Breaking News

ਅਚਾਨਕ ਹੁਣੇ ਹੁਣੇ 31 ਜੁਲਾਈ ਤੋਂ ਹੋ ਗਿਆ ਇਥੇ ਏਨੀ ਤਰੀਕ ਤਕ ਲਈ ਮੁਕੰਮਲ ਲਾਕ ਡਾਊਨ ਦਾ ਐਲਾਨ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਫੈਲਣ ਵਾਲੀ ਕਰੋਨਾ ਨੇ ਜਿੱਥੇ ਬਹੁਤ ਸਾਰੇ ਸੂਬਿਆਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਪ੍ਰਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਸਨ। ਹਰ ਸੂਬਾ ਕਰੋਨਾ ਸਥਿਤੀ ਦੇ ਅਨੁਸਾਰ ਤਾਲਾਬੰਦੀ ਅਤੇ ਸਖ਼ਤ ਹਦਾਇਤਾਂ ਲਾਗੂ ਕਰ ਸਕਦਾ ਹੈ। ਭਾਰਤ ਵਿੱਚ ਜਿਥੇ ਮਹਾਰਾਸ਼ਟਰ ਸੂਬਾ ਸਭ ਤੋਂ ਵੱਧ ਪ੍ਰਭਾਵਤ ਹੋਇਆ ਸੀ, ਜਿੱਥੇ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਦੇਸ਼ ਵਿੱਚ ਸਭ ਤੋਂ ਜ਼ਿਆਦਾ ਸੀ। ਉਥੇ ਹੀ ਹੋਰ ਸੂਬਿਆਂ ਦੇ ਵਿੱਚ ਵੀ ਕਰੋਨਾ ਕੇਸਾਂ ਦੀ ਗਿਣਤੀ ਨੂੰ ਦੇਖਦੇ ਹੋਏ ਕਾਫੀ ਸਮੇਂ ਲਈ ਤਾਲਾਬੰਦੀ ਕੀਤੀ ਗਈ ਸੀ।

ਹੁਣ ਅਚਾਨਕ ਇੱਥੇ 31 ਜੁਲਾਈ ਤੋਂ ਏਨੀ ਤਰੀਕ ਤੱਕ ਮੁਕੰਮਲ ਤਾਲਾਬੰਦੀ ਕਰਨ ਦਾ ਐਲਾਨ ਕਰ ਦਿਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਦੇ ਮਾਮਲਿਆਂ ਵਿੱਚ ਜਿੱਥੇ ਦੇਸ਼ ਅੰਦਰ ਆਈ ਕਮੀ ਨੂੰ ਦੇਖਦੇ ਹੋਏ ਲੋਕਾਂ ਵਿੱਚ ਰਾਹਤ ਪਾਈ ਗਈ ਸੀ,ਉਥੇ ਹੀ ਕੇਰਲ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸੂਬੇ ਵਿੱਚ ਫਿਰ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਸ ਲਈ ਇਸ ਦੇ ਪ੍ਰਸਾਰ ਨੂੰ ਰੋਕਣ ਲਈ ਸਰਕਾਰ ਵੱਲੋਂ ਸੂਬੇ ਵਿੱਚ ਹਫਤਾਵਾਰੀ ਤਾਲਾਬੰਦੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਜਿਸ ਦੇ ਤਹਿਤ 31 ਜੁਲਾਈ ਅਤੇ 1 ਅਗਸਤ ਨੂੰ ਮੁਕੰਮਲ ਤੌਰ ਤੇ ਤਾਲਾਬੰਦੀ ਕੀਤੀ ਜਾਵੇਗੀ।

ਸੂਬੇ ਅੰਦਰ ਕਰੋਨਾ ਦੇ ਵਧ ਰਹੇ ਤਾਜ਼ਾ ਮਾਮਲਿਆ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਆਉਣ ਵਾਲੇ ਨਵੇਂ ਕੇਸਾਂ ਵਿੱਚੋਂ 50% ਮਾਮਲੇ ਕੇਰਲ ਤੋਂ ਸਾਹਮਣੇ ਆ ਰਹੇ ਹਨ। ਕੇਰਲ ਦੇ ਬਹੁਤ ਸਾਰੇ ਜ਼ਿਲ੍ਹੇ ਅਜਿਹੇ ਹਨ ਜਿਥੇ ਪਿਛਲੇ ਕੁਝ ਦਿਨਾਂ ਵਿਚ ਅਨੇਕ ਨਵੇਂ ਕੇਸਾਂ ਦੀ ਗਿਣਤੀ ਦੁੱਗਣੀ ਹੋ ਗਈ ਹੈ। ਇਸ ਸਮੇਂ ਦੇਸ਼ ਵਿੱਚ ਐਕਟਿਵ ਕੇਸ 3.97 ਲੱਖ ਹਨ ਜਿਨ੍ਹਾਂ ਵਿਚੋਂ 1.49 ਲੱਖ ਕੇਰਲ ਤੋਂ ਹਨ।

ਹਾਲ ਹੀ ਵਿਚ ਈਦ ਦੇ ਮੌਕੇ ਤੇ ਸਰਕਾਰ ਵੱਲੋਂ ਨਿਯਮਾਂ ਵਿਚ ਢਿੱਲ ਦਿੱਤੀ ਗਈ ਸੀ, ਜਿਸ ਤੋਂ ਬਾਅਦ ਹੀ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸੂਬੇ ਵਿੱਚ ਹਫਤਾਵਾਰੀ ਤਾਲਾਬੰਦੀ ਵੀ ਜਾਰੀ ਰਹੇਗੀ। ਇਸ ਦੌਰਾਨ ਕਿਤਾਬਾਂ ਦੀ ਛਪਾਈ ਨਾਲ ਜੁੜੇ ਲੋਕ ਕੰਮ ਕਰ ਸਕਣਗੇ। ਕੇਰਲ ਸਰਕਾਰ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਸ਼ਨੀਵਾਰ ਅਤੇ ਐਤਵਾਰ ਨੂੰ ਸੂਬੇ ਵਿੱਚ ਸਖ਼ਤੀ ਕੀਤੀ ਜਾਵੇਗੀ ਇਸ ਤੋਂ ਇਲਾਵਾ ਜੋ ਢਿੱਲ ਦਿੱਤੀ ਗਈ ਹੈ, ਉਹ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਲਾਗੂ ਰਹੇਗੀ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …