨਕ ਪਾਬੰਦੀ ਲਗਾ ਦਿੱਤੀ ਗਈ ਹੈ। ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਅਣਮਿੱਥੇ ਸਮੇਂ ਲਈ ਰੋਕ ਲਗਾਉਣ ਵਾਲੇ ਦੇਸ਼ਾਂ ਵਿੱਚ ਸੰਯੁਕਤ ਅਰਬ ਅਮੀਰਾਤ ਵੀ ਸ਼ਾਮਲ ਹੈ। ਹੁਣ ਯੂ ਏ ਈ ਜਾਣ ਵਾਲੇ ਯਾਤਰੀਆਂ ਨੂੰ ਕੁਝ ਹੋਰ ਸਮਾਂ ਇੰਤਜ਼ਾਰ ਕਰਨਾ ਪੈ ਸਕਦਾ ਹੈ। ਭਾਰਤ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਜਿਥੇ ਸੰਯੁਕਤ ਅਰਬ ਅਮੀਰਾਤ ਵੱਲੋਂ ਪਾਬੰਦੀ ਨੂੰ ਵਧਾ ਕੇ 2 ਅਗਸਤ ਤੱਕ ਵਾਧਾ ਕੀਤਾ ਗਿਆ ਸੀ।
ਉਸ ਵਿਚ ਹੁਣ ਵਾਧਾ 7 ਅਗਸਤ ਤੱਕ ਕਰ ਦਿੱਤਾ ਗਿਆ ਹੈ। ਦੁਬਈ ਦੀ ਪ੍ਰਮੁੱਖ ਐਮੀਰੇਟਸ ਏਅਰਲਾਈਨਸ ਵੱਲੋਂ ਤਾਜ਼ਾ ਜਾਣਕਾਰੀ ਅਨੁਸਾਰ ਇਹ ਪਾਬੰਦੀ ਚਾਰ ਦੇਸ਼ਾਂ ਉਪਰ ਲਗਾਈ ਗਈ ਹੈ ਜਿਨ੍ਹਾਂ ਵਿਚ ਭਾਰਤ ,ਪਾਕਿਸਤਾਨ, ਬੰਗਲਾਦੇਸ਼, ਸ੍ਰੀਲੰਕਾ ਦੇ ਸ਼ਾਮਲ ਹਨ। ਇਸ ਤੋਂ ਇਲਾਵਾ ਇਨ੍ਹਾਂ ਸਾਰੇ ਦੇਸ਼ਾਂ ਵਿੱਚ ਆਉਣ ਵਾਲੇ ਉਨ੍ਹਾਂ ਯਾਤਰੀਆਂ ਨੂੰ ਯੂ ਏ ਈ ਵਿੱਚ ਆਉਣ ਉਪਰ ਵੀ ਰੋਕ ਲਗਾਈ ਗਈ ਹੈ ਜੋ ਇਹਨਾਂ ਦੇਸ਼ਾਂ ਵਿੱਚ 14 ਦਿਨ ਪਹਿਲਾਂ ਹੋ ਕੇ ਆਏ ਹੋਣਗੇ।
ਦੱਸ ਦਈਏ ਕਿ ਪਿਛਲੇ ਕਰੀਬ 3 ਮਹੀਨੇ ਤੋਂ ਲੱਖਾਂ ਯਾਤਰੀ ਭਾਰਤ ਜਾਣ ਦੇ ਇੰਤਜ਼ਾਰ ਵਿੱਚ ਹਨ ਅਤੇ ਅਗਲਾ ਫੈਸਲਾ ਹੋਣ ਦਾ ਇੰਤਜ਼ਾਰ ਕਰ ਰਹੇ ਹਨ ਸਾਊਦੀ ਅਰਬ ਵੀ ਆਪਣੇ ਨਾਗਰਿਕਾਂ ਨੂੰ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਇਨ੍ਹਾਂ ਦੇਸ਼ਾਂ ਦੀ ਯਾਤਰਾ ਨਾ ਕੀਤੀ ਜਾਵੇ। ਕਿਉਂਕਿ ਸਾਊਦੀ ਅਰਬ ਰੈਡ ਲਿਸਟ ਵਿੱਚ ਜਾਰੀ ਦੇਸ਼ਾਂ ਦੀ ਯਾਤਰਾ ਕਰਨ ਉਪਰ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਤਿੰਨ ਸਾਲ ਤੱਕ ਦੀ ਯਾਤਰਾ ਨਾ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …