ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਚਲਦੇ ਹੋਏ ਬੱਚਿਆਂ ਦੀ ਸੁ-ਰੱ-ਖਿ-ਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ। ਜਿਸ ਨਾਲ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਉਨ੍ਹਾਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਣ ਲਈ, ਬੱਚਿਆਂ ਦੀ ਪੜ੍ਹਾਈ ਲਗਾਤਾਰ ਆਨਲਾਈਨ ਕਲਾਸ ਦੇ ਜ਼ਰੀਏ ਜਾਰੀ ਰੱਖੀ ਗਈ। ਉਥੇ ਹੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਵਾਰ-ਵਾਰ ਸਕੂਲ ਅਧਿਆਪਕਾਂ ਨੂੰ ਅਪੀਲ ਕੀਤੀ ਗਈ। ਕਿਉਂਕਿ ਅਕਤੂਬਰ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਨੌਵੀਂ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ।
ਪਰ ਕਰੁਣਾ ਕੇਸਾਂ ਵਿੱਚ ਵਾਧੇ ਨੂੰ ਦੇਖਦੇ ਹੋਏ ਜੇਕਰ ਉਨ੍ਹਾਂ ਦੀ ਦੂਜੀ ਲਹਿਰ ਕਾਰਨ ਫਿਰ ਤੋਂ ਕਈ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਸਨ, ਜਿਸ ਨਾਲ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਕਰੋਨਾ ਦੇ ਚਲਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ। ਪਹਿਲਾਂ ਦੀਆਂ ਪ੍ਰੀਖਿਆਵਾਂ ਦੇ ਆਧਾਰ ਤੇ ਬੱਚਿਆਂ ਦੇ ਬੋਰਡ ਦੇ ਨਤੀਜੇ ਘੋਸ਼ਿਤ ਕੀਤੇ ਗਏ ਸਨ। ਹੁਣ ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਲਈ ਇੱਕ ਵੱਡੀ ਖਬਰ ਦਾ ਐਲਾਨ ਹੋਇਆ ਹੈ ਜਿਸ ਨਾਲ ਇਨ੍ਹਾਂ ਬੱਚਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਹੋਣ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਨੁਸਾਰ ਮਾਰਚ 2021 ਦੇ ਓਪਨ ਸਕੂਲ ਪ੍ਰਣਾਲੀ ਨਾਲ ਸਬੰਧਤ ਦਸਵੀਂ ਕਲਾਸ ਦੀ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕੀਤਾ ਜਾ ਰਿਹਾ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਸ ਪ੍ਰੀਖਿਆ ਵਿੱਚ ਕੁੱਲ 9561 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ ਜਿਨ੍ਹਾਂ ਵੱਲੋਂ ਇਨ੍ਹਾਂ ਪ੍ਰੀਖਿਆਵਾਂ ਲਈ ਦਾਖਲਾ ਫਾਰਮ ਭਰੇ ਗਏ ਸਨ। ਉਥੇ ਹੀ ਪ੍ਰੀਖਿਆ ਦੇਣ ਤੋਂ ਬਾਅਦ ਪਾਸ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ 9240 ਹੈ।
205 ਵਿਦਿਆਰਥੀ ਅਜਿਹੇ ਹਨ, ਤਕਨੀਕੀ ਕਾਰਨਾਂ ਦੇ ਕਾਰਨ ਜਿਨ੍ਹਾਂ ਦਾ ਨਤੀਜਾ ਕੁਝ ਸਮਾਂ ਲੇਟ ਘੋਸ਼ਿਤ ਕੀਤਾ ਜਾਵੇਗਾ। ਇਨ੍ਹਾਂ ਪ੍ਰੀਖਿਆਵਾਂ ਵਿੱਚ ਫੇਲ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ 78 ਦੱਸੀ ਗਈ ਹੈ ਅਤੇ ਇਸ ਤੋਂ ਇਲਾਵਾ ਜਿਨ੍ਹਾਂ ਵਿਦਿਆਰਥੀਆਂ ਦੀ ਰੀਅਪੀਅਰ ਆਈ ਹੈ ਉਹ ਕੁੱਲ 38 ਵਿਦਿਆਰਥੀ ਹਨ। ਇਸ ਸਭ ਦੀ ਜਾਣਕਾਰੀ ਕੰਟਰੋਲਰ ਪ੍ਰੀਖਿਆਵਾਂ ਸੀਜੇਆਰ ਮਹਿਰੋਕ ਵੱਲੋਂ ਜਾਰੀ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …