ਆਈ ਤਾਜਾ ਵੱਡੀ ਖਬਰ
ਇਸ ਸਮੇਂ ਜਿੱਥੇ ਕਰੋਨਾ ਦੇ ਕੇਸਾਂ ਵਿਚ ਆਈ ਗਿਰਾਵਟ ਤੋਂ ਬਾਅਦ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਸੂਬਿਆਂ ਵਿੱਚ ਚਰਚਾ ਦਾ ਵਿਸ਼ਾ ਬਣੀਆ ਹੋਈਆ ਹਨ। ਜਿਸ ਕਾਰਨ ਇਸ ਸਮੇਂ ਦੇਸ਼ ਦੀ ਸਿਆਸਤ ਗਰਮਾਈ ਹੋਈ ਹੈ। ਜਿੱਥੇ ਕਈ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਥੇ ਹੀ ਬਹੁਤ ਸਾਰੇ ਨਵੇਂ ਚਿਹਰੇ ਵੀ ਰਾਜਨੀਤੀ ਵਿਚ ਸ਼ਾਮਲ ਹੋ ਰਹੇ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਅਜਿਹੀਆਂ ਸਖਸ਼ੀਅਤਾਂ ਦੇ ਰਾਜਨੀਤੀ ਵਿੱਚ ਆਉਣ ਤੇ ਬਹੁਤ ਸਾਰੇ ਲੋਕ ਵੀ ਹੈਰਾਨ ਰਹਿ ਜਾਂਦੇ ਹਨ।
ਹੁਣ ਮਸ਼ਹੂਰ ਅਮੀਰ ਰਤਨ ਟਾਟਾ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਜਿੱਥੇ ਪੰਜਾਬ ਵਿੱਚ ਬਹੁਤ ਸਾਰੇ ਸੂਬਿਆਂ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉਥੇ ਹੀ ਅਗਲੇ ਸਾਲ ਰਾਸ਼ਟਰਪਤੀ ਦੇ ਅਹੁਦੇ ਦੀ ਵੀ ਚੋਣ ਕੀਤੀ ਜਾਵੇਗੀ। ਕਿਉਂਕਿ ਹਰ ਪੰਜ ਸਾਲ ਬਾਅਦ ਰਾਸ਼ਟਰਪਤੀ ਦੇ ਅਹੁਦੇ ਦੀ ਚੋਣ ਕੀਤੀ ਜਾਂਦੀ ਹੈ। ਕਿਉਂਕਿ ਇਸ ਸਮੇਂ ਮੌਜੂਦਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਮੁੜ ਚੁਣੇ ਜਾਣਾ ਮੁਸ਼ਕਿਲ ਲਗ ਰਿਹਾ ਹੈ। ਕਿਉਂਕਿ 1 ਅਕਤੂਬਰ ਨੂੰ ਉਹ 76 ਸਾਲ ਦੇ ਹੋ ਜਾਣਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ 75 ਸਾਲ ਤੋਂ ਵਧੇਰੇ ਉਮਰ ਦੇ ਨੇਤਾ ਨੂੰ ਅਹੁਦਾ ਦੇਣ ਦੇ ਪੱਖ ਵਿੱਚ ਨਹੀਂ ਹਨ। ਉਥੇ ਹੀ ਸਵਿਧਾਨ ਦੇ ਅਨੁਸਾਰ ਇਹ ਵੀ ਆਖਿਆ ਗਿਆ ਹੈ ਕਿ ਕੋਈ ਵੀ ਵਿਅਕਤੀ 2 ਟਰਮ ਲਈ ਇਸ ਅਹੁਦੇ ਤੇ ਨਹੀਂ ਰਹਿ ਸਕਦਾ। ਇਸ ਲਈ ਹੀ ਪੰਜ ਸਾਲ ਬਾਦ ਇਹ ਚੋਣ ਕਰਵਾਏ ਜਾਣ ਦੀ ਪਰੰਪਰਾ ਬਣਾਈ ਗਈ ਹੈ। ਵੈਸੇ ਦੇਸ਼ ਦੇ ਪਹਿਲੇ ਰਾਸ਼ਟਰਪਤੀ ਰਜਿੰਦਰ ਪ੍ਰਸ਼ਾਦ ਦੋ ਵਾਰ ਆਪਣੇ ਅਹੁਦੇ ਤੇ ਚੁਣੇ ਗਏ ਸਨ। ਹੁਣ ਜੁਲਾਈ 2022 ਵਿੱਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕਾਰਜਕਾਲ ਦਾ ਸਮਾਂ ਸਮਾਪਤ ਹੋ ਜਾਵੇਗਾ।
ਉਥੇ ਹੀ ਅਗਲਾ ਰਾਸ਼ਟਰਪਤੀ ਬਣਾਏ ਜਾਣ ਲਈ ਰਤਨ ਟਾਟਾ ਦਾ ਨਾਮ ਰਾਸ਼ਟਰਪਤੀ ਦੇ ਅਹੁਦੇ ਲਈ ਅੱਗੇ ਆਇਆ ਹੈ। ਜਿਸ ਦਾ ਸਮਰਥਨ ਕੀਤਾ ਹੈ ਫਿਲਮਾਂ ਦੇ ਸਭ ਤੋਂ ਵੱਡੇ ਨਿਰਮਾਤਾ ਨਾਗਾ ਬਾਬੂ ਵੱਲੋਂ ਵੀ ਕੀਤਾ ਗਿਆ ਹੈ। ਉੱਥੇ ਹੀ ਰਤਨ ਟਾਟਾ ਵੱਲੋਂ ਇਸ ਰਾਸ਼ਟਰਪਤੀ ਦੇ ਅਹੁਦੇ ਨੂੰ ਲੈ ਕੇ ਕੋਈ ਵੀ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ। ਇੰਟਰਨੇਟ ਮੀਡੀਆ ਤੇ ਕੈਪੇਨ ਚਲਾ ਕੇ ਰਤਨ ਟਾਟਾ ਨੂੰ ਦੇਸ਼ ਦਾ ਅਗਲਾ ਰਾਸ਼ਟਰਪਤੀ ਬਣਾਏ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …