ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਮਾਰਚ ਤੋਂ ਹੀ ਦੇਸ਼ ਅੰਦਰ ਕਰੋਨਾ ਦੇ ਵਧੇ ਕੇਸਾਂ ਨੂੰ ਦੇਖਦੇ ਹੋਏ ਅੰਤਰਰਾਸ਼ਟਰੀ ਉਡਾਨਾਂ ਉਪਰ ਰੋਕ ਲਗਾ ਦਿੱਤੀ ਗਈ ਸੀ। ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਹੁਤ ਸਾਰੇ ਲੋਕ ਵਿਦੇਸ਼ਾਂ ਵਿੱਚ ਵੀ ਫ਼ੱਸ ਗਏ ਸਨ ਜਿਨ੍ਹਾਂ ਨੂੰ ਵਾਪਸ ਆਪਣੇ ਦੇਸ਼ ਪਰਤਣ ਲਈ ਬਹੁਤ ਜ਼ਿਆਦਾ ਇੰਤਜ਼ਾਰ ਕਰਨਾ ਪਿਆ। ਉਥੇ ਹੀ ਦੇਸ਼ ਅੰਦਰ ਕੁਝ ਖਾਸ ਸਮਝੌਤੇ ਦੇ ਤਹਿਤ ਕੁਝ ਖਾਸ ਉਡਾਨਾਂ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਲ ਤਕ ਪਹੁੰਚਾਇਆ ਜਾ ਸਕੇ। ਉਥੇ ਹੀ ਭਾਰਤ ਵਿਚ ਕਰੋਨਾ ਦੀ ਦੂਜੀ ਲਹਿਰ ਅਤੇ ਡੈਲਟਾ ਵੈਰੀਐਂਟ ਦੇ ਕਾਰਨ ਵੀ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਰੋਕ ਲਗਾ ਦਿਤੀ ਗਈ ਸੀ।
ਹੁਣ ਪੰਜਾਬੀਆਂ ਲਈ ਇਹ ਵੱਡੀ ਖਬਰ ਅੰਮ੍ਰਿਤਸਰ ਏਅਰਪੋਰਟ ਤੋਂ ਸਾਹਮਣੇ ਆਈ ਹੈ,ਜਿਸ ਨਾਲ ਇਹਨਾਂ ਲੋਕਾਂ ਚ ਛਾਈ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਕਰੋਨਾ ਦੇ ਕਾਰਨ ਜਿੱਥੇ ਕੁਝ ਅੰਤਰਰਾਸ਼ਟਰੀ ਹਵਾਈ ਉਡਾਨਾਂ ਉਪਰ ਰੋਕ ਲਗਾ ਦਿੱਤੀ ਗਈ ਸੀ। ਉਥੇ ਹੀ ਹੁਣ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਇੱਕ ਖਬਰ ਸਾਹਮਣੇ ਆਈ ਹੈ ਜਿੱਥੇ ਮੁੜ ਤੋਂ ਏਅਰ ਇੰਡੀਆ ਦੀ ਅੰਮ੍ਰਿਤਸਰ ਤੋਂ ਲੰਡਨ ਲਈ ਸਿੱਧੀ ਉਡਾਣ 16 ਅਗਸਤ ਤੋਂ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।
ਇਸ ਬਾਰੇ ਏਅਰ ਇੰਡੀਆ ਦੀ ਵੈਬਸਾਈਟ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਅਤੇ ਲੰਡਨ ਹੀਥਰੋ ਦੇ ਵਿਚਕਾਰ ਇੱਕ ਸਿੱਧੀ ਉਡਾਣ ਹਰ ਹਫਤੇ ਚਲਾਈ ਜਾਵੇਗੀ। ਜਿਸ ਨੂੰ ਸੁਣਦੇ ਹੀ ਉਨ੍ਹਾਂ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਜੋ ਲੰਮੇ ਸਮੇਂ ਤੋਂ ਇਨ੍ਹਾਂ ਸੇਵਾਵਾਂ ਦਾ ਇੰਤਜ਼ਾਰ ਕਰ ਰਹੇ ਸਨ।
ਇਸ ਸੰਬੰਧੀ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ, ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ 16 ਅਗਸਤ ਤੋਂ ਅੰਮ੍ਰਿਤਸਰ ਦੇ ਇਸ ਏਅਰਪੋਰਟ ਤੋਂ ਏਅਰ ਇੰਡੀਆ ਦੀ ਉਡਾਣ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਅਤੇ ਲੰਡਨ ਹੀਥਰੇ ਹਵਾਈ ਅੱਡੇ ਵਿਚਾਲੇ ਸਿੱਧੀ ਉਡਾਣ ਮੁੜ ਸ਼ੁਰੂ ਕੀਤੀ ਜਾ ਰਹੀ ਹੈ। ਇਹ ਖਬਰ ਹੁਣ ਯੂਕੇ ਅਤੇ ਪੰਜਾਬ ਵਸਦੇ ਪੰਜਾਬੀ ਭਾਈਚਾਰੇ ਲਈ ਵੱਡੀ ਰਾਹਤ ਵਜੋਂ ਸਾਹਮਣੇ ਆਈ ਹੈ। ਜਿਸ ਕਾਰਨ ਉਨ੍ਹਾਂ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …