ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਨੂੰ ਆਰਥਿਕ ਨੁਕਸਾਨ ਦਾ ਸਾਹਮਣਾ ਵੀ ਕਰਨਾ ਪਿਆ ਹੈ। ਜਿੱਥੇ ਭਾਰਤ ਵਿੱਚ ਕਰੋਨਾ ਕੇਸਾਂ ਨੇ ਸਭ ਤੋਂ ਜ਼ਿਆਦਾ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਉਥੇ ਹੀ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਨੇ ਸਭ ਤੋਂ ਵਧੇਰੇ ਮੁਸੀਬਤਾਂ ਦਾ ਸਾਮ੍ਹਣਾ ਕੀਤਾ ਹੈ ਜਿੱਥੇ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ। ਉਥੇ ਹੀ ਕਰੋਨਾ ਦੇ ਵਾਧੇ ਨੂੰ ਰੋਕਣ ਲਈ ਅਮਰੀਕਾ ਅਤੇ ਕੈਨੇਡਾ ਸਰਕਾਰ ਵੱਲੋਂ ਆਪਣੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾ ਦਿਤਾ ਗਿਆ ਸੀ। ਜਿਸ ਕਾਰਨ ਗ਼ੈਰ-ਜ਼ਰੂਰੀ ਯਾਤਰਾ ਤੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ।
ਹੁਣ ਕਨੇਡਾ ਵਿਚ ਟਰੂਡੋ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ,ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਕਰੋਨਾ ਪਾਬੰਦੀਆਂ ਤੋਂ ਬਾਅਦ ਕੈਨੇਡਾ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਹੁਣ ਕੈਨੇਡਾ ਸਰਕਾਰ ਵਲੋ ਸਰਹੱਦਾਂ ਉਪਰ ਪਾਬੰਦੀ ਨੂੰ ਲੈ ਕੇ ਅਮਰੀਕੀਆਂ ਦੇ ਦਾਖਲੇ ਬਾਰੇ ਇਕ ਨਵਾਂ ਫੈਸਲਾ ਲਿਆ ਗਿਆ। ਕੈਨੇਡਾ ਸਰਕਾਰ ਵੱਲੋਂ ਅਮਰੀਕਾ ਤੋਂ ਆਉਣ ਵਾਲੇ ਉਨ੍ਹਾਂ ਨਾਗਰਿਕਾਂ ਨੂੰ ਇਜਾਜ਼ਤ ਦਿੱਤੀ ਜਾਵੇਗੀ।
ਜਿਨ੍ਹਾਂ ਦਾ ਟੀਕਾਕਰਨ ਹੋਇਆ ਹੋਵੇਗਾ। ਇਸ ਨਵੇਂ ਲਾਗੂ ਕੀਤੇ ਗਏ ਫੈਸਲੇ ਮੁਤਾਬਕ ਅਮਰੀਕਨ ਸੋਮਵਾਰ ਤੋਂ ਕੈਨੇਡਾ ਵਿਚ ਦਾਖਲ ਹੋ ਸਕਦੇ ਹਨ। ਉੱਥੇ ਹੀ ਕੈਨੇਡਾ ਸਰਕਾਰ ਵੱਲੋਂ ਇਹ ਵੀ ਆਖਿਆ ਗਿਆ ਹੈ ਕਿ ਅਮਰੀਕਾ ਤੋਂ ਆਉਣ ਵਾਲੇ ਯਾਤਰੀਆਂ ਨੂੰ ਗੈਰ-ਜ਼ਰੂਰੀ ਉਦੇਸ਼ਾਂ ਲਈ ਕੈਨੇਡਾ ਵਿੱਚ ਦਾਖਲ ਹੋਣ ਦੀ ਆਗਿਆ ਦਿੱਤੀ ਜਾਏਗੀ। ਉਧਰ ਜੇ ਗੱਲ ਕੀਤੀ ਜਾਵੇ ਅਮਰੀਕਾ ਦੀ,ਤਾਂ ਅਮਰੀਕਾ ਨੇ ਅਜੇ ਕੈਨੇਡੀਅਨ ਦੇ ਲਈ ਗ਼ੈਰ ਜ਼ਰੂਰੀ ਕੰਮਾਂ ਲਈ ਬਾਰਡਰ ਨਹੀਂ ਖੋਲ੍ਹੇ ।
ਇਸ ਖਬਰ ਨੂੰ ਸੁਣਦੇ ਹੀ ਬਹੁਤ ਸਾਰੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਕਿਉਂਕਿ ਕੈਨੇਡਾ ਦੀ ਫੈਡਰਲ ਸਰਕਾਰ ਵੱਲੋਂ ਸੋਖੀਆਂ ਸਰਹੱਦੀ ਪਾਬੰਦੀਆਂ ਸੋਮਵਾਰ ਤੋਂ ਲਾਗੂ ਹੋਣਗੀਆਂ। ਕਰੋਨਾ ਕੇਸਾਂ ਨੂੰ ਦੇਖਦੇ ਹੋਏ ਪਿਛਲੇ ਸਾਲ ਮਾਰਚ 2020 ਨੂੰ ਬੰਦ ਕਰ ਦਿੱਤੀਆਂ ਗਈਆਂ ਸਨ ਤੇ ਹੁਣ ਮੁੜ ਤੋਂ ਪਹਿਲੀ ਵਾਰ, ਯੂਐਸ ਏ ਤੋਂ ਯਾਤਰੀਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …