ਆਈ ਤਾਜਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਕੁਦਰਤੀ ਆਫਤਾਂ ਦੁਨੀਆਂ ਵਿਚ ਆ ਚੁੱਕੀਆਂ ਹਨ ਜਿਸ ਨੇ ਭਾਰੀ ਤਬਾਹੀ ਮਚਾਈ ਹੈ। ਜਿੱਥੇ ਦੁਨੀਆਂ ਵਿੱਚ 2019 ਵਿੱਚ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਸਾਰੀ ਦੁਨੀਆਂ ਵਿੱਚ ਆਪਣਾ ਅਸਰ ਵਿਖਾਇਆ ਹੈ। ਜਿੱਥੇ ਬਹੁਤ ਸਾਰੇ ਦੇਸ਼ਾਂ ਵਿਚ ਲੋਕਾਂ ਨੂੰ ਇਸ ਕਰੋਨਾ ਦੇ ਕਾਰਨ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਉਥੇ ਹੀ ਦੁਨੀਆ ਵਿੱਚ ਇੱਕ ਤੋਂ ਬਾਅਦ ਇੱਕ ਲਗਾਤਾਰ ਕੁਦਰਤੀ ਆਫ਼ਤਾਂ ਦਾ ਆਉਣਾ ਜਾਰੀ ਹੈ। ਜਿੱਥੇ ਭੂਚਾਲ ,ਮੀਂਹ, ਹਨ੍ਹੇਰੀ ,ਸਮੁੰਦਰੀ ਚੱਕਰਵਾਤ, ਅਤੇ ਬਹੁਤ ਸਾਰੀਆਂ ਬੀਮਾਰੀਆਂ ਨੇ ਲੋਕਾਂ ਨੂੰ ਵਧੇਰੇ ਪ੍ਰਭਾਵਿਤ ਕੀਤਾ ਹੈ।
ਜਿਸ ਕਾਰਨ ਲੋਕ ਅਜੇ ਵੀ ਡਰ ਦੇ ਮਾਹੌਲ ਵਿਚ ਜੀਅ ਰਹੇ ਹਨ। ਇਨ੍ਹਾਂ 8 ਮਹੀਨਿਆਂ ਵਿਚ ਹੁਣ ਤੱਕ ਬਹੁਤ ਸਾਰੇ ਭੂਚਾਲ ਆ ਚੁੱਕੇ ਹਨ। ਜਿਨ੍ਹਾਂ ਵਿੱਚ ਕਈ ਦੇਸ਼ਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਅਖ਼ਬਾਰਾਂ ਦੀਆਂ ਸੁਰਖੀਆਂ ਬਣਦੀਆਂ ਰਹੀਆਂ ਹਨ। ਉਥੇ ਹੀ ਆਏ ਦਿਨ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ, ਹੁਣ 7.1 ਤੀਬਰਤਾ ਦਾ ਭੁਚਾਲ ਆਇਆ ਹੈ,ਜਿਸ ਕਾਰਨ ਹਾਹਾਕਾਰ ਮਚ ਗਈ ਹੈ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹੀ ਫਿਲਪੀਸ ਵਿਚ ਮਿਡਨਾਓ ਟਾਪੂ ਵਿਚ ਭੁਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਜਬਰਦਸਤ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 7.1 ਮਾਪੀ ਗਈ ਹੈ। ਜਿਥੇ ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਉਥੇ ਹੀ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੌਮੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਹੈ ਤੇਜ਼ ਭੂਚਾਲ ਦੇ ਝਟਕੇ ਟਾਪੂ ਅੰਦਰ ਬੁਧਵਾਰ ਦੇਰ ਰਾਤ 11 :16 ਮਿੰਟ ਤੇ ਮਹਿਸੂਸ ਕੀਤੇ ਗਏ ਹਨ।
ਜਿੱਥੇ ਧਰਤੀ ਅੰਦਰ ਹੋਣ ਵਾਲੀ ਹਲਚਲ ਵਿੱਚ ਪਲੇਟਾਂ ਟੁੱਟਣ ਤੇ ਐਨਰਜ਼ੀ ਬਾਹਰ ਨਿਕਲਦੀ ਹੈ ਜਿਸ ਕਾਰਨ ਇਹ ਭੂਚਾਲ ਆ ਜਾਂਦੇ ਹਨ। ਜਿਸ ਨਾਲ ਲੋਕਾਂ ਵਿੱਚ ਵੀ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਵਧੇਰੇ ਤੀਬਰਤਾ ਦੇ ਆਏ ਇਸ ਭੂਚਾਲ ਵਿਚ ਅਜੇ ਤੱਕ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …