Breaking News

ਹੁਣੇ ਹੁਣੇ ਪੰਜਾਬ ਚ ਇਸ ਸਕੂਲ ਦੇ 6 ਵਿਦਿਆਰਥੀ ਵੀ ਆਏ ਪੌਜੇਟਿਵ ਮਚਿਆ ਹੜਕੰਪ- ਸਰਕਾਰ ਪਾਈ ਫਿਕਰਾਂ ਚ

ਆਈ ਤਾਜਾ ਵੱਡੀ ਖਬਰ  

ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪਿਛਲੇ ਸਾਲ ਮਾਰਚ ਤੋਂ ਹੀ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ ਅਤੇ ਬੱਚਿਆਂ ਦੀ ਪੜ੍ਹਾਈ ਵੀ ਆਨਲਾਈਨ ਹੀ ਕਰਵਾਈ ਜਾ ਰਹੀ ਸੀ। ਸਰਕਾਰ ਵੱਲੋਂ ਕ੍ਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਖੋਲ੍ਹੇ ਜਾਣ ਦੇ ਆਦੇਸ਼ ਦਿੱਤੇ ਗਏ ਸਨ। ਜਿੱਥੇ ਸਾਰੀਆਂ ਕਲਾਸਾਂ ਨੂੰ 2 ਅਗਸਤ ਤੋਂ ਸਕੂਲ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ। ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪਰ ਇਨ੍ਹਾਂ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਸੀ।

ਪਰ ਹੁਣ ਸਕੂਲਾਂ ਨੂੰ ਖੋਲ੍ਹੇ ਜਾਣ ਤੋਂ ਬਾਅਦ ਪੰਜਾਬ ਦੇ ਮਹਾਂਨਗਰ ਲੁਧਿਆਣਾ ਤੋਂ 21 ਬੱਚਿਆਂ ਦੇ ਕਰੋਨਾ ਪੀੜਤ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਸੀ। ਸਿਹਤ ਵਿਭਾਗ ਵੱਲੋਂ ਰੋਜ਼ਾਨਾ ਸਕੂਲਾਂ ਵਿੱਚ 10 ਹਜ਼ਾਰ ਟੈਸਟ ਕੀਤੇ ਜਾਣ ਨੂੰ ਲਾਜ਼ਮੀ ਕੀਤਾ ਗਿਆ ਹੈ। ਜਿਸ ਸਦਕਾ ਬੱਚਿਆਂ ਦਾ ਕਰੋਨਾ ਤੋਂ ਬਚਾਅ ਕੀਤਾ ਜਾ ਸਕੇ। ਹੁਣ ਪੰਜਾਬ ਵਿੱਚ ਇਸ ਸਕੂਲ ਦੇ ਛੇ ਵਿਦਿਆਰਥੀ ਕਰੋਨਾ ਤੋਂ ਸੰਕਰਮਿਤ ਹੋ ਗਏ ਹਨ, ਜਿਸ ਨੂੰ ਲੈ ਕੇ ਸਰਕਾਰ ਹੋਰ ਚਿੰਤਾ ਵਿਚ ਨਜ਼ਰ ਆ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਲੁਧਿਆਣਾ ਤੋਂ ਬਾਅਦ ਟਾਂਡਾ ਉੜਮੜ ਅਧੀਨ ਆਉਣ ਵਾਲੇ ਪਿੰਡ ਜਾਜਾ ਵਿਚ ਸਰਕਾਰੀ ਹਾਈ ਸਕੂਲ ਵਿੱਚ 6 ਵਿਦਿਆਰਥੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਜਿਸ ਤੋਂ ਬਾਅਦ ਸਰਕਾਰ ਨੂੰ ਹੋਰ ਫ਼ਿਕਰ ਵੱਧ ਗਿਆ ਹੈ। 3 ਬੱਚਿਆਂ ਦੇ ਪਿਓ ਨੇ ਸੰਕਰਮਿਤ ਹੋਣ ਤੇ ਹੁਣ ਹਸਪਤਾਲ ਵਿੱਚ ਟੀਮ ਵੱਲੋਂ 6ਵੀਂ ਕਲਾਸ ਦੇ ਸਾਰੇ ਵਿਦਿਆਰਥੀਆਂ ਦੇ ਟੈਸਟ ਕੀਤੇ ਜਾ ਰਹੇ ਹਨ। ਪਰ ਅਜੇ ਤੱਕ ਕਿਸੇ ਹੋਰ ਬੱਚੇ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਖਬਰ ਸਾਹਮਣੇ ਨਹੀਂ ਆਈ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਮਓ ਪ੍ਰੀਤ ਮਹਿੰਦਰ ਸਿੰਘ ਨੇ ਦੱਸਿਆ ਕਿ ਇਸ ਪਿੰਡ ਵਿੱਚ ਸਕੂਲ ਦੇ ਸਟਾਫ ਮੈਂਬਰਾਂ ਅਤੇ 74 ਵਿਦਿਆਰਥੀਆਂ ਦੇ ਕਰੋਨਾ ਟੈਸਟ ਕੀਤੇ ਗਏ ਸਨ। ਜਿੱਥੇ ਇਨ੍ਹਾਂ ਦੀਆਂ ਰਿਪੋਰਟਾਂ ਆਉਣ ਤੇ ਛੇ ਬੱਚੇ ਕਰੋਨਾ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ। ਜਿਸ ਨੂੰ ਲੈ ਕੇ ਸਕੂਲਾਂ ਵਿੱਚ ਆਉਣ ਵਾਲੇ ਬੱਚਿਆਂ ਅਤੇ ਮਾਪਿਆਂ ਵਿਚ ਡਰ ਦਾ ਮਾਹੌਲ ਵੀ ਦੇਖਿਆ ਜਾ ਰਿਹਾ ਹੈ।

Check Also

ਕੁੜੀ ਦੇ ਕਮਰੇ ਚੋਂ ਰਾਤ ਨੂੰ ਆਉਂਦੀ ਸੀ ਅਜੀਬੋ ਗਰੀਬ ਸ਼ੱਕੀ ਅਵਾਜਾਂ , ਮਾਪਿਆਂ ਨੇ ਪਤਾ ਕਰਾਇਆ ਤਾਂ ਪੈਰੋਂ ਹੇਠ ਨਿਕਲੀ ਜਮੀਨ

ਆਈ ਤਾਜਾ ਵੱਡੀ ਖਬਰ  ਹਰੇਕ ਮਨੁੱਖ ਨੂੰ ਆਪਣੇ ਹੀ ਘਰ ਵਿੱਚ ਸ਼ਾਂਤੀ ਤੇ ਸਕੂਨ ਮਿਲਦਾ …