ਆਈ ਤਾਜਾ ਵੱਡੀ ਖਬਰ
ਦੇਸ਼ ਵਿੱਚ ਜਿੱਥੇ ਲੋਕਾਂ ਦੀ ਮਦਦ ਕਰਨ ਲਈ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਉੱਥੇ ਹੀ ਅਜਿਹੀਆਂ ਸੰਸਥਾਵਾਂ ਲੋਕਾਂ ਲਈ ਪਰਮਾਤਮਾ ਤੋਂ ਘੱਟ ਨਹੀਂ ਹੁੰਦੀਆਂ। ਪਰ ਕਰੋਨਾ ਦੇ ਬੁਰੇ ਦੌਰ ਵਿਚ ਵੀ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਸਨ ਤਾਂ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਅੱਗੇ ਆ ਕੇ ਕਰੋਨਾ ਪੀੜਤ ਲੋਕਾਂ ਦੀ ਮਦਦ ਕੀਤੀ ਗਈ। ਕਿਉਂਕਿ ਆਰਥਿਕ ਮੰਦੀ ਦੇ ਚਲਦੇ ਹੋਏ ਲੋਕਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਉੱਥੇ ਹੀ ਕਰੋਨਾ ਮਰੀਜ਼ਾਂ ਲਈ ਵੀ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਆਕਸੀਜਨ ਦੇ ਲੰਗਰ ਲਾ ਦਿੱਤੇ ਗਏ। ਉਥੇ ਹੀ ਦੇਸ਼ ਵਿੱਚ ਕੁਝ ਅਜੇਹੀਆਂ ਸੰਸਥਾਵਾਂ ਵੀ ਹਨ, ਜਿਨ੍ਹਾਂ ਦੇ ਮੁਖੀਆਂ ਵੱਲੋਂ ਕੀਤੇ ਗਏ ਕਾਰਨਾਮਿਆਂ ਦੇ ਕਾਰਨ ਉਹ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ।
ਹੁਣ ਰਾਮ ਰਹੀਮ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ,ਜਿੱਥੇ ਲੰਬੀਆਂ ਲਾਈਨਾਂ ਲੱਗ ਗਈਆਂ ਹਨ। ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਹ ਵੀ ਨਹੀ ਜੇਲ ਵਿਚ ਸਜ਼ਾ ਕੱਟ ਰਹੇ ਹਨ। ਆਏ ਦਿਨ ਹੀ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਬਣੇ ਰਹਿੰਦੇ ਹਨ। ਜਿਥੇ ਪਿਛਲੇ ਦਿਨੀਂ ਉਨ੍ਹਾਂ ਦੀ ਸਿਹਤ ਸੰਬੰਧੀ ਕਈ ਸਮੱਸਿਆਵਾਂ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਜਾਣਾ ਪਿਆ। ਉਥੇ ਹੀ ਹੁਣ 15 ਅਗਸਤ ਨੂੰ ਉਨ੍ਹਾਂ ਦਾ ਜਨਮ ਦਿਨ ਅਤੇ 22 ਅਗਸਤ ਨੂੰ ਰੱਖੜੀ ਹੋਣ ਕਾਰਨ ਉਨ੍ਹਾਂ ਨੂੰ ਸ਼ੁਭ ਇੱਛਾਵਾਂ ਭੇਜਣ ਵਾਲਿਆਂ ਦੀਆਂ ਲੰਮੀਆਂ ਲਾਈਨਾਂ ਡਾਕ ਘਰਾਂ ਦੇ ਬਾਹਰ ਲੱਗਿਆ ਹੋਈਆ ਦਿਖਾਈ ਦੇ ਰਹੀਆਂ ਹਨ।
ਇਨੀਂ ਦਿਨੀਂ ਸੁਨਾਰੀਆ ਜੇਲ ਵਿੱਚ ਬੰਦ ਡੇਰਾ ਮੁਖੀ ਦੇ ਪੈਰੋਕਾਰ ਉਸ ਨੂੰ ਜਨਮ ਦਿਨ ਸਬੰਧੀ ਵਧਾਈਆਂ ਦੇਣ ਵਾਸਤੇ ਗਰੀਟਿੰਗ ਰਜਿਸਟਰਡ ਕਰਵਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਡਾਕਘਰ ਦੇ ਪੋਸਟ ਮਾਸਟਰ ਨੇ ਦੱਸਿਆ ਕਿ ਰੱਖੜੀ ਹੋਣ ਕਾਰਨ ਰਜਿਸਟਰੀਆਂ ਦੀ ਗਿਣਤੀ ਵੀ ਵਧੀ ਹੈ।
ਡੇਰੇ ਵਿੱਚ ਸ਼ਰਧਾਲੂਆਂ ਦੀ ਭੀੜ ਨੂੰ ਦੇਖਦੇ ਹੋਏ ਡਾਕਟਰ ਦੇ ਹੋਰ ਮੁਲਾਜ਼ਮਾਂ ਦੀ ਡਿਊਟੀ ਲਗਾ ਦਿੱਤੀ ਗਈ ਹੈ। ਕਿਉਂਕਿ ਸਿਰਸਾ ਦੇ ਮੁਖੀ ਡਾਕਘਰ ਵਿਚ ਸਵੇਰ ਤੋਂ ਹੀ ਸ਼ਰਧਾਲੂਆਂ ਦੀਆਂ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ। ਜਿੱਥੇ ਆਉਣ ਵਾਲੇ ਸ਼ਰਧਾਲੂਆਂ ਵੱਲੋਂ ਦੋ ਕਾਊਟਰਾ ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਲਈ ਰਜਿਸਟਰੀ ਵੀ ਕਰਵਾਈ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …