ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਇਕ ਤੋਂ ਬਾਅਦ ਇਕ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਜਿੱਥੇ ਬਾਰੇ ਬਹੁਤ ਸਾਰੇ ਭਿਆਨਕ ਹਾਦਸਿਆਂ ਕਾਰਨ ਪੰਜਾਬ ਦੇ ਹਲਾਤਾਂ ਉੱਪਰ ਵੀ ਗਹਿਰਾ ਅਸਰ ਪੈਂਦਾ ਹੈ। ਜਿੱਥੇ ਕਈ ਲੋਕਾਂ ਵੱਲੋਂ ਦੇਸ਼ ਦੀ ਸੁਰੱਖਿਆ ਲਈ ਕਈ ਤਰ੍ਹਾਂ ਦੇ ਇੰਤਜ਼ਾਮ ਕੀਤੇ ਜਾਂਦੇ ਹਨ ਅਤੇ ਆਪਣੀ ਜਾਨ ਤੱਕ ਦੀ ਬਾਜ਼ੀ ਲਾ ਦਿਤੀ ਜਾਂਦੀ ਹੈ। ਉਥੇ ਹੀ ਉਨ੍ਹਾਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ਵਿੱਚ ਵੀ ਸੋਗ ਦੀ ਲਹਿਰ ਫੈਲ ਜਾਂਦੀ ਹੈ। ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਉਹਨਾਂ ਦੇ ਦੇਸ਼ ਦੇ ਰੱਖਿਆ ਲਈ ਸਾਰੇ ਲੋਕਾਂ ਵੱਲੋਂ ਦਿਨ-ਰਾਤ ਤੰਦਰੁਸਤ ਰਹਿਣ ਦੀ ਦੁਆ ਕੀਤੀ ਜਾਂਦੀ ਹੈ। ਜਿਨ੍ਹਾਂ ਦੇ ਯਤਨਾਂ ਸਦਕਾ ਦੇਸ਼ ਤੇ ਲੋਕ ਸੁਰੱਖਿਅਤ ਹਨ।
ਹੁਣ ਪੰਜਾਬ ਵਿੱਚ ਇੱਕ ਵੱਡਾ ਹਵਾਈ ਹਾਦਸਾ ਹੋਇਆ ਹੈ ਜਿੱਥੇ ਬਚਾਅ ਕਾਰਜ ਜ਼ੋਰਾਂ ਸ਼ੋਰਾਂ ਤੇ ਚਲ ਰਹੇ ਹਨ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪਠਾਨਕੋਟ ਵਿਚ ਪਾਕਿਸਤਾਨ ਸਰਹੱਦ ਦੇ ਨੇੜੇ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ ਨੂੰ ਲੈ ਕੇ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਬਚਾਅ ਕਾਰਜ ਜ਼ੋਰਾਂ ਸ਼ੋਰਾਂ ਨਾਲ ਕੀਤੇ ਜਾ ਰਹੇ ਹਨ। ਅਜੇ ਤੱਕ ਇਸ ਹਾਦਸੇ ਵਿੱਚ ਸ਼ਿਕਾਰ ਹੋਣ ਵਾਲੇ ਲੋਕਾਂ ਬਾਰੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਹ ਹਾਦਸਾ ਪੰਜਾਬ ਦੇ ਪਾਕਿਸਤਾਨ ਸਰਹੱਦ ਨੇੜੇ ਪਠਾਨਕੋਟ ਵਿਚ ਮੰਗਲਵਾਰ ਸਵੇਰ ਨੂੰ ਹੋਇਆ ਹੈ।
ਜਿਸ ਸਮੇਂ ਇਹ ਹੈਲੀਕਾਪਟਰ ਹਾਦਸਾਗ੍ਰਸਤ ਹੋਇਆ ਉਸ ਸਮੇਂ ਹੈਲੀਕਾਪਟਰ ਗੋਤੇ ਖਾਂਦਾ ਹੋਇਆ ਸਿੱਧਾ ਰਣਜੀਤ ਸਾਗਰ ਡੈਮ ਵਿੱਚ ਡਿੱਗ ਗਿਆ ਹੈ। ਜਿਸ ਲਈ ਬਚਾਅ ਤੇ ਰਾਹਤ ਕਾਰਜ ਸ਼ੁਰੂ ਕੀਤੇ ਗਏ ਹਨ। ਫੌਜ ਦੇ ਇਸ ਹਾਦਸਾਗ੍ਰਸਤ ਹੋਇਆ ਹੈਲੀਕਾਪਟਰ ਲਈ ਸੈਨਾ ਦੇ ਜਵਾਨ ਵੀ ਮੌਕੇ ਤੇ ਪਹੁੰਚ ਗਏ ਹਨ ਅਤੇ ਉਨ੍ਹਾਂ ਵੱਲੋਂ ਬਚਾਅ ਕਾਰਜ ਅਰੰਭ ਕੀਤੇ ਗਏ ਹਨ। ਇਸ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਵਿੱਚ ਕਿੰਨੇ ਲੋਕ ਸਵਾਰ ਸਨ ਅਤੇ ਪਾਇਲਟ ਕਿੱਥੇ ਗਿਆ ਹੈ ਇਸ ਬਾਰੇ ਅਜੇ ਤੱਕ ਕੋਈ ਵੀ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ।
ਇਸ ਤਰਾਂ ਹੀ ਮੋਗਾ ਦੇ ਸ਼ਹਿਰ ਤੋਂ ਕਰੀਬ 28 ਕਿਲੋਮੀਟਰ ਦੂਰ ਇਕ ਪਿੰਡ ਵਿਚ ਮਈ ਮਹੀਨੇ ਵੀ ਭਾਰਤੀ ਹਵਾਈ ਫੌਜ ਦਾ ਮਿਗ 21 ਰਾਤ ਦੇ ਸਮੇਂ ਹਾਦਸਾਗ੍ਰਸਤ ਹੋ ਗਿਆ ਸੀ। ਜਿੱਥੇ ਪਾਇਲਟ ਵੱਲੋਂ ਪੈਰਾਸ਼ੂਟ ਦੇ ਰਾਹੀਂ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਲੇਕਿਨ ਉਸ ਦੀ ਮੌਤ ਹੋ ਗਈ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …