ਆਈ ਤਾਜਾ ਵੱਡੀ ਖਬਰ
ਕਰੋਨਾ ਕਾਰਨ ਸਰਕਾਰ ਵੱਲੋਂ ਜਿਥੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ ਉੱਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਮੁੜ ਤੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੰਦੇ ਹੋਏ ਸਾਰੇ ਕਾਰੋਬਾਰਾਂ ਨੂੰ ਖੋਲ ਦਿੱਤਾ ਗਿਆ ਹੈ। ਉਥੇ ਹੀ ਸਰਕਾਰ ਵੱਲੋਂ 2 ਅਗਸਤ ਤੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦੇ ਵੀ ਆਦੇਸ਼ ਦੇ ਦਿੱਤੇ ਗਏ ਸਨ ਜਿਸ ਦੇ ਤਹਿਤ ਸਾਰੀਆਂ ਕਲਾਸਾਂ ਦੇ ਬੱਚੇ ਸਕੂਲ ਆ ਸਕਦੇ ਹਨ। ਉਥੇ ਹੀ ਸਿਹਤ ਮੰਤਰੀ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਕੂਲਾਂ ਵਿੱਚ ਕਈ ਹੁਕਮ ਵੀ ਲਾਗੂ ਕੀਤੇ ਗਏ ਸਨ। ਜਿਸ ਨਾਲ ਬੱਚਿਆਂ ਦੀ ਸੁਰੱਖਿਆ ਨੂੰ ਬਣਾ ਕੇ ਰੱਖਿਆ ਜਾ ਸਕੇ।
ਹੁਣ ਪੰਜਾਬ ਦੇ ਇਹ ਦੋ ਸਕੂਲ ਬੰਦ ਕਰ ਦਿੱਤੇ ਗਏ ਹਨ ਜਿਥੇ 21 ਬੱਚੇ ਕਰੋਨਾ ਦੀ ਚਪੇਟ ਵਿਚ ਆ ਗਏ ਹਨ। ਜਿਥੇ ਰੋਜ਼ਾਨਾ 10 ਹਜ਼ਾਰ ਟੈਸਟ ਕੀਤੇ ਜਾਣ ਦੇ ਆਦੇਸ਼ ਦਿੱਤੇ ਗਏ ਸਨ ਉਨ੍ਹਾਂ ਵਿੱਚੋਂ ਇੱਕ ਹਜ਼ਾਰ ਲੁਧਿਆਣਾ ਜਿਲੇ ਵਿੱਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸੇ ਕੜੀ ਦੇ ਤਹਿਤ ਅੱਜ 8 ਬੱਚੇ ਕਰੋਨਾ ਤੋਂ ਪੀੜਤ ਪਾਏ ਗਏ ਸਨ। ਉਥੇ ਹੀ ਹੁਣ ਲੁਧਿਆਣਾ ਸ਼ਹਿਰ ਦੇ ਦੋ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ ਜਿਥੇ 21 ਬੱਚੇ ਕਰੋਨਾ ਦੀ ਚਪੇਟ ਵਿੱਚ ਆਏ ਹਨ।
ਜਿਸ ਕਾਰਨ ਬੱਚਿਆਂ ਅਤੇ ਮਾਪਿਆਂ ਵਿੱਚ ਡਰ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਹੈ। ਉਥੇ ਹੀ ਸਿਹਤ ਵਿਭਾਗ ਵੱਲੋਂ ਇਸ ਗੱਲ ਦਾ ਖ਼ਤਰਾ ਵੀ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਅਗਰ ਸਕੂਲ ਖੁੱਲ੍ਹੇ ਰਹੇ ਤਾਂ ਤੀਜੀ ਲਹਿਰ ਨੂੰ ਨਹੀਂ ਰੋਕਿਆ ਜਾ ਸਕਦਾ ਅਤੇ ਵਧੇਰੇ ਬੱਚੇ ਇਸ ਦੇ ਪ੍ਰਭਾਵ ਹੇਠ ਆ ਸਕਦੇ ਹਨ। ਸਿਹਤ ਵਿਭਾਗ ਵੱਲੋ ਇਨ੍ਹਾਂ ਦੋ ਸਕੂਲਾਂ ਵਿੱਚ ਬੱਚਿਆਂ ਦੇ ਕਰੋਨਾ ਤੋਂ ਪੀੜਤ ਹੋਣ ਤੋਂ ਬਾਅਦ ਸਕੂਲਾਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਉਥੇ ਹੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਨ੍ਹਾਂ ਸਕੂਲਾਂ ਵਿੱਚ ਜਾ ਕੇ ਬੱਚਿਆਂ ਦੇ ਘਰ ਉਨ੍ਹਾਂ ਟੈਸਟ ਕੀਤੇ ਜਾ ਰਹੇ ਹਨ। ਇਹ ਮਾਮਲਾ ਨਿਊ ਸੁਭਾਸ਼ ਨਗਰ ਅਤੇ ਕੈਲਾਸ਼ ਨਗਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆ ਵਿਚੋਂ ਸਾਹਮਣੇ ਆਏ ਹਨ। ਜਿੱਥੇ ਕੈਲਾਸ਼ ਨਗਰ ਦੇ ਸਰਕਾਰੀ ਸਕੂਲ ਵਿੱਚ ਪੜ੍ਹਦੇ 13 ਬੱਚੇ ਅਤੇ ਨਿਊ ਸੁਭਾਸ਼ ਨਗਰ ਦੇ ਸਕੂਲ ਵਿਚ ਪੜ੍ਹਨ ਵਾਲੇ ਅੱਠ ਬੱਚਿਆਂ ਦੇ ਕਰੋਨਾ ਪੀੜਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …