ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿਥੇ 15 ਅਗਸਤ ਦੇ ਨਜ਼ਦੀਕ ਆਉਣ ਤੇ ਬਹੁਤ ਸਾਰੀਆਂ ਘਟਨਾਵਾਂ ਵਾਪਰਣ ਦਾ ਡਰ ਬਣਿਆ ਰਹਿੰਦਾ ਹੈ ਉੱਥੇ ਹੀ ਕਈ ਸੰਗਠਨਾਂ ਵੱਲੋਂ ਮਾਹੌਲ ਨੂੰ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਸਨ। ਜਿਸ ਕਾਰਨ ਲੋਕਾਂ ਦੇ ਹਿੱਤਾਂ ਨੂੰ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਚੌਕਸੀ ਨੂੰ ਵੀ ਵਧੇਰੇ ਵਧਾ ਦਿੱਤਾ ਜਾਂਦਾ ਹੈ ਤਾਂ ਜੋ ਅਜਿਹੇ ਲੋਕਾਂ ਵੱਲੋਂ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਪੁਲਸ ਪ੍ਰਸ਼ਾਸਨ ਵੱਲੋਂ ਜਿਥੇ ਹਰ ਜਗ੍ਹਾ ਤੇ ਪੂਰੀ ਤਰ੍ਹਾਂ ਚੌਕਸੀ ਨੂੰ ਵਧਾ ਦਿੱਤਾ ਗਿਆ ਹੈ।
ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਕਈ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਸ ਨਾਲ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਚੱਪੇ ਚੱਪੇ ਤੇ ਬਾਜ਼ ਨਜ਼ਰ ਰੱਖੀ ਜਾ ਰਹੀ ਹੈ। ਪੰਜਾਬ ਵਿਚ ਹੁਣ ਇੱਥੇ ਇਕ ਚੀਜ਼ ਮਿਲਣ ਤੇ ਪੁਲੀਸ ਨੂੰ ਭਾਜੜਾਂ ਪੈ ਗਈਆਂ ਹਨ ਜਿਥੇ ਉਸ ਇਲਾਕੇ ਨੂੰ ਸੀਲ ਕੀਤਾ ਗਿਆ ਹੈ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਰੇਲਵੇ ਸਟੇਸ਼ਨ ਤੇ ਅੱਜ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਦੇਖਿਆ ਗਿਆ ਜਦੋਂ ਜਲੰਧਰ ਦੇ ਰੇਲਵੇ ਸਟੇਸ਼ਨ ਤੋਂ ਇਕ ਸ਼ੱਕੀ ਬੈਗ ਮਿਲਣ ਦੀ ਖਬਰ ਸਾਹਮਣੇ ਆਈ। ਇਸ ਬੈਗ ਨੂੰ ਲੈ ਕੇ ਪੁਲਿਸ ਵੱਲੋਂ ਚੌਕਸੀ ਵਰਤਦੇ ਹੋਏ ਇਸ ਦੀ ਜਾਣਕਾਰੀ ਬੰਬ ਸਕੁਐਡ ਨੂੰ ਦਿੱਤੀ ਗਈ, ਉਥੇ ਹੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਗਿਆ। ਲਵਾਰਿਸ ਬੈਗ ਨੂੰ ਲੈ ਕੇ ਨਜ਼ਦੀਕ ਸਾਰੇ ਲੋਕਾਂ ਤੋਂ ਇਸ ਸਬੰਧੀ ਪੁੱਛ-ਪੜਤਾਲ ਕੀਤੀ ਗਈ।
ਬੈਗ ਨੂੰ ਲੈ ਕੇ ਸਾਰੇ ਲੋਕਾਂ ਵੱਲੋਂ ਇਨਕਾਰ ਕਰ ਦਿੱਤਾ ਗਿਆ। ਉਥੇ ਹੀ ਰੇਲਵੇ ਸਟੇਸ਼ਨ ਦੇ ਇਸ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਅਤੇ ਬੰਬ ਸਕੁਐਡ ਅਤੇ ਪੁਲਸ ਦੀਆਂ ਟੀਮਾਂ ਵੱਲੋਂ ਇਸ ਸਥਾਨ ਉਪਰ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਬੇੜੀ ਵਾਲੀ ਜਗ੍ਹਾ ਤੋਂ ਸਾਰੇ ਲੋਕਾਂ ਨੂੰ ਹਟਾ ਦਿੱਤਾ ਗਿਆ ਸੀ। ਉਥੇ ਹੀ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਨੂੰ ਲੈ ਕੇ ਤਹਿਕੀਕਾਤ ਜਾਰੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …