ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਫੈਲੀ ਕਰੋਨਾ ਨੇ ਸਭ ਤੋਂ ਜ਼ਿਆਦਾ ਪ੍ਰਭਾਵਤ ਹਵਾਈ ਉਡਾਨਾਂ ਨੂੰ ਕੀਤਾ ਹੈ ਕਿਉਂਕਿ ਸਾਰੇ ਦੇਸ਼ਾਂ ਵੱਲੋਂ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਹਵਾਈ ਆਵਾਜਾਈ ਨੂੰ ਰੋਕ ਦਿੱਤਾ ਗਿਆ ਸੀ। ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਆਪਣੇ ਦੇਸ਼ ਦੀਆਂ ਸਰਹੱਦਾਂ ਤੇ ਚੌਕਸੀ ਨੂੰ ਵਧਾ ਦਿੱਤਾ ਗਿਆ ਸੀ। ਜਿਸ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਭਾਰੀ ਪ੍ਰੇ-ਸ਼ਾ-ਨੀ ਦਾ ਸਾਹਮਣਾ ਕਰਨਾ ਪਿਆ ਸੀ ਜੋ ਦੂਸਰੇ ਦੇਸ਼ਾਂ ਵਿੱਚ ਫਸ ਗਏ ਸਨ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਜਿੱਥੇ ਕੁਝ ਦੇਸ਼ਾਂ ਵੱਲੋਂ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ, ਉੱਥੇ ਹੀ ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਦੇ ਵਧੇਰੇ ਪ੍ਰਭਾਵ ਨੂੰ ਮੱਦੇਨਜ਼ਰ ਰੱਖਦੇ ਹੋਏ, ਫਿਰ ਤੋਂ ਇਨ੍ਹਾਂ ਰੋਕਾਂ ਨੂੰ ਜਾਰੀ ਕਰ ਦਿੱਤਾ ਗਿਆ ਸੀ।
ਹੁਣ ਅਚਾਨਕ ਭਾਰਤ ਸਰਕਾਰ ਨੇ ਇੰਡੀਆ ਵਿਚ 31 ਅਗਸਤ ਤੱਕ ਲਈ ਇਹ ਪਾਬੰਦੀ ਲਗਾ ਦਿੱਤੀ ਹੈ ਜਿਸ ਬਾਰੇ ਹੁਣ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ, ਜੋ ਅਜੇ ਵੀ ਜਾਰੀ ਹੈ। ਭਾਰਤ ਵਿੱਚ ਵੀ ਪਿਛਲੇ ਸਾਲ ਮਾਰਚ ਤੋਂ ਹੀ ਅੰਤਰਰਾਸ਼ਟਰੀ ਉਡਾਨਾਂ ਨੂੰ ਰੋਕ ਦਿੱਤਾ ਗਿਆ ਸੀ।
ਹੁਣ ਡਾਇਰੈਕਟੋਰੇਟ ਜਨਰਲ ਆਫ ਸਿਵਿਲ ਏਵੀਏਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ, ਕਿ ਭਾਰਤ ਨੇ ਅੰਤਰ-ਰਾਸ਼ਟਰੀ ਉਡਾਣਾਂ ‘ਤੇ ਮੁੜ ਰੋਕ ਵਿਚ ਵਾਧਾ ਕਰ ਦਿੱਤਾ ਹੈ। ਕੋਰੋਨਾ ਵਾਇਰਸ ਦੇ ਚੱਲਦਿਆਂ ਅਜੇ ਵੀ ਕਈ ਤਰ੍ਹਾਂ ਦੀਆਂ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁਝ ਖਾਸ ਸਮਝੌਤਿਆਂ ਤਹਿਤ ਹੀ ਕੁਝ ਖਾਸ ਉਡਾਨਾਂ ਨੂੰ ਚਲਾਇਆ ਜਾ ਰਿਹਾ ਹੈ।
ਲਾਗੂ ਕੀਤੀ ਗਈ ਪਾਬੰਦੀ ਵਿੱਚ ਵਾਧੇ ਨੂੰ ਅੱਗੇ ਕੀਤੇ ਜਾਣ ਦਾ ਫੈਸਲਾ ਵੀ ਕਰੋਨਾ ਕੇਸਾਂ ਦੇ ਮਾਮਲਿਆਂ ਨੂੰ ਦੇਖਦੇ ਹੋਏ ਲਿਆ ਗਿਆ ਹੈ। ਅਜਿਹੇ ‘ਚ ਭਾਰਤ ਤੋਂ ਅੰਤਰ-ਰਾਸ਼ਟਰੀ ਉਡਾਣਾਂ ‘ਤੇ ਲੱਗੀ ਪਾਬੰਦੀ 31 ਅਗਸਤ, 2021 ਤਕ ਵਧਾ ਦਿੱਤੀ ਗਈ ਹੈ। ਕੋਵਿਡ ਕਾਰਨ ਹਵਾਈ ਯਾਤਰਾ ਬਹੁਤ ਪ੍ਰਭਾਵਿਤ ਹੋਈ ਹੈ। ਜਿਸ ਤਹਿਤ ਬਹੁਤ ਸਾਰੇ ਯਾਤਰੀਆਂ ਉੱਪਰ ਇਸ ਦਾ ਅਸਰ ਪੈ ਰਿਹਾ ਹੈ। ਜੋ ਵਿਦੇਸ਼ ਦੀ ਯਾਤਰਾ ਕਰਨ ਲਈ ਇੰਤਜ਼ਾਰ ਕਰ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …