ਆਈ ਤਾਜਾ ਵੱਡੀ ਖਬਰ
ਆਏ ਦਿਨ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਉਸ ਸਮੇਂ ਵਾਧਾ ਹੋ ਜਾਂਦਾ ਹੈ ਜਦੋਂ ਕੋਈ ਨਾ ਕੋਈ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆ ਜਾਂਦੀ ਹੈ। ਅਜਿਹੀਆਂ ਖ਼ਬਰਾਂ ਨੂੰ ਸੁਣ ਕੇ ਬਹੁਤ ਸਾਰੇ ਲੋਕ ਦੁਖੀ ਹੋ ਜਾਂਦੇ ਹਨ ਜਿਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਹ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਜਿੱਥੇ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਕਈ ਤਰ੍ਹਾਂ ਦੇ ਨਿਯਮ ਧਿਆਨ ਵਿੱਚ ਰੱਖਣ ਦੀ ਜ਼ਰੂਰਤ ਹੁੰਦੀ ਹੈ ਉਥੇ ਹੀ ਲੋਕਾਂ ਵੱਲੋਂ ਵਰਤੀ ਅਣਗਹਿਲੀ ਦੇ ਕਾਰਨ ਕਈ ਸੜਕ ਹਾਦਸੇ ਵਾਪਰ ਜਾਂਦੇ ਹਨ। ਜਿੱਥੇ ਲੋਕਾਂ ਵੱਲੋਂ ਸੜਕੀ ਆਵਾਜਾਈ ਦੌਰਾਨ ਆਪਣੇ ਵਾਹਨਾਂ ਦੀ ਵਰਤੋਂ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਜਾਣ ਲਈ ਕੀਤੀ ਜਾਂਦੀ ਹੈ। ਉਹ ਹੀ ਵਾਹਨ ਉਸ ਲਈ ਕਾਲ ਬਣ ਜਾਂਦੇ ਹਨ।
ਹਰ ਰੋਜ਼ ਹੀ ਵਾਪਰਨ ਵਾਲੇ ਅਜਿਹੇ ਹਾਦਸਿਆਂ ਕਾਰਨ ਅਣਗਿਣਤ ਲੋਕਾਂ ਦੀ ਜਾਨ ਬਿਨਾਂ ਗਲਤੀ ਹੀ ਚਲੇ ਜਾਂਦੀ ਹੈ। ਅਜਿਹੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬ ਵਿੱਚ ਇੱਥੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਹੋਈਆਂ ਮੌਤਾਂ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਦਸੂਹਾ ਦੇ ਲੰਗਰਪੁਰ ਹਾਈਵੇ ਦੇ ਇਕ ਮੋੜ ਤੋਂ ਸਾਹਮਣੇ ਆਈ ਹੈ ਜਿੱਥੇ ਭਿਆਨਕ ਸੜਕ ਹਾਦਸਾ ਹੋਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਕਾਰ ਅਤੇ ਮੋਟਰਸਾਈਕਲ ਦੀ ਆਪਸ ਵਿਚ ਟੱਕਰ ਹੋ ਗਈ।
ਇਨ੍ਹਾਂ ਦੋਨਾਂ ਵਾਹਨਾਂ ਦੀ ਟੱਕਰ ਉਸ ਸਮੇਂ ਹੋਈ ਜਦੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਸੁਖਵਿੰਦਰ ਪੁੱਤਰ ਧਰਮ ਪਾਲ ਅਤੇ ਰਾਜ ਰਾਣੀ ਪਤਨੀ ਹਰਦੇਵ, ਅਤੇ ਸੱਤੀ ਪਤਨੀ ਧਰਮਪਾਲ ਸਾਰੇ ਵਾਸੀ ਬੇਗੋਵਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸਨ। ਜਿਸ ਸਮੇਂ ਇਹ ਸਾਰੇ ਲੰਗਰਪੁਰ ਮੋੜ ਦੇ ਨੇੜੇ ਪਹੁੰਚੇ ਤਾਂ ਇਹ ਸਾਰੇ ਇੱਕ ਕਾਰ ਦੀ ਲਪੇਟ ਵਿੱਚ ਆ ਗਏ। ਜਿਸ ਕਾਰਨ ਮੋਟਰਸਾਈਕਲ ਸਵਾਰ ਸੁਖਵਿੰਦਰ ਸਿੰਘ ਅਤੇ ਰਾਜ ਰਾਣੀ ਦੀ ਮੌਤ ਹੋ ਗਈ।
ਇਸ ਹਾਦਸੇ ਵਿਚ ਸੱਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ,ਜਿਸ ਨੂੰ ਸੂਬੇ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਵਾਸਤੇ ਦਾਖ਼ਲ ਕਰਾਇਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕਰ ਕੇ ਕਾਰ ਚਾਲਕ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵਾਪਰੇ ਇਸ ਭਿਆਨਕ ਸੜਕ ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …