Breaking News

ਚਲ ਰਹੇ ਕਿਸਾਨ ਅੰਦੋਲਨ ਦੌਰਾਨ ਹੁਣ ਆਈ ਇਹ ਵੱਡੀ ਮਾੜੀ ਖਬਰ, ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਸਾਰੇ ਦੇਸ਼ ਦੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਨਹੀਂ ਕੀਤਾ ਜਾਂਦਾ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ। ਹੁਣ ਤੱਕ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ 11 ਦੌਰ ਦੀਆਂ ਬੈਠਕਾਂ ਹੋ ਚੁੱਕੀਆਂ ਹਨ। ਜੋ ਹੁਣ ਤੱਕ ਬੇਸਿੱਟਾ ਰਹੀਆਂ ਹਨ। ਉੱਥੇ ਹੀ ਇਸ ਕਿਸਾਨੀ ਸੰਘਰਸ਼ ਦੇ ਵਿੱਚ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਆਏ ਦਿਨ ਹੀ ਅਜਿਹੀਆਂ ਮੰਦਭਾਗੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ, ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੋਹਾਲੀ ਤੇ ਰਾਏਪੁਰ ਪਿੰਡ ਤੋਂ ਸਾਹਮਣੇ ਆਈ ਹੈ। ਜਿੱਥੇ ਸਿੰਘੂ ਬਾਰਡਰ ਵਿੱਚ ਲੰਗਰ ਦੀਆਂ ਸੇਵਾਵਾਂ ਨਿਭਾਅ ਰਹੇ ਨੌਜਵਾਨ ਦੀ ਘਰ ਪਰਤਣ ਤੋਂ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਪਿੰਡ ਰਾਏਪੁਰ ਕਲਾਂ ਦਾ ਇਹ ਨੌਜਵਾਨ ਪਿਛਲੇ ਲੰਮੇ ਸਮੇਂ ਤੋਂ ਸਿੰਘੂ ਬਾਰਡਰ ਉਪਰ ਪਿੰਡ ਰਾਏਪੁਰ ਦੇ ਵਸਨੀਕਾਂ ਵੱਲੋਂ ਚਲਾਏ ਜਾ ਰਹੇ ਲੰਗਰ ਵਿਚ ਸੇਵਾ ਨਿਭਾਅ ਰਿਹਾ ਸੀ।

ਜਿਸ ਸਮੇਂ ਤੋਂ ਇਹ ਕਿਸਾਨੀ ਸੰਘਰਸ਼ ਸ਼ੁਰੂ ਹੋਇਆ ਹੈ। ਉਸ ਸਮੇਂ ਤੋਂ ਇਹ 34 ਸਾਲਾਂ ਦਾ ਜਤਿੰਦਰ ਸਿੰਘ ਨੌਜਵਾਨ ਲਗਾਤਾਰ ਇਸ ਕਿਸਾਨੀ ਸੰਘਰਸ਼ ਵਿੱਚ ਚੱਲ ਰਹੇ ਲੰਗਰ ਵਿਚ ਸੇਵਾ ਕਰਦਾ ਆ ਰਿਹਾ ਸੀ। ਉਸ ਦੀ ਮੌਤ ਦੀ ਖਬਰ ਸੁਣਦੇ ਹੀ ਸੋਗ ਦੀ ਲਹਿਰ ਫੈਲ ਗਈ।

ਇਸ ਕਿਸਾਨ ਦੀ ਹੋਈ ਮੌਤ ਦੇ ਉਪਰ ਜਿੱਥੇ ਕਿਸਾਨ ਆਗੂਆਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉਥੇ ਹੀ ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਆਰਥਿਕ ਮਦਦ ਕੀਤੇ ਜਾਣ ਅਤੇ ਹੋਰ ਸਹੂਲਤਾਂ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਪਰਵਾਰ ਵਿੱਚ ਇਸ ਕਿਸਾਨ ਜਤਿੰਦਰ ਸਿੰਘ ਦੀ ਪਤਨੀ ਅਤੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਮ੍ਰਿਤਕ ਦੇ ਪਰਿਵਾਰ ਵਿੱਚ ਪਿੱਛੇ ਉਸ ਦੀ ਬਜ਼ੁਰਗ ਮਾਤਾ ਅਤੇ 9 ਸਾਲਾ ਦਾ ਇਕਲੌਤਾ ਪੁੱਤਰ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …